04-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-07-2025

ਸੜਕ ਹਾਦਸੇ 'ਚ ਮੌਤ, ਪਰਚਾ ਦਰਜ

ਅਜੀਤ ਡੈਸਕ 18-07-2025
ਰਾਜਪੁਰਾ, 17 ਜੁਲਾਈ (ਰਣਜੀਤ ਸਿੰਘ)-ਖੇੜੀ ਗੰਡਿਆਂ ਪੁਲਿਸ ਨੇ ਸੜਕ ਹਾਦਸੇ 'ਚ ਮੌਤ ਹੋ ਜਾਣ ਦੇ ਦੋਸ਼ 'ਚ ਕੇਸ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ | ਜਾਣਕਾਰੀ ਮੁਤਾਬਿਕ ਪੁਲਿਸ ਨੂੰ ਬਹਾਦਰ ਸਿੰਘ ਪੁੱਤਰ ਲਾਭ ਸਿੰਘ ਵਾਸੀ ਲੋਚਮਾਂ ਨੇ ਸ਼ਿਕਾਇਤ ਦਰਜ ਕਰਵਾਈ ਕਿ ਬੀਤੇ ਦਿਨੀਂ ਉਸ ਦਾ ਜਵਾਈ ਗੁਰਪ੍ਰੀਤ ਸਿੰਘ ਵਾਸੀ ਮੰਡੋਲੀ ਬਾਈਕ 'ਤੇ ਸਵਾਰ ਹੋ ਕੇ ਜਾ ਰਿਹਾ ਸੀ | ਜਦੋਂ ਉਹ ਪਿੰਡ ਖੈਰਪੁਰ ਜੱਟਾਂ ਦੇ ਨੇੜੇ ਗਿਆ ਤਾਂ ਇਕ ਤੇਜ਼ ਰਫ਼ਤਾਰ ਕਾਰ ਦੇ ਚਾਲਕ ਨੇ ਉਸ ਨੂੰ ਫੇਟ ਮਾਰੀ, ਜਿਸ ਕਾਰਨ ਗੁਰਪ੍ਰੀਤ ਸਿੰਘ ਦੀ ਮੌਤ ਹੋ ਗਈ ਹੈ | ਪੁਲਿਸ ਨੇ ਅਣਪਛਾਤੇ ਕਾਰ ਡਰਾਈਵਰ ਦੇ ਖ਼ਿਲਾਫ਼ ਕੇਸ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ |
ਪਿਛਲੀ ਖ਼ਬਰ ਵਿਆਹੁਤਾ ਨੇ ਫਾਹਾ ਲੈ ਕੇ ਕੀਤੀ ਆਤਮ ਹੱਤਿਆ ਅਗਲੀ ਖ਼ਬਰ 22 ਹਜ਼ਾਰ ਨਸ਼ੀਲੀਆਂ ਗੋਲੀਆਂ ਬਰਾਮਦ, ਕੇਸ ਦਰਜ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।