04-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-07-2025

ਵਿਆਹੁਤਾ ਨੇ ਫਾਹਾ ਲੈ ਕੇ ਕੀਤੀ ਆਤਮ ਹੱਤਿਆ

ਅਜੀਤ ਡੈਸਕ 18-07-2025
ਪਟਿਆਲਾ, 17 ਜੁਲਾਈ (ਮਨਦੀਪ ਸਿੰਘ ਖਰੌੜ)-ਇੱਥੋਂ ਦੀ ਰਹਿਣ ਵਾਲੀ ਵਿਆਹੁਤਾ ਵਲੋਂ ਘਰੇਲੂ ਕਲੇਸ਼ ਕਾਰਨ ਘਰੇ ਫਾਹਾ ਲਗਾ ਕੇ ਆਤਮ ਹੱਤਿਆ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ | ਮਿ੍ਤਕਾ ਦੀ ਪਹਿਚਾਣ ਕਾਜਲ (29) ਵਾਸੀ ਪਟਿਆਲਾ ਵਜੋਂ ਹੋਈ ਹੈ | ਇਸ ਸੰਬੰਧੀ ਮਿ੍ਤਕਾਂ ਦੇ ਭਰਾ ਅਸਲਮ ਵਾਸੀ ਹਿਮਾਚਲ ਨੇ ਥਾਣਾ ਕੋਤਵਾਲੀ 'ਚ ਸ਼ਿਕਾਇਤ ਦਰਜ ਕਰਵਾਈ ਕਿ ਉਸ ਦੀ ਭੈਣ ਦਾ ਵਿਆਹ ਸੂਰਜ ਪ੍ਰਕਾਸ਼ ਨਾਲ ਹੋਇਆ ਸੀ ਅਤੇ ਅਕਸਰ ਉਸ ਦੀ ਭੈਣ ਉਸ ਨੂੰ ਫ਼ੋਨ 'ਤੇ ਦੱਸਦੀ ਹੁੰਦੀ ਸੀ ਕਿ ਸੂਰਜ ਕਿਸੇ ਹੋਰ ਲੜਕੀ ਦੇ ਨਾਲ ਸੰਪਰਕ 'ਚ ਹੈ | ਜਦੋਂ ਉਸ ਦੀ ਭੈਣ ਸੂਰਜ ਨੂੰ ਅਜਿਹਾ ਕਰਨ ਤੋਂ ਰੋਕਦੀ ਤਾਂ ਦੋਹਾਂ ਵਿਚਕਾਰ ਤਕਰਾਰਬਾਜ਼ੀ ਹੁੰਦੀ ਰਹਿੰਦੀ | ਸ਼ਿਕਾਇਤਕਰਤਾ ਦਾ ਕਹਿਣਾ ਸੀ ਕਿ ਕਾਜਲ ਨੇ ਆਪਣੀ ਮਾਤਾ ਨੂੰ ਫ਼ੋਨ 'ਤੇ ਦਸਿਆ ਕਿ ਜਦੋਂ ਉਸ ਨੇ ਆਪਣੇ ਪਤੀ ਨੂੰ ਕਿਸੇ ਨਾਲ ਗੱਲਬਾਤ ਕਰਨ ਤੋਂ ਰੋਕਿਆ ਤਾਂ ਉਹ ਉਸ ਨਾਲ ਕੁੱਟਮਾਰ ਕਰਨ ਲੱਗਾ | ਉਨ੍ਹਾਂ ਕਿਹਾ ਕਿ 9.30 ਵਜੇ ਸੂਰਜ ਨੇ ਉਸ ਦੀ ਮਾਤਾ ਨੂੰ ਫ਼ੋਨ ਕਰ ਕੇ ਦਸਿਆ ਕਿ ਕਾਜਲ ਨੇ ਛੱਤ ਵਾਲੇ ਪੱਖੇ ਨਾਲ ਚੁੰਨੀ ਬੰਨ੍ਹ ਕੇ ਆਤਮ ਹੱਤਿਆ ਕਰ ਲਈ ਹੈ | ਇਸ ਕੇਸ ਦੀ ਮੁੱਢਲੀ ਪੜਤਾਲ ਕਰਨ ਤੋਂ ਬਾਅਦ ਪੁਲਿਸ ਨੇ ਸੂਰਜ ਪ੍ਰਕਾਸ਼ ਵਾਸੀ ਪਟਿਆਲਾ ਖ਼ਿਲਾਫ਼ ਕੇਸ ਦਰਜ ਕਰ ਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ |
ਪਿਛਲੀ ਖ਼ਬਰ ਔਰਤ ਦਾ ਬੈਗ ਖੋਹਣ ਦੀ ਕੋਸ਼ਿਸ਼ 'ਚ ਦੋ ਨਾਮਜ਼ਦ ਅਗਲੀ ਖ਼ਬਰ ਸੜਕ ਹਾਦਸੇ 'ਚ ਮੌਤ, ਪਰਚਾ ਦਰਜ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।