20-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 16-07-2025

ਸਹਾਇਕ ਰਜਿਸਟਰਾਰ ਫਕੀਰ ਚੰਦ ਨੇ ਸੰਭਾਲਿਆ ਅਹੁਦਾ

ਅਜੀਤ ਡੈਸਕ 16-07-2025
ਸਮਾਣਾ, 15 ਜੁਲਾਈ (ਗੁਰਦੀਪ ਸ਼ਰਮਾ)-ਸਮਾਣਾ 'ਚ ਨਵੇਂ ਆਏ ਸਹਾਇਕ ਰਜਿਸਟਰਾਰ ਸਹਿਕਾਰੀ ਸਭਾਵਾਂ ਸਮਾਣਾ ਫਕੀਰ ਚੰਦ ਨੇ ਅਹੁਦਾ ਸੰਭਾਲ ਲਿਆ ਹੈ | ਸਰਕਲ ਦੇ ਨਿਰੀਖਕਾਂ ਅਤੇ ਸਹਿਕਾਰੀ ਸਭਾਵਾਂ ਦੇ ਸਕੱਤਰਾਂ ਨੇ ਉਨ੍ਹਾਂ ਦਾ ਗਰਮਜੋਸ਼ੀ ਨਾਲ ਸਵਾਗਤ ਕੀਤਾ | ਉਨ੍ਹਾਂ ਨਿਰੀਖਕਾਂ ਅਤੇ ਸਕੱਤਰਾਂ ਨੂੰ ਲਗਨ ਨਾਲ ਕੰਮ ਕਰਨ ਲਈ ਪ੍ਰੇਰਿਤ ਕੀਤਾ | ਉਨ੍ਹਾਂ ਆਖਿਆ ਕਿ ਸਹਿਕਾਰੀ ਸਭਾਵਾਂ ਕਿਸਾਨਾਂ ਨਾਲ ਸੰਬੰਧਿਤ ਹਨ ਅਤੇ ਇਹ ਕਿਸਾਨਾਂ ਦੀ ਸਹਾਇਤਾ ਲਈ ਹਨ | ਇਸ ਮੌਕੇ ਸਹਾਇਕ ਰਜਿਸਟਰਾਰ ਲਹਿਰਾਗਾਗਾ ਤੇ ਮੂਣਕ ਕਰਨਪ੍ਰਤਾਪ ਸਿੰਘ ਵਿਸ਼ੇਸ਼ ਤੌਰ 'ਤੇ ਪਹੁੰਚੇ ਹੋਏ ਸਨ | ਫਕੀਰ ਚੰਦ ਦਾ ਦਫ਼ਤਰ ਪਹੁੰਚਣ 'ਤੇ ਨਿਰੀਖਕ ਸਹਿਕਾਰੀ ਸਭਾਵਾਂ ਗੁਰਭੇਜ ਸਿੰਘ, ਮੰਨੂ ਸਿੰਗਲਾ, ਪੁਸ਼ਪਜੀਤ ਸ਼ਰਮਾ ਅਤੇ ਸਮਰਿਧੀ ਨੇ ਉਨ੍ਹਾਂ ਦਾ ਸਵਾਗਤ ਕੀਤਾ |
ਇਸ ਮੌਕੇ ਸਕੱਤਰ ਸਹਿਕਾਰੀ ਸਭਾਵਾਂ ਗੁਰਪਾਲ ਸਿੰਘ ਪ੍ਰਧਾਨ ਸਕੱਤਰ ਯੂਨੀਅਨ ਸਮਾਣਾ, ਮਨਦੀਪ ਸਿੰਘ, ਹਰਦੀਪ ਸਿੰਘ, ਨਿਰਮਲ ਸਿੰਘ, ਰਨਵੀਰ ਸਿੰਘ, ਜਤਿੰਦਰ ਸਿੰਘ ਤੋਂ ਇਲਾਵਾ ਜਗਤਾਰ ਸਿੰਘ ਤੇ ਅਸ਼ੋਕ ਕੁਮਾਰ ਦਫ਼ਤਰ ਮੁਲਾਜ਼ਮ ਵੀ ਹਾਜ਼ਰ ਸਨ |
ਪਿਛਲੀ ਖ਼ਬਰ ਪ੍ਰੋ. ਕਿਰਪਾਲ ਸਿੰਘ ਬਡੂੰਗਰ ਨੇ ਅਮਨਜੋਤ ਕੌਰ ਨੂੰ ਡੀ. ਐਸ. ਪੀ. ਬਣਾਏ ਜਾਣ ਲਈ ਮੁੱਖ ਮੰਤਰੀ ਨੂੰ ਲਿਖਿਆ ਪੱਤਰ ਅਗਲੀ ਖ਼ਬਰ 110 ਨਸ਼ੀਲੀਆਂ ਗੋਲੀਆਂ ਸਮੇਤ ਨੌਜਵਾਨ ਕਾਬੂ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।