ਪਟਿਆਲਾ, 17 ਜੁਲਾਈ (ਮਨਦੀਪ ਸਿੰਘ ਖਰੌੜ)-ਇੱਥੋਂ ਦੀ ਰਹਿਣ ਵਾਲੀ ਇਕ ਔਰਤ ਪੰਜ ਕਿੱਲੋ ਭੁੱਕੀ ਸਮੇਤ ਥਾਣਾ ਪਸਿਆਣਾ ਦੀ ਪੁਲਿਸ ਨੇ ਗਿ੍ਫ਼ਤਾਰ ਕੀਤੀ ਹੈ | ਇਸ ਸੰਬੰਧੀ ਥਾਣੇਦਾਰ ਸੂਬਾ ਸਿੰਘ ਨੇ ਦਸਿਆ ਕਿ ਉਹ ਗਸ਼ਤ ਦੌਰਾਨ ਨਾਭਾ ਰੋਡ 'ਤੇ ਲਕਸ਼ਮੀ ਪੈਲੇਸ ਲਾਗੇ ਮੌਜੂਦ ਸੀ, ਇਸ ਦੌਰਾਨ ਇਕ ਔਰਤ ਨੂੰ ਸ਼ੱਕ ਦੇ ਆਧਾਰ 'ਤੇ ਰੋਕਿਆ ਤੇ ਉਸ ਦੀ ਤਲਾਸ਼ੀ ਲੈਣ ਦੌਰਾਨ ਪੰਜ ਕਿੱਲੋ ਭੁੱਕੀ ਬਰਾਮਦ ਹੋਈ | ਜਿਸ ਆਧਾਰ 'ਤੇ ਪੁਲਿਸ ਨੇ ਔਰਤ ਖ਼ਿਲਾਫ਼ ਐਨ.ਡੀ.ਪੀ.ਐਸ. ਐਕਟ ਤਹਿਤ ਕੇਸ ਦਰਜ ਕਰ ਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ |