31-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-07-2025

ਬੇਅਦਬੀ ਕਰਨ ਵਾਲਿਆਂ ਖ਼ਿਲਾਫ਼ ਸਖ਼ਤ ਕਾਰਵਾਈ ਹੋਣੀ ਜ਼ਰੂਰੀ-ਸਾਧੂ ਸਿੰਘ ਧਰਮਸੋਤ

ਅਜੀਤ ਡੈਸਕ 17-07-2025
ਨਾਭਾ, 16 ਜੁਲਾਈ (ਜਗਨਾਰ ਸਿੰਘ ਦੁਲੱਦੀ)-ਰਿਜ਼ਰਵ ਹਲਕਾ ਨਾਭਾ ਦੇ ਸਾਬਕਾ ਵਿਧਾਇਕ ਸਾਧੂ ਸਿੰਘ ਧਰਮਸੋਤ ਸਾਬਕਾ ਮੰਤਰੀ ਵਲੋਂ ਨਾਭਾ ਹਲਕੇ ਵਿਚ ਆਪਣੀਆਂ ਸਰਗਰਮੀਆਂ ਤੇਜ਼ ਕਰ ਦਿੱਤੀਆਂ ਗਈਆਂ ਹਨ | ਦਿਨੋਂ-ਦਿਨ ਕਾਂਗਰਸੀ ਵਰਕਰਾਂ ਨੂੰ ਇਕੱਠੇ ਕਰਕੇ ਉਨ੍ਹਾਂ ਵਲੋਂ ਮੀਟਿੰਗਾਂ ਕਰਨ ਦਾ ਸਿਲਸਿਲਾ ਸ਼ੁਰੂ ਕੀਤਾ ਗਿਆ ਹੈ ਜਿਸ ਤਹਿਤ ਅੱਜ ਨੇੜਲੇ ਪਿੰਡ ਗਦਾਈਆ ਵਿਖੇ ਨਵ-ਨਿਯੁਕਤ ਕੀਤੇ ਮੰਡਲ ਪ੍ਰਧਾਨ ਕੁਲਵੀਰ ਸਿੰਘ ਗਦਾਈਆ ਦੀ ਅਗਵਾਈ ਹੇਠ ਕਾਂਗਰਸੀ ਵਰਕਰਾਂ ਦੀ ਵਿਸ਼ੇਸ਼ ਇਕੱਤਰਤਾ ਹੋਈ | ਜਿਸ ਵਿਚ ਸਾਬਕਾ ਮੰਤਰੀ ਸਾਧੂ ਸਿੰਘ ਧਰਮਸੋਤ ਤੋਂ ਇਲਾਵਾ ਵੱਡੀ ਗਿਣਤੀ ਵਿਚ ਕਾਂਗਰਸੀ ਆਗੂਆਂ ਅਤੇ ਵਰਕਰਾਂ ਵਲੋਂ ਸ਼ਮੂਲੀਅਤ ਕੀਤੀ ਗਈ ਅਤੇ ਨਵ-ਨਿਯੁਕਤ ਮੰਡਲ ਪ੍ਰਧਾਨ ਕੁਲਵੀਰ ਸਿੰਘ ਗਦਾਈਆ ਨੂੰ ਸਨਮਾਨਿਤ ਕੀਤਾ ਗਿਆ | ਮੀਟਿੰਗ ਉਪਰੰਤ ਪੰਜਾਬ ਸਰਕਾਰ ਵਲੋਂ ਪੇਸ਼ ਕੀਤੇ ਧਾਰਮਿਕ ਗ੍ਰੰਥਾਂ ਦੀ ਬੇਅਦਬੀ ਬਿਲ ਸੰਬੰਧੀ ਸਾਬਕਾ ਮੰਤਰੀ ਸਾਧੂ ਸਿੰਘ ਧਰਮਸੋਤ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਕਿਹਾ ਕਿ ਬੇਅਦਬੀ ਕਰਨ ਵਾਲੇ ਦੋਸ਼ੀਆਂ ਨੂੰ ਸਖ਼ਤ ਸਜਾ ਮਿਲਣੀ ਜ਼ਰੂਰੀ ਹੈ ਤਾਂ ਜੋ ਅਜਿਹੀਆਂ ਘਟਨਾਵਾਂ ਨੂੰ ਠੱਲ੍ਹ ਪਾਈ ਜਾ ਸਕੇ | ਧਰਮਸੋਤ ਨੇ ਕਿਹਾ ਕਿ ਕਾਂਗਰਸ ਪਾਰਟੀ ਨੂੰ ਬੂਥ ਪੱਧਰ ਤੱਕ ਮਜ਼ਬੂਤ ਕਰਨ ਲਈ ਉਨ੍ਹਾਂ ਵਲੋਂ ਦਿਨ ਰਾਤ ਇਕ ਕੀਤਾ ਹੋਇਆ ਹੈ | ਇਸ ਮੌਕੇ ਪੰਜਾਬ ਯੂਥ ਕਾਂਗਰਸ ਦੇ ਸੂਬਾ ਵਾਈਸ ਪ੍ਰਧਾਨ ਮਨਜਿੰਦਰ ਸਿੰਘ ਜਿੰਦਰੀ, ਠੇਕੇਦਾਰ ਕੁਲਵੀਰ ਸਿੰਘ ਗਦਾਈਆ, ਬਲਵਿੰਦਰ ਸਿੰਘ ਬਿੱਟੂ ਢੀਂਗੀ, ਸੰਤੋਖ ਸਿੰਘ ਬੁੱਗਾ, ਜਤਿੰਦਰ ਸਿੰਘ ਜੱਤੀ ਅਭੇਪੁਰ ਸਾਬਕਾ ਪ੍ਰਧਾਨ, ਸਹਿਜਵੀਰ ਸਿੰਘ ਚੱਠਾ, ਬਲਵੀਰ ਸਿੰਘ ਗਦਾਈਆ, ਗੁਰਦੇਵ ਸਿੰਘ ਗਦਾਈਆ, ਸੋਨੀ ਅੱਚਲ, ਭੁਪਿੰਦਰ ਸਿੰਘ ਦੋਦਾ, ਨਵਜੋਤ ਸਿੰਘ ਤੋਂ ਇਲਾਵਾ ਵੱਡੀ ਗਿਣਤੀ ਵਿਚ ਪਾਰਟੀ ਵਰਕਰ ਅਤੇ ਪਿੰਡ ਵਾਸੀ ਮੌਜੂਦ ਸਨ |
ਪਿਛਲੀ ਖ਼ਬਰ ਤਿੰਨ ਲੜਕੀਆਂ ਦੀ ਕਰੰਟ ਨਾਲ ਹੋਈ ਮੌਤ 'ਤੇ ਵੱਖ-ਵੱਖ ਆਗੂਆਂ ਵਲੋਂ ਦੁੱਖ ਪ੍ਰਗਟ ਅਗਲੀ ਖ਼ਬਰ ਕੋਤਵਾਲੀ ਪੁਲਿਸ ਨਾਭਾ ਨੇ 478 ਜ਼ਿੰਦਾ ਕਾਰਤੂਸ ਕੀਤੇ ਬਰਾਮਦ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।