31-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-07-2025

ਨਹਿਰੀ ਪਾਣੀ ਦੀ ਪਾਇਪਲਾਈਨ ਪਾਉਣ ਕਾਰਨ ਸੜਕਾਂ ਦੀਆਂ ਬਰਮਾਂ ਪੁੱਟੇ ਜਾਣ ਕਰਕੇ ਆਵਾਜਾਈ ਰਹੇਗੀ ਪ੍ਰਭਾਵਤ, ਲੋਕ ਪ੍ਰਸ਼ਾਸਨ ਨੂੰ ਸਹਿਯੋਗ ਦੇਣ-ਡੀ. ਸੀ.

ਅਜੀਤ ਡੈਸਕ 17-07-2025
ਪਟਿਆਲਾ, 16 ਜੁਲਾਈ (ਧਰਮਿੰਦਰ ਸਿੰਘ ਸਿੱਧੂ)-ਪਟਿਆਲਾ ਸ਼ਹਿਰ 'ਚ 24__1MP__7 ਨਹਿਰੀ ਪਾਣੀ ਦੀ ਸਪਲਾਈ ਲਈ ਪਾਈਪਲਾਈਨ ਪਾਉਣ ਦੇ ਚੱਲ ਰਹੇ ਕੰਮ ਦੌਰਾਨ ਜੇਲ ਰੋਡ 'ਤੇ ਤਿ੍ਪੜੀ ਟੀ ਪੁਆਇੰਟ ਤੋਂ ਗੁਰਦੁਆਰਾ ਦੁੱਖ ਨਿਵਾਰਨ ਸਾਹਿਬ ਦੇ ਅੱਗਿਉਂ ਹੁੰਦੇ ਹੋਏ ਵਾਇਆ ਖੰਡਾ ਚੌਂਕ 18 ਨੰਬਰ ਫਾਟਕ ਫਲਾਈਓਵਰ (ਪੁਰਾਣਾ ਬੱਸ ਸਟੈਂਡ) ਤੋਂ ਪਹਿਲਾਂ ਹੋਟਲਾਂ ਵਾਲੇ ਚੌਂਕ ਤੱਕ ਅਤੇ ਐਫ.ਸੀ.ਆਈ. ਗੁਦਾਮਾਂ ਤੋਂ ਸਰਕਾਰੀ ਪ੍ਰੈਸ ਤੋਂ ਹੁੰਦੇ ਹੋਏ ਦੁਖ ਨਿਵਾਰਨ ਸਾਹਿਬ ਰੋਡ 'ਤੇ ਸੜਕਾਂ ਦੀਆਂ ਬਰਮ੍ਹਾਂ ਪੁੱਟੀਆਂ ਗਈਆਂ ਹਨ, ਇਸ ਲਈ ਲੋਕ ਕੁਝ ਦਿਨ ਸਹਿਯੋਗ ਕਰਨ | ਇਹ ਪ੍ਰਗਟਾਵਾ ਕਰਦਿਆਂ ਡਿਪਟੀ ਕਮਿਸ਼ਨਰ ਡਾ. ਪ੍ਰੀਤੀ ਯਾਦਵ ਨੇ ਦੱਸਿਆ ਕਿ ਉਨ੍ਹਾਂ ਨੇ ਸਬੰਧਤ ਵਿਭਾਗਾਂ ਨੂੰ ਹਦਾਇਤ ਕੀਤੀ ਹੈ ਕਿ ਦਿਨ-ਰਾਤ ਕਰਕੇ ਸਾਰੇ ਕੰਮ ਜਲਦੀ ਮੁਕੰਮਲ ਕੀਤੇ ਜਾਣ | ਡਿਪਟੀ ਕਮਿਸ਼ਨਰ ਨੇ ਟ੍ਰੈਫਿਕ ਪੁਲਿਸ, ਲੋਕ ਨਿਰਮਾਣ ਵਿਭਾਗ, ਨਗਰ ਨਿਗਮ ਤੇ ਐਲ ਐਂਡ ਟੀ ਕੰਪਨੀ ਅਤੇ ਜਲ ਸਪਲਾਈ ਵਿਭਾਗ ਨੂੰ ਹਦਾਇਤ ਕੀਤੀ ਹੈ ਕਿ ਜੇਲ ਰੋਡ, ਸਰਹਿੰਦ ਰੋਡ ਅਤੇ ਗੁਰਦੁਆਰਾ ਦੁੱਖ ਨਿਵਾਰਨ ਸਾਹਿਬ ਨੇੜੇ ਟ੍ਰੈਫਿਕ ਦੀ ਆਵਾਜਾਈ ਬਹੁਤ ਜਿਆਦਾ ਹੈ ਅਤੇ ਗੁਰਦੁਆਰਾ ਸਾਹਿਬ ਵਿਖੇ ਵੱਡੀ ਗਿਣਤੀ ਸ਼ਰਧਾਲੂ 24 ਘੰਟੇ ਆਉਂਦੇ ਰਹਿੰਦੇ ਹਨ, ਇਸ ਲਈ ਅਜਿਹੇ ਪ੍ਰਬੰਧ ਕੀਤੇ ਜਾਣ ਤਾਂ ਕਿ ਵਾਹਨ ਚਾਲਕਾਂ ਅਤੇ ਸ਼ਰਧਾਲੂਆਂ ਨੂੰ ਕੋਈ ਮੁਸ਼ਕਿਲ ਨਾ ਆਉਣ ਦਿੱਤੀ ਜਾਵੇ | ਉਨ੍ਹਾਂ ਨੇ ਕਿਹਾ ਕਿ 24 ਘੰਟੇ ਨਹਿਰੀ ਪਾਣੀ ਦੀ ਪਾਇਪਲਾਈਨ ਪਾਉਣ ਲਈ ਪੁੱਟੀ ਜਾਣ ਵਾਲੀ ਸੜਕ ਕਰਕੇ ਆਵਾਜਾਈ ਪ੍ਰਭਾਵਤ ਹੋਣ ਤੋਂ ਬਚਾਅ ਲਈ ਉਚੇਚੇ ਪ੍ਰਬੰਧ ਕੀਤੇ ਜਾਣੇ ਯਕੀਨੀ ਬਣਾਏ ਜਾਣ ਦੀ ਵੀ ਹਦਾਇਤ ਕੀਤੀ ਗਈ ਹੈ ਤਾਂ ਕਿ ਸੜਕ ਪੁੱਟਣ ਤੋਂ ਬਾਅਦ ਪਾਇਪਲਾਈਨ ਪਾਉਣ ਦੇ ਬਾਅਦ ਸੜਕ ਨੂੰ ਤੁਰੰਤ ਚੱਲਣਯੋਗ ਬਣਾਇਆ ਜਾਵੇ ਤਾਂ ਕਿ ਆਵਾਜਾਈ ਪ੍ਰਭਾਵਤ ਨਾ ਹੋਵੇ | ਇਸ ਕੰਮ ਬਾਰੇ ਹੋਰ ਵਧੇਰੇ ਜਾਣਕਾਰੀ ਦਿੰਦਿਆਂ ਪੰਜਾਬ ਜਲ ਸਪਲਾਈ ਤੇ ਸੀਵਰੇਜ ਬੋਰਡ ਦੇ ਕਾਰਜਕਾਰੀ ਇੰਜੀਨੀਅਰ ਵਿਕਾਸ ਧਵਨ ਨੇ ਦੱਸਿਆ ਕਿ ਸ਼ਹਿਰ ਵਿੱਚ ਪਾਈਪਲਾਈਨ ਪਾਏ ਜਾਣ ਦਾ ਕੰਮ ਬਹੁਤ ਤੇਜੀ ਨਾਲ ਮੁਕੰਮਲ ਕੀਤਾ ਜਾ ਰਿਹਾ ਹੈ ਅਤੇ ਸੜਕਾਂ ਪੁੱਟੀਆਂ ਹੋਣ ਕਰਕੇ ਲੋਕਾਂ ਨੂੰ ਪ੍ਰੇਸ਼ਾਨੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ, ਜਿਸ ਲਈ ਉਹ ਲੋਕਾਂ ਦੀ ਪ੍ਰੇਸ਼ਾਨੀ ਸਮਝ ਰਹੇ ਹਨ ਪਰੰਤੂ ਪਾਣੀ ਦੀ ਪਾਈਪਲਾਈਨ ਪਾਉਣ ਲਈ ਪੁੱਟੀਆਂ ਸੜਕਾਂ ਨੂੰ ਨਾਲੋ-ਨਾਲ ਠੀਕ ਵੀ ਕੀਤਾ ਜਾ ਰਿਹਾ ਹੈ |
ਪਿਛਲੀ ਖ਼ਬਰ ਸਰਕਾਰੀ ਐਲੀਮੈਂਟਰੀ ਸਕੂਲ ਬਖਸ਼ੀਵਾਲ ਵਿਖੇ ਲਗਾਇਆ ਯੋਗ ਕੈਂਪ ਅਗਲੀ ਖ਼ਬਰ ਕੌਮੀ ਇਨਸਾਫ਼ ਮੋਰਚੇ ਵਿਚ ਸ਼ਾਮਿਲ ਜ਼ਿਲ੍ਹਾ ਪਟਿਆਲਾ ਦੀਆਂ ਵੱਖ-ਵੱਖ ਜਥੇਬੰਦੀਆਂ ਦੀ ਮੀਟਿੰਗ ਹੋਈ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।