31-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-07-2025

ਕੌਮੀ ਇਨਸਾਫ਼ ਮੋਰਚੇ ਵਿਚ ਸ਼ਾਮਿਲ ਜ਼ਿਲ੍ਹਾ ਪਟਿਆਲਾ ਦੀਆਂ ਵੱਖ-ਵੱਖ ਜਥੇਬੰਦੀਆਂ ਦੀ ਮੀਟਿੰਗ ਹੋਈ

ਅਜੀਤ ਡੈਸਕ 17-07-2025
ਪਟਿਆਲਾ, 16 ਜੁਲਾਈ (ਅ.ਸ. ਆਹਲੂਵਾਲੀਆ)-ਕੌਮੀ ਇਨਸਾਫ ਮੋਰਚੇ ਵਿਚ ਸ਼ਾਮਲ ਜ਼ਿਲ੍ਹਾ ਪਟਿਆਲਾ ਦੀਆਂ ਵੱਖ-ਵੱਖ ਜਥੇਬੰਦੀਆਂ ਦੀ ਮੀਟਿੰਗ ਗੁਰਦੁਆਰਾ ਦੂਖ ਨਿਵਾਰਨ ਸਾਹਿਬ ਵਿਚ ਹੋਈ | ਮੀਟਿੰਗ ਵਿਚ ਆਗੂਆਂ ਵਲੋਂ ਜਾਣਕਾਰੀ ਦਿੱਤੀ ਗਈ ਕਿ ਬੰਦੀ ਸਿੰਘ ਜੋ ਵੱਖ- ਵੱਖ ਜੇਲਾਂ ਵਿਚ ਆਪਣੀਆਂ ਸਜਾਵਾਂ ਪੂਰੀਆਂ ਕਰ ਚੁੱਕੇ ਹਨ, ਨੂੰ ਰਿਹਾ ਕਰਾਉਣ ਲਈ ਅਤੇ ਸ੍ਰੀ ਗੁਰੂ ਗ੍ਰੰਥ ਸਾਹਿਬ ਦੀਆਂ ਬੇਅਦਬੀਆਂ ਕਰਨ ਵਾਲੇ ਲੋਕਾਂ ਨੂੰ ਸਖਤ ਸਜਾ ਦਵਾਉਣ ਲਈ ਉਲੀਕੇ ਜਾਣ ਵਾਲੇ ਸੰਘਰਸ਼ ਦੀ ਜਾਣਕਾਰੀ ਅਤੇ ਤਿਆਰੀ ਲਈ 22 ਜੁਲਾਈ ਨੂੰ 11.00 ਵਜੇ ਚੰਡੀਗੜ੍ਹ ਦੇ ਕਿਸਾਨ ਭਵਨ ਵਿਚ ਮੀਟਿੰਗ ਕੀਤੀ ਜਾ ਰਹੀ ਹੈ | ਇਸ ਮੌਕੇ ਅੰਮਿ੍ਤਸਰ ਅਕਾਲੀ ਦਲ ਵਲੋਂ ਹਰਭਜਨ ਸਿੰਘ ਕਸ਼ਮੀਰੀ, ਪ੍ਰੋਫੈਸਰ ਮਹਿੰਦਰ ਪਾਲ ਸਿੰਘ, ਵਾਰਿਸ ਪੰਜਾਬ ਦੇ ਆਗੂ ਸੁਖਬੀਰ ਸਿੰਘ ਬਲਬੇੜਾ, ਇੰਡੀਅਨ ਫਾਰਮਰ ਐਸੋਸੀਏਸ਼ਨ ਦੇ ਰਣਜੀਤ ਸਿੰਘ ਆਕੜ, ਬੀਕੇਯੂ ਸਿੱਧੂਪੁਰ ਤੋਂ ਟਹਿਲ ਸਿੰਘ ਜਲਾਲਪੁਰ, ਬੀਕੇਯੂ ਭਟੇੜੀ ਤੋਂ ਜੱਸਾ ਸਿੰਘ ਅਲੀਪੁਰ ਅਰਾਈਆਂ, ਕ੍ਰਾਂਤੀਕਾਰੀ ਕਿਸਾਨ ਯੂਨੀਅਨ ਵੱਲੋਂ ਡਾਕਟਰ ਦਰਸਨ ਪਾਲ ਅਤੇ ਉਨ੍ਹਾਂ ਦੇ ਨਾਲ ਜ਼ਿਲ੍ਹਾ ਜਨਰਲ ਸਕੱਤਰ ਅਵਤਾਰ ਸਿੰਘ ਕੌਰਜੀਵਾਲਾ ਅਤੇ ਜ਼ਿਲ੍ਹਾ ਖਜਾਨਚੀ ਹਰਮੇਲ ਸਿੰਘ ਤੁੰਗਾਂ ਅਤੇ ਹੋਰ ਬਲਾਕ ਆਗੂਆਂ ਦੀ ਟੀਮ ਤੋਂ ਇਲਾਵਾ ਗੁਰਜੰਟ ਸਿੰਘ, ਜਥੇਦਾਰ ਮੋਹਨ ਸਿੰਘ ਕਰਤਾਰਪੁਰ ਬਾਬਾ ਜੇ.ਪੀ. ਸਿੰਘ ਅਤੇ ਹੋਰ ਪਤਵੰਤੇ ਹਾਜਰ ਸਨ | ਆਗੂਆਂ ਨੇ ਕਿਹਾ ਕਿ 4 ਅਗਸਤ ਨੂੰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਪੰਜਾਬ ਵਿੱਚ ਆਮ ਆਦਮੀ ਪਾਰਟੀ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਪੁਤਲੇ ਪੰਜਾਬ ਦੇ ਸਾਰੇ ਜ਼ਿਲ੍ਹਾ ਹੈਡ ਕੁਆਰਟਰਾਂ 'ਤੇ ਫੂਕੇ ਜਾ ਰਹੇ ਹਨ | ਇਸ ਸੰਬੰਧ ਵਿਚ ਚਰਚਾ ਕਰਨ ਉਪਰੰਤ ਫੈਸਲਾ ਕੀਤਾ ਗਿਆ ਕਿ ਪਟਿਆਲਾ ਵਿਖੇ ਪੁੱਡਾ ਗਰਾਊਾਡ ਵਿਚ ਇਕੱਠੇ ਹੋ ਕੇ ਮਿੰਨੀ ਸਕੱਤਰੇਤ ਤੱਕ ਰੋਸ ਮੁਜਾਹਰਾ ਕਰਨ ਉਪਰੰਤ ਡਿਪਟੀ ਕਮਿਸ਼ਨਰ ਦਫਤਰ ਅੱਗੇ ਇਹ ਪੁਤਲੇ ਸਾੜੇ ਜਾਣਗੇ | ਇਸ ਦੇ ਨਾਲ ਹੀ 15 ਅਗਸਤ ਨੂੰ ਕੌਮੀ ਇਨਸਾਫ ਮੋਰਚਾ ਮੁਹਾਲੀ ਵਿਖੇ ਪੂਰੇ ਪੰਜਾਬ ਵਿਚੋਂ ਲੋਕਾਂ ਦਾ ਭਾਰੀ ਇਕੱਠ ਕਰਕੇ ਬੰਦੀ ਸਿੰਘਾਂ ਦੀ ਰਿਹਾਈ ਲਈ, ਬੇਅਦਬੀ ਦੇ ਦੋਸ਼ੀਆਂ ਨੂੰ ਸਜਾਵਾਂ ਦੇਣ ਲਈ ਅਤੇ ਬੇਅਦਬੀਆਂ ਨੂੰ ਰੋਕਣ ਲਈ ਇਕ ਸਖਤ ਕਾਨੂੰਨ ਬਣਾਉਣ ਵਾਸਤੇ ਵੱਡਾ ਇਕੱਠ ਕੀਤਾ ਜਾਵੇਗਾ |
ਪਿਛਲੀ ਖ਼ਬਰ ਨਹਿਰੀ ਪਾਣੀ ਦੀ ਪਾਇਪਲਾਈਨ ਪਾਉਣ ਕਾਰਨ ਸੜਕਾਂ ਦੀਆਂ ਬਰਮਾਂ ਪੁੱਟੇ ਜਾਣ ਕਰਕੇ ਆਵਾਜਾਈ ਰਹੇਗੀ ਪ੍ਰਭਾਵਤ, ਲੋਕ ਪ੍ਰਸ਼ਾਸਨ... ਅਗਲੀ ਖ਼ਬਰ ਪੀ. ਆਰ. ਟੀ. ਸੀ. ਪੈਨਸ਼ਨਰਾਂ ਦੀ ਮਾਸਿਕ ਮੀਟਿੰਗ ਹੋਈ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।