04-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-07-2025

'ਯੁੱਧ ਨਸ਼ਿਆਂ ਵਿਰੁੱਧ' ਮੁਹਿੰਮ ਤਹਿਤ ਪ੍ਰੋਗਰਾਮ ਕਰਵਾਇਆ

ਅਜੀਤ ਡੈਸਕ 18-07-2025
ਸਨੌਰ, 17 ਜੁਲਾਈ (ਸੋਖਲ)-ਪੰਜਾਬ ਸਰਕਾਰ ਨੇ 'ਯੁੱਧ ਨਸ਼ਿਆਂ ਵਿਰੁੱਧ' ਦੇ ਮੁਹਿੰਮ ਦੇ ਤਹਿਤ ਸਨੌਰ ਦੇ ਸੀਨੀਅਰ ਸੰਕੈਂਡਰੀ ਸਕੂਲ ਲੜਕਿਆਂ 'ਚ ਪ੍ਰੋਗਰਾਮ ਕੀਤਾ ਗਿਆ | ਇਸ ਮੌਕੇ ਆਮ ਆਦਮੀ ਪਾਰਟੀ ਦੇ ਲੀਡਰ ਅਤੇ ਪੰਜਾਬ ਸਟੇਟ ਕੰਟੇਨਰ ਤੇ ਵੇਅਰ ਹਾਊਸਿੰਗ ਕਾਰਪੋਰੇਸ਼ਨ ਲਿਮਟਿਡ ਦੇ ਵਾਈਸ ਚੇਅਰਮੈਨ ਇੰਦਰਜੀਤ ਸਿੰਘ ਸੰਧੂ ਨੇ ਕਿਹਾ ਕਿ ਜਿਸ 'ਚ ਪੁਲਿਸ, ਪ੍ਰਸ਼ਾਸਨ, ਪੰਚਾਇਤਾਂ, ਅਧਿਆਪਕ ਅਤੇ ਸਮਾਜ ਸੇਵੀ ਆਪੋ ਆਪਣਾ ਬਣਦਾ ਰੋਲ ਅਦਾ ਕਰ ਰਹੇ ਹਨ | ਪ੍ਰੋਗਰਾਮ ਨੂੰ ਸੰਬੋਧਨ ਕਰਦਿਆਂ ਚੇਅਰਮੈਨ ਇੰਦਰਜੀਤ ਸਿੰਘ ਸੰਧੂ ਨੇ ਆਖਿਆ ਕਿ ਨਸ਼ਾ ਤਸਕਰਾਂ 'ਤੇ ਹੁਣ ਤੱਕ ਲਗਭਗ 8500 ਐਫ.ਆਈ.ਆਰ. ਹੋ ਚੁੱਕੀ ਹੈ ਅਤੇ ਲਗਭਗ 22 ਹਜ਼ਾਰ ਨਸ਼ਾ ਤਸਕਰ 'ਯੁੱਧ ਨਸ਼ਿਆਂ ਵਿਰੁੱਧ' ਮੁਹਿੰਮ ਤਹਿਤ ਫੜੇ ਜਾ ਚੁੱਕੇ ਹਨ | ਉਨ੍ਹਾਂ ਦੱਸਿਆ ਕਿ ਨਸ਼ਾ ਤਸਕਰਾਂ ਦੀ ਪੂਰੀ ਚੇਨ ਨੂੰ ਤੋੜਿਆ ਜਾ ਰਿਹਾ ਹੈ, ਹੁਣ ਤੱਕ ਗੁਜਰਾਤ ਅਤੇ ਮਹਾਰਾਸ਼ਟਰ ਤੱਕ ਨਸ਼ਿਆਂ ਦੀਆਂ ਵੱਡੀਆਂ ਖੇਪਾਂ ਪੰਜਾਬ ਪੁਲਿਸ ਦੀ ਸੂਚਨਾ ਉੱਪਰ ਫੜ੍ਹੀਆਂ ਗਈਆਂ ਹਨ | ਸ. ਸੰਧੂ ਨੇ ਆਖਿਆ ਕਿ 'ਯੁੱਧ ਨਸ਼ਿਆਂ ਵਿਰੁੱਧ' ਮੁਹਿੰਮ 'ਚ ਸਭ ਤੋਂ ਅਹਿਮ ਰੋਲ ਅਧਿਆਪਕਾਂ ਦਾ ਹੈ ਜੋ ਇੰਨੇ ਸਮਰੱਥ ਹਨ ਕਿ ਸਕੂਲੀ ਵਿਦਿਆਰਥੀਆਂ ਨੂੰ ਮਾਨਸਿਕ ਤੌਰ 'ਤੇ ਪੂਰੀ ਤਰਾਂ ਬਦਲ ਸਕਦੇ ਹਨ | ਉਨ੍ਹਾਂ ਆਖਿਆ ਕਿ ਅਗਰ ਅਧਿਆਪਕ ਤਹੱਈਆ ਕਰ ਤਾਂ ਕਿਸੇ ਵੀ ਸਰਕਾਰੀ ਸਕੂਲ ਦਾ ਵਿਦਿਆਰਥੀ ਅੱਗੇ ਜਾ ਕੇ ਨਸ਼ੇ ਦਾ ਸੇਵਨ ਨਹੀਂ ਕਰੇਗਾ | ਇਸ ਸੈਮੀਨਾਰ ਦੌਰਾਨ ਉਪ ਜ਼ਿਲ੍ਹਾ ਸਿੱਖਿਆ ਅਫ਼ਸਰ ਰਵਿੰਦਰ ਸ਼ਰਮਾ ਨੇ ਬਲਾਕ ਭੁੱਨਰਹੇੜੀ-1 ਅਤੇ 2 ਦੇ ਅਧਿਆਪਕਾਂ ਨੂੰ ਪ੍ਰੇਰਿਤ ਕੀਤਾ | ਇਸ ਮੌਕੇ ਪਿ੍ੰਸੀਪਲ ਰੇਨੂੰ, ਬਲਾਕ ਰਿਸੋਰਸ ਪਰਸਨ ਗੁਰਵੀਰ ਕੌਰ, ਹਰਬੰਸ ਸ਼ਰਮਾ, ਕੌਂਸਲਰ ਤਰਸੇਮ ਸਿੰਘ ਸਨੌਰ ਤੇ ਆਮ ਆਦਮੀ ਪਾਰਟੀ ਦੇ ਸ਼ਹਿਰੀ ਪ੍ਰਧਾਨ ਸ਼ਾਮ ਸਿੰਘ ਵੀ ਹਾਜ਼ਰ ਸਨ |
ਪਿਛਲੀ ਖ਼ਬਰ ਐੱਸ.ਡੀ.ਐੱਮ. ਨੇ ਪਾਣੀ ਦੀ ਪਾਈਪਲਾਈਨ ਕੰਮ ਦੀ ਸਮੀਖਿਆ ਲਈ ਕੀਤਾ ਦੌਰਾ ਅਗਲੀ ਖ਼ਬਰ ਪੰਜ ਕਿੱਲੋ ਭੁੱਕੀ ਸਮੇਤ ਔਰਤ ਕਾਬੂ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।