31-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-07-2025

ਯੂ. ਪੀ. ਐਸ. ਸੀ. ਅਤੇ ਪੀ. ਸੀ. ਐਸ. ਪ੍ਰੀਖਿਆਵਾਂ ਲਈ ਵਿਦਿਆਰਥੀਆਂ ਨੂੰ ਪ੍ਰੇਰਿਤ ਕੀਤਾ

ਅਜੀਤ ਡੈਸਕ 17-07-2025
ਦੇਵੀਗੜ੍ਹ, 16 ਜੁਲਾਈ (ਰਾਜਿੰਦਰ ਸਿੰਘ ਮੌਜੀ)- ਮਾਤਾ ਗੁਜਰੀ ਸੀਨੀਅਰ ਸੈਕੰਡਰੀ ਸਕੂਲ, ਦੇਵੀਗੜ੍ਹ ਵਿਖੇ ਦਸਵੀਂ ਤੋਂ ਬਾਰ੍ਹਵੀਂ ਜਮਾਤ ਦੇ ਵਿਦਿਆਰਥੀਆਂ ਲਈ ਇਕ ਵਿਸ਼ੇਸ਼ ਕੌਂਸਲਿੰਗ ਸੈਸ਼ਨ ਦਾ ਆਯੋਜਨ ਕੀਤਾ ਗਿਆ | ਇਸ ਸੈਸ਼ਨ ਵਿਚ ਚੰਡੀਗੜ੍ਹ ਦੇ ਪ੍ਰਸਿੱਧ ਵਿਚਾਰਕ ਅਤੇ ਮਾਹਿਰ ਪ੍ਰੋਫੈਸਰ ਅਨਿਲ ਕੁਮਾਰ ਮੁੱਖ ਬੁਲਾਰੇ ਵਜੋਂ ਸ਼ਾਮਲ ਹੋਏ, ਨੇ ਵਿਦਿਆਰਥੀਆਂ ਨੂੰ ਸੰਬੋਧਨ ਕਰਦਿਆਂ ਜ਼ਿੰਦਗੀ ਵਿਚ ਸਫਲ ਅਫ਼ਸਰ ਬਣਨ ਲਈ ਸਖਤ ਮਿਹਨਤ ਅਤੇ ਲਗਨ ਦੀ ਮਹੱਤਤਾ ਉੱਤੇ ਜੋਰ ਦਿੱਤਾ | ਉਨ੍ਹਾਂ ਨੇ ਵਿਦਿਆਰਥੀਆਂ ਨੂੰ ਯੂ.ਪੀ.ਐਸ.ਸੀ., ਆਈ. ਏ.ਐਸ.ਆਈ.ਪੀ.ਐਸ.ਅਤੇ ਪੀ.ਸੀ.ਐਸ.ਵਰਗੀਆਂ ਪ੍ਰੀਖਿਆਵਾਂ ਦੀ ਤਿਆਰੀ ਕਿਵੇਂ ਕਰਨੀ ਹੈ, ਇਸ ਬਾਰੇ ਵਿਸਥਾਰਪੂਰਵਕ ਜਾਣਕਾਰੀ ਦਿੱਤੀ | ਉਨ੍ਹਾਂ ਨੇ ਨੌਜਵਾਨਾਂ ਨੂੰ ਪ੍ਰੇਰਿਤ ਕਰਦਿਆਂ ਕਿਹਾ ਕਿ ਉਹ ਇਨ੍ਹਾਂ ਪ੍ਰੀਖਿਆਵਾਂ ਨੂੰ ਪਾਸ ਕਰਕੇ ਇਕ ਕਾਮਯਾਬ ਇਨਸਾਨ ਬਣ ਸਕਦੇ ਹਨ ਅਤੇ ਦੇਸ ਦੇ ਨਾਗਰਿਕਾਂ ਦੀ ਬਿਹਤਰ ਸੇਵਾ ਕਰਕੇ ਰਾਸ਼ਟਰ ਨਿਰਮਾਣ ਵਿਚ ਆਪਣਾ ਯੋਗਦਾਨ ਪਾ ਸਕਦੇ ਹਨ | ਕੌਂਸਲਿੰਗ ਸੈਸ਼ਨ ਦੌਰਾਨ, ਵਿਦਿਆਰਥੀਆਂ ਨੇ ਪ੍ਰੋਫੈਸਰ ਅਨਿਲ ਕੁਮਾਰ ਨਾਲ ਖੁੱਲ੍ਹ ਕੇ ਗੱਲਬਾਤ ਕੀਤੀ ਅਤੇ ਆਪਣੇ ਮਨ ਵਿੱਚ ਉੱਠ ਰਹੇ ਕਈ ਸਵਾਲ ਪੁੱਛੇ, ਜਿਨ੍ਹਾਂ ਦੇ ਉਨ੍ਹਾਂ ਨੇ ਸੰਤੋਸ਼ਜਨਕ ਉੱਤਰ ਦਿੱਤੇ | ਇਸ ਮੌਕੇ ਸਕੂਲ ਦੇ ਨਿਰਦੇਸ਼ਕ ਭੁਪਿੰਦਰ ਸਿੰਘ, ਸਕੂਲ ਪ੍ਰਧਾਨ ਮੈਡਮ ਰਵਿੰਦਰ ਕੌਰ, ਪਿ੍ੰਸੀਪਲ ਮੈਡਮ ਮਮਤਾ, ਅਤੇ ਅਕਾਦਮਿਕ ਡਾਇਰੈਕਟਰ ਮੈਡਮ ਤੇਜਿੰਦਰ ਕੌਰ ਵਾਲੀਆ ਨੇ ਪ੍ਰੋਫੈਸਰ ਅਨਿਲ ਕੁਮਾਰ ਦਾ ਧੰਨਵਾਦ ਕੀਤਾ | ਅਤੇ ਇੱਕ ਯਾਦਗਾਰੀ ਚਿੰਨ੍ਹ ਭੇਟ ਕਰਕੇ ਸਨਮਾਨਿਤ ਕੀਤਾ | ਇਸ ਸੈਸ਼ਨ ਨਾਲ ਵਿਦਿਆਰਥੀਆਂ ਨੂੰ ਭਵਿੱਖ ਵਿਚ ਆਪਣਾ ਕਰੀਅਰ ਚੁਣਨ ਅਤੇ ਉੱਚ ਪ੍ਰੀਖਿਆਵਾਂ ਦੀ ਤਿਆਰੀ ਕਰਨ ਲਈ ਬਹੁਤ ਪ੍ਰੇਰਨਾ ਮਿਲੀ |
ਪਿਛਲੀ ਖ਼ਬਰ ਨਾਜਾਇਜ਼ ਸ਼ਰਾਬ ਦੀਆਂ 24 ਬੋਤਲਾਂ ਸਮੇਤ 2 ਕਾਬੂ ਅਗਲੀ ਖ਼ਬਰ ਪਿੰਡ ਭੜੀ ਪਨੈਚਾਂ ਲਈ 50 ਲੱਖ ਦੀ ਲਾਗਤ ਨਾਲ ਬਣੇਗਾ ਮਿੰਨੀ ਸਟੇਡੀਅਮ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।