31-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-07-2025

ਤਿੰਨ ਲੜਕੀਆਂ ਦੀ ਕਰੰਟ ਨਾਲ ਹੋਈ ਮੌਤ 'ਤੇ ਵੱਖ-ਵੱਖ ਆਗੂਆਂ ਵਲੋਂ ਦੁੱਖ ਪ੍ਰਗਟ

ਅਜੀਤ ਡੈਸਕ 17-07-2025
ਪਾਤੜਾਂ, 16 ਜੁਲਾਈ (ਗੁਰਇਕਬਾਲ ਸਿੰਘ ਖ਼ਾਲਸਾ)-ਪਾਤੜਾਂ ਵਿਖੇ ਅੱਜ ਪ੍ਰਵਾਸੀ ਮਜ਼ਦੂਰ ਦੇ ਪਰਿਵਾਰ ਦੀਆਂ ਤਿੰਨ ਨਾਬਾਲਗ ਲੜਕੀਆਂ ਦੀ ਕਰੰਟ ਨਾਲ ਹੋਈ ਮੌਤ 'ਤੇ ਜਿੱਥੇ ਇਲਾਕੇ ਅੰਦਰ ਸੋਗ ਦੀ ਲਹਿਰ ਦੌੜ ਗਈ ਉੱਥੇ ਹੀ ਵੱਖ-ਵੱਖ ਆਗੂਆਂ ਵਲੋਂ ਦੁੱਖ ਦਾ ਪ੍ਰਗਟਾਵਾ ਕੀਤਾ ਗਿਆ ਹੈ | ਜ਼ਿਲ੍ਹਾ ਯੋਜਨਾ ਬੋਰਡ ਅਤੇ ਜ਼ਿਲ੍ਹਾ ਪਰਿਸ਼ਦ ਪਟਿਆਲਾ ਦੇ ਸਾਬਕਾ ਚੇਅਰਮੈਨ ਜਥੇਦਾਰ ਮਹਿੰਦਰ ਸਿੰਘ ਲਾਲਵਾ, ਕਰਨ ਸਿੰਘ ਡੀਟੀਓ ਮੋਹਾਲੀ ਖਾਦੀ ਬੋਰਡ ਦੇ ਸਾਬਕਾ ਡਾਇਰੈਕਟਰ ਜੋਗਾ ਸਿੰਘ ਸਿੱਧੂ, ਟਰੱਕ ਯੂਨੀਅਨ ਪਾਤੜਾਂ ਦੇ ਪ੍ਰਧਾਨ ਰਣਜੀਤ ਸਿੰਘ ਵਿਰਕ, ਯੂਥ ਅਕਾਲੀ ਦਲ ਦੀ ਕੋਰ ਕਮੇਟੀ ਦੇ ਮੈਂਬਰ ਦਵਿੰਦਰ ਸਿੰਘ ਸਿੱਧੂ, ਚੇਅਰਮੈਨ ਸੁਖਜੀਤ ਸਿੰਘ ਹੈਪੀ ਕਾਲੇਕਾ, ਸਾਬਕਾ ਚੇਅਰਮੈਨ ਬਲਿਹਾਰ ਸਿੰਘ ਹਰਿਆਊ, ਸਮਾਜ ਸੇਵੀ ਆਗੂ ਗੁਰਬਚਨ ਸਿੰਘ ਮਾਨ, ਯੂਥ ਆਗੂ ਤੇਜਵੀਰ ਸਿੰਘ ਖਾਂਗ ਸਮੇਤ ਵੱਖ-ਵੱਖ ਆਗੂਆਂ ਨੇ ਪਰਿਵਾਰ ਨਾਲ ਹਮਦਰਦੀ ਦਾ ਪ੍ਰਗਟਾਵਾ ਕੀਤਾ ਹੈ |
ਪਿਛਲੀ ਖ਼ਬਰ ਸ੍ਰੀ ਹਰਿਮੰਦਰ ਸਾਹਿਬ ਨੂੰ ਈਮੇਲ ਰਾਹੀਂ ਮਿਲੀ ਧਮਕੀ ਦੀ ਡੂੰਘਾਈ ਨਾਲ ਜਾਂਚ ਕਰੇ ਸਰਕਾਰ: ਭੁਪਿੰਦਰ ਸਿੰਘ ਮਸਿੰਗਣ ਅਗਲੀ ਖ਼ਬਰ ਬੇਅਦਬੀ ਕਰਨ ਵਾਲਿਆਂ ਖ਼ਿਲਾਫ਼ ਸਖ਼ਤ ਕਾਰਵਾਈ ਹੋਣੀ ਜ਼ਰੂਰੀ-ਸਾਧੂ ਸਿੰਘ ਧਰਮਸੋਤ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।