01-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-07-2025

ਮੁਨਾਫ਼ਾ ਦੇਣ ਦਾ ਝਾਂਸਾ ਦੇ ਕੇ ਲੱਖਾਂ ਠੱਗੇ

ਅਜੀਤ ਡੈਸਕ 17-07-2025
ਪਟਿਆਲਾ, 16 ਜੁਲਾਈ (ਮਨਦੀਪ ਸਿੰਘ ਖਰੌੜ)-ਇੱਥੋਂ ਦੇ ਰਹਿਣ ਵਾਲੇ ਵਿਅਕਤੀ ਨਾਲ ਪੈਸਿਆਂ ਦਾ ਵੱਧ ਵਿਆਜ ਜਾਂ ਪਲਾਟ ਦੇਣ ਦਾ ਝਾਂਸਾ ਦੇ ਕੇ 45 ਲੱਖ ਰੁਪਏ ਦੀ ਠੱਗੀ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ | ਇਸ ਸੰਬੰਧੀ ਬਲਜੀਤ ਸਿੰਘ ਵਾਸੀ ਪਟਿਆਲਾ ਨੇ ਥਾਣਾ ਅਰਬਨ ਸਟੇਟ 'ਚ ਸ਼ਿਕਾਇਤ ਦਰਜ ਕਰਵਾਈ ਕਿ ਰਾਮ ਲਖਨ ਅਤੇ ਰਵਿੰਦਰ ਸਿੰਘ ਵਾਸੀ ਪਟਿਆਲਾ ਨੇ ਉਸ ਨੂੰ ਵੱਧ ਮੁਨਾਫ਼ਾ ਜਾਂ ਪਲਾਟ ਦੇਣ ਦਾ ਝਾਂਸਾ ਦੇ ਕੇ ਉਸ ਤੋਂ 45 ਲੱਖ ਰੁਪਏ ਲੈ ਲਏ | ਬਾਅਦ ਵਿਚ ਨਾ ਤਾਂ ਉਸ ਨੂੰ ਵੱਧ ਵਿਆਜ ਦਿੱਤਾ ਨਾ ਹੀ ਪਲਾਟ, ਸਗੋਂ ਉਸ ਦੀ ਦਿੱਤੀ ਹੋਈ ਰਕਮ ਵੀ ਵਾਪਸ ਨਹੀਂ ਦਿੱਤੀ | ਜਿਸ ਆਧਾਰ 'ਤੇ ਪੁਲਿਸ ਨੇ ਉਕਤ ਵਿਅਕਤੀਆਂ ਖਿਲਾਫ ਕੇਸ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ |
ਪਿਛਲੀ ਖ਼ਬਰ ਸੜਕ ਹਾਦਸੇ 'ਚ ਔਰਤ ਦੀ ਮੌਤ ਅਗਲੀ ਖ਼ਬਰ 800 ਨਸ਼ੀਲੀਆਂ ਗੋਲੀਆਂ ਸਣੇ ਇਕ ਕਾਬੂ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।