20-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 16-07-2025

ਸੰਤ ਬਾਬਾ ਈਸ਼ਰ ਸਿੰਘ ਰਾੜਾ ਸਾਹਿਬ ਵਾਲਿਆ ਦੇ ਜਨਮ ਦਿਵਸ ਸੰਬੰਧੀ ਮੀਟਿੰਗ ਕੱਲ੍ਹ

ਅਜੀਤ ਡੈਸਕ 16-07-2025
ਭਾਦਸੋਂ, 15 ਜੁਲਾਈ (ਗੁਰਬਖ਼ਸ਼ ਸਿੰਘ ਵੜੈਚ)-ਸੰਤ ਬਾਬਾ ਈਸ਼ਰ ਸਿੰਘ ਰਾੜਾ ਸਾਹਿਬ ਵਾਲਿਆਂ ਦੇ 120ਵੇਂ ਜਨਮ ਦਿਵਸ ਸੰਬੰਧੀ ਗੁਰਦੁਆਰਾ ਈਸ਼ਰਸਰ ਸਾਹਿਬ ਆਲੋਵਾਲ ਵਿਖੇ ਮੁੱਖ ਪ੍ਰਬੰਧਕਾਂ ਦੀ ਮੀਟਿੰਗ 17 ਜੁਲਾਈ ਦਿਨ ਵੀਰਵਾਰ ਨੂੰ ਸ਼ਾਮ 4 ਵਜੇ ਹੋ ਰਹੀ ਹੈ | ਜਾਣਕਾਰੀ ਦਿੰਦੇ ਹੋਏ ਸੰਤ ਬਾਬਾ ਗੁਰਮੁਖ ਸਿੰਘ ਆਲੋਵਾਲ ਮੁੱਖ ਸੇਵਾਦਾਰ, ਸੰਤ ਬਾਬਾ ਰੌਸ਼ਨ ਸਿੰਘ ਧਬਲਾਨ, ਭਾਈ ਰਣਧੀਰ ਸਿੰਘ ਢੀਂਡਸਾ ਸੈਕਟਰੀ ਰਾੜਾ ਸਾਹਿਬ ਨੇ ਦੱਸਿਆ ਕਿ 3, 4 ਅਤੇ 5 ਅਗਸਤ ਨੂੰ ਰਾੜਾ ਸਾਹਿਬ ਸੰਪ੍ਰਦਾਇ ਦੇ ਮੁਖੀ ਸੰਤ ਬਾਬਾ ਬਲਜਿੰਦਰ ਸਿੰਘ ਦੀ ਰਹਿਨੁਮਾਈ ਹੇਠ ਕਰਵਾਏ ਜਾਣ ਵਾਲੇ ਸਮਾਗਮਾਂ ਸੰਬੰਧੀ ਇਹ ਮੀਟਿੰਗ ਕੀਤੀ ਜਾਵੇਗੀ ਜਿਸ ਵਿਚ ਰਾੜਾ ਸਾਹਿਬ ਦੇ ਟਰੱਸਟੀ, ਸਟੇਜ, ਲੰਗਰ, ਜੋੜਾਘਰ, ਟੈਂਟ, ਪਾਰਕਿੰਗ, ਬਿਜਲੀ ਅਤੇ ਹੋਰ ਵੱਖ-ਵੱਖ ਕਮੇਟੀਆਂ ਦੇ ਮੁੱਖ ਪ੍ਰਬੰਧਕ ਇਸ ਮੀਟਿੰਗ ਵਿਚ ਸ਼ਿਰਕਤ ਕਰਨਗੇ ਤਾਂ ਜੋ ਸਮਾਗਮਾਂ ਦੇ ਪ੍ਰਬੰਧਾਂ ਸੰਬੰਧੀ ਰੂਪ ਰੇਖਾ ਤਿਆਰ ਕੀਤੀ ਜਾ ਸਕੇ |
ਪਿਛਲੀ ਖ਼ਬਰ ਬੇਅਦਬੀ ਦੀਆਂ ਸਾਜ਼ਿਸ਼ਾਂ ਦਾ ਪਤਾ ਲਾਉਣ ਤੋਂ ਨਾਕਾਮ ਰਹੀਆਂ ਸਰਕਾਰਾਂ-ਰੱਖੜਾ ਅਗਲੀ ਖ਼ਬਰ ਸੀ.ਬੀ.ਐਸ.ਈ. ਦੀ ਸਪਲੀਮੈਂਟਰੀ ਪ੍ਰੀਖਿਆ ਵਿਚ ਨਕਲੀ ਉਮੀਦਵਾਰ ਫੜਿਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।