01-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-07-2025

800 ਨਸ਼ੀਲੀਆਂ ਗੋਲੀਆਂ ਸਣੇ ਇਕ ਕਾਬੂ

ਅਜੀਤ ਡੈਸਕ 17-07-2025
ਸਮਾਣਾ, 16 ਜੁਲਾਈ (ਪ੍ਰੀਤਮ ਸਿੰਘ ਨਾਗੀ)-ਥਾਣਾ ਸ਼ਹਿਰੀ ਸਮਾਣਾ ਦੀ ਪੁਲਿਸ ਨੇ ਇਕ ਵਿਅਕਤੀ ਨੂੰ 800 ਨਸ਼ੀਲੀਆਂ ਗੋਲੀਆਂ ਸਣੇ ਕਾਬੂ ਕੀਤਾ ਹੈ | ਪੁਲਿਸ ਉਪ-ਕਪਤਾਨ ਫਤਹਿ ਸਿੰਘ ਬਰਾੜ ਨੇ ਦੱਸਿਆ ਕਿ ਸਹਾਇਕ ਥਾਣੇਦਾਰ ਸਰਬਜੀਤ ਸਿੰਘ ਸਮੇਤ ਪੁਲਿਸ ਪਾਰਟੀ ਗਸ਼ਤ ਵਾ ਤਲਾਸ਼ ਸ਼ੱਕੀ ਤੇ ਭੈੜੇ ਪੁਰਸ਼ਾਂ ਦੇ ਸਬੰਧ ਵਿਚ ਬੱਸ ਅੱਡਾ ਗਾਜੀਪੁਰ ਮੌਜੂਦ ਸੀ | ਪੁਲਿਸ ਪਾਰਟੀ ਨੂੰ ਸੂਚਨਾ ਮਿਲੀ ਕਿ ਬਲਜੀਤ ਸਿੰਘ ਪੁੱਤਰ ਛੋਟਾ ਸਿੰਘ ਵਾਸੀ ਪਿੰਡ ਗਾਜੀਪੁਰ ਪਿੰਡ ਫਤਿਹਮਾਜਰੀ ਦੀ ਅਨਾਜ ਮੰਡੀ ਵਿਚ ਬੈਠ ਕੇ ਨਸ਼ੀਲੀਆਂ ਗੋਲੀਆਂ ਵੇਚ ਰਿਹਾ ਹੈ | ਪੁਲਿਸ ਪਾਰਟੀ ਨੇ ਛਾਪਾ ਮਾਰਿਆ ਤਾਂ ਉਕਤ ਕਥਿਤ ਦੋਸ਼ੀ ਤੋਂ 800 ਨਸ਼ੀਲੀਆਂ ਗੋਲੀਆਂ ਬਰਾਮਦ ਹੋਈਆਂ, ਵਿਰੁੱਧ ਮੁਕੱਦਮਾ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ |
ਪਿਛਲੀ ਖ਼ਬਰ ਮੁਨਾਫ਼ਾ ਦੇਣ ਦਾ ਝਾਂਸਾ ਦੇ ਕੇ ਲੱਖਾਂ ਠੱਗੇ ਅਗਲੀ ਖ਼ਬਰ ਪਿਛਲੇ ਦੋ ਸਾਲਾ ਤੋਂ ਬੰਦ ਪਿਆ ਫਗਵਾੜਾ ਦਾ ਬਲੱਡ ਬੈਂਕ ਡਾ. ਰਾਜ ਕੁਮਾਰ ਚੱਬੇਵਾਲ ਵਲੋਂ ਕੀਤੇ ਯਤਨਾਂ ਮਗਰੋਂ ਹੋਇਆ ਸ਼ੁ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।