31-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-07-2025

ਸ੍ਰੀ ਹਰਿਮੰਦਰ ਸਾਹਿਬ ਨੂੰ ਈਮੇਲ ਰਾਹੀਂ ਮਿਲੀ ਧਮਕੀ ਦੀ ਡੂੰਘਾਈ ਨਾਲ ਜਾਂਚ ਕਰੇ ਸਰਕਾਰ: ਭੁਪਿੰਦਰ ਸਿੰਘ ਮਸਿੰਗਣ

ਅਜੀਤ ਡੈਸਕ 17-07-2025
ਦੇਵੀਗੜ੍ਹ, 16 ਜੁਲਾਈ (ਰਾਜਿੰਦਰ ਸਿੰਘ ਮੌਜੀ)-ਸਮਾਜ ਸੇਵਕ ਭੁਪਿੰਦਰ ਸਿੰਘ ਮਸਿੰਗਣ ਨੇ ਸ੍ਰੀ ਹਰਿਮੰਦਰ ਸਾਹਿਬ ਨੂੰ ਈਮੇਲ ਰਾਹੀਂ ਮਿਲੀ ਧਮਕੀ ਦੀ ਸਖਤ ਸਬਦਾਂ ਵਿਚ ਨਿੰਦਾ ਕਰਦਿਆਂ ਪੰਜਾਬ ਸਰਕਾਰ ਅਤੇ ਕੇਂਦਰੀ ਏਜੰਸੀਆਂ ਨੂੰ ਅਪੀਲ ਕੀਤੀ ਕਿ ਇਸ ਮਾਮਲੇ ਦੀ ਡੂੰਘਾਈ ਨਾਲ ਜਾਂਚ ਕਰਕੇ ਦੋਸੀਆਂ ਨੂੰ ਸਖਤ ਸਜਾ ਦਿੱਤੀ ਜਾਵੇ | ਉਨ੍ਹਾਂ ਕਿਹਾ ਕਿ ਸ੍ਰੀ ਹਰਿਮੰਦਰ ਸਾਹਿਬ ਸਿੱਖ ਧਰਮ ਦੀ ਸਭ ਤੋਂ ਉੱਚੀ ਧਾਰਮਿਕ ਪਵਿੱਤਰਤਾ ਅਤੇ ਸਰਬਸਾਂਝੀ ਵਾਲਤਾ ਦੀ ਪਹਿਚਾਨ ਹੈ | ਇਸ ਅਮਨ ਪਸੰਦ ਥਾਂ ਨੂੰ ਧਮਕੀਆਂ ਦੇਣਾ ਨਾ ਸਿਰਫ ਸਿੱਖ ਸੰਗਤਾਂ ਦੀ ਭਾਵਨਾਵਾਂ ਨੂੰ ਠੇਸ ਪਹੁੰਚਾਉਣਾ ਹੈ ਸਗੋਂ ਪੰਜਾਬ ਦੇ ਮਾਨ-ਸਨਮਾਨ ਅਤੇ ਧਾਰਮਿਕ ਏਕਤਾ 'ਤੇ ਹਮਲਾ ਹੈ | ਉਨ੍ਹਾਂ ਕਿਹਾ ਕਿ ਇਸ ਧਮਕੀ ਭਰੀ ਈਮੇਲ ਦੇ ਪਿੱਛੇ ਕੌਣ-ਕੌਣ ਲਿਪਤ ਹਨ, ਇਹ ਪਤਾ ਲਗਾਉਣਾ ਅਤਿ ਲਾਜ਼ਮੀ ਹੈ | ਉਨ੍ਹਾਂ ਨੇ ਸੂਬਾ ਅਤੇ ਕੇਂਦਰ ਸਰਕਾਰਾਂ ਨੂੰ ਚੇਤਾਵਨੀ ਦਿੰਦਿਆਂ ਕਿਹਾ ਕਿ ਜੇਕਰ ਇਸ ਮਾਮਲੇ ਨੂੰ ਨਰਮੀ ਨਾਲ ਲਿਆ ਗਿਆ ਤਾਂ ਇਹ ਰੂਹਾਨੀ ਅਮਨ ਨੂੰ ਝੰਜੋੜਣ ਵਾਲਾ ਹੋਵੇਗਾ | ਉਨ੍ਹਾਂ ਸਿੱਖ ਸੰਗਤ ਨੂੰ ਵੀ ਅਪੀਲ ਕੀਤੀ ਕਿ ਉਹ ਅਜਿਹੀਆਂ ਸਾਜਿਸਾਂ ਖਿਲਾਫ ਸੁਚੇਤ ਰਹਿਣ ਅਤੇ ਆਪਸੀ ਏਕਤਾ ਬਣਾਈ ਰੱਖਣ | ਉਨ੍ਹਾਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੂੰ ਬੇਨਤੀ ਕੀਤੀ ਹੈ ਕਿ ਉਹ ਸੰਗਤਾਂ ਦੇ ਸਹਿਯੋਗ ਨਾਲ ਜਲਦੀ ਹੀ ਇਸ ਮਾਮਲੇ 'ਚ ਧਾਰਮਿਕ ਸਥਾਨਾਂ ਦੀ ਸੁਰੱਖਿਆ ਨੂੰ ਲੈ ਕੇ ਜਾਗਰੂਕਤਾ ਮੁਹਿੰਮ ਚਲਾਵੇ |
ਪਿਛਲੀ ਖ਼ਬਰ ਨਗਰ ਨਿਗਮ ਦਫ਼ਤਰ ਵਿਖੇ ਬਣਿਆ ਸੇਵਾ ਕੇਂਦਰ ਹੁਣ ਸਵੇਰੇ 8 ਤੋਂ ਸ਼ਾਮ 8 ਵਜੇ ਤੱਕ ਖੁੱਲ੍ਹਾ ਰਹੇਗਾ-ਏ. ਡੀ. ਸੀ. ਅਗਲੀ ਖ਼ਬਰ ਤਿੰਨ ਲੜਕੀਆਂ ਦੀ ਕਰੰਟ ਨਾਲ ਹੋਈ ਮੌਤ 'ਤੇ ਵੱਖ-ਵੱਖ ਆਗੂਆਂ ਵਲੋਂ ਦੁੱਖ ਪ੍ਰਗਟ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।