ਰਾਜਪੁਰਾ, 17 ਜੁਲਾਈ (ਰਣਜੀਤ ਸਿੰਘ)-ਸਦਰ ਪੁਲਿਸ ਨੇ 22 ਹਜਾਰ ਦੇ ਕਰੀਬ ਨਸ਼ੀਲੀਆਂ ਗੋਲੀਆਂ ਬਰਾਮਦ ਕਰਕੇ ਕੇਸ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ | ਜਾਣਕਾਰੀ ਮੁਤਾਬਿਕ ਥਾਣੇਦਾਰ ਅਮਰਜੀਤ ਸਿੰਘ ਸਮੇਤ ਪੁਲਿਸ ਪਾਰਟੀ ਏ.ਜੀ.ਐਮ. ਰਿਜ਼ਾਰਟ ਨੇੜੇ ਹਾਜ਼ਰ ਸੀ | ਪੁਲਿਸ ਪਾਰਟੀ ਨੇ ਦੋ ਵਿਅਕਤੀਆਂ ਨੂੰ ਸ਼ੱਕ ਦੇ ਆਧਾਰ 'ਤੇ ਰੋਕ ਕੇ ਜਦ ਉਨ੍ਹਾਂ ਦੀ ਤਲਾਸ਼ੀ ਲਈ ਤਾਂ ਉਨ੍ਹਾਂ ਦੇ ਕਬਜ਼ੇ ਵਿਚੋਂ ਪੁਲਿਸ ਨੂੰ 22 ਹਜਾਰ 200 ਨਸ਼ੀਲੀਆਂ ਗੋਲੀਆਂ ਬਰਾਮਦ ਹੋਈਆਂ | ਇਸ ਸੰਬੰਧੀ ਪੁਲਿਸ ਨੇ ਸੁਖਵਿੰਦਰ ਸਿੰਘ ਅਤੇ ਸਰਤਾਜ ਸਿੰਘ ਵਾਸੀ ਤਰਨਤਾਰਨ ਦੇ ਖ਼ਿਲਾਫ਼ ਕੇਸ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿਤੀ ਹੈ |