04-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-07-2025

ਐੱਸ.ਡੀ.ਐੱਮ. ਨੇ ਪਾਣੀ ਦੀ ਪਾਈਪਲਾਈਨ ਕੰਮ ਦੀ ਸਮੀਖਿਆ ਲਈ ਕੀਤਾ ਦੌਰਾ

ਅਜੀਤ ਡੈਸਕ 18-07-2025
ਪਟਿਆਲਾ, 17 ਜੁਲਾਈ (ਧਰਮਿੰਦਰ ਸਿੰਘ ਸਿੱਧੂ)-ਪਟਿਆਲਾ ਦੇ ਡਿਪਟੀ ਕਮਿਸ਼ਨਰ ਡਾ. ਪ੍ਰੀਤੀ ਯਾਦਵ ਦੇ ਆਦੇਸ਼ 'ਤੇ ਐੱਸ.ਡੀ.ਐੱਮ. ਗੁਰਦੇਵ ਸਿੰਘ ਨੇ ਅੱਜ ਜੇਲ੍ਹ ਰੋਡ ਅਤੇ ਸ੍ਰੀ ਦੂਖਨਿਵਾਰਨ ਸਾਹਿਬ ਨੇੜੇ ਟ੍ਰੈਫ਼ਿਕ ਦੀ ਸਥਿਤੀ ਅਤੇ ਐਲ.ਐਂਡ.ਟੀ. ਪਾਈਪਲਾਈਨ ਦੇ ਕੰਮ ਦੀ ਸਮੀਖਿਆ ਲਈ ਦੌਰਾ ਕੀਤਾ | ਉਨ੍ਹਾਂ ਪਾਣੀ ਦੀ ਪਾਈਪਲਾਈਨ ਨੂੰ ਟੋਰੈਂਟ ਗੈਸ ਪਾਈਪਲਾਈਨ ਦੇ ਨਾਲ ਨਾਲ ਪਵਿੱਤਰ ਹੰਸਲੀ ਨੂੰ ਪਾਰ ਕਰਨ ਦਾ ਮੌਕਾ ਵੀ ਦੇਖਿਆ | ਉਨ੍ਹਾਂ ਕਿਹਾ ਕਿ ਇਸ ਦੌਰੇ ਦਾ ਮੁੱਖ ਉਦੇਸ਼ ਇਲਾਕੇ ਵਿਚ ਚੱਲ ਰਹੇ ਕੰਮ ਕਾਰਨ ਟ੍ਰੈਫ਼ਿਕ ਵਿਚ ਪੈਦਾ ਹੋ ਰਹੀਆਂ ਸਮੱਸਿਆਵਾਂ ਦਾ ਹੱਲ ਕਰਨਾ ਅਤੇ ਕੰਮ ਨੂੰ ਨਿਰਧਾਰਿਤ ਸਮੇਂ ਵਿਚ ਮੁਕੰਮਲ ਕਰਵਾਉਣਾ ਹੈ | ਉਨ੍ਹਾਂ ਕਿਹਾ ਕਿ ਟ੍ਰੈਫਿਕ ਬੰਦ ਹੋਣ ਕਾਰਨ ਇਲਾਕੇ ਦੇ ਲੋਕਾਂ ਨੂੰ ਬਹੁਤ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ | ਇਸ ਨਾਲ ਆਮ ਜਨਤਾ ਦੇ ਰੋਜ਼ਾਨਾ ਜੀਵਨ 'ਚ, ਸਕੂਲੀ ਬੱਚਿਆ ਦੇ ਸਕੂਲ ਜਾਣ, ਕਾਰੋਬਾਰੀ ਅਤੇ ਆਮ ਆਵਾਜਾਈ ਵਿਚ ਰੁਕਾਵਟ ਆ ਰਹੀ ਹੈ, ਜਿਸ ਨੂੰ ਧਿਆਨ ਵਿਚ ਰੱਖਦੇ ਹੋਏ ਸਰਕਾਰ ਵਲੋਂ ਇਸ ਮਸਲੇ ਨੂੰ ਹੱਲ ਕਰਨ ਲਈ ਜ਼ੋਰਦਾਰ ਕਦਮ ਚੁੱਕੇ ਜਾ ਰਹੇ ਹਨ | ਐੱਸ.ਡੀ.ਐੱਮ ਨੇ ਅਧਿਕਾਰੀਆਂ ਨੂੰ ਆਦੇਸ਼ ਦਿੱਤੇ ਕਿ ਪਾਣੀ ਦੀ ਪਾਈਪਲਾਈਨ ਦੇ ਕੰਮ ਨੂੰ ਜਲਦ ਤੋਂ ਜਲਦ ਮੁਕੰਮਲ ਕੀਤਾ ਜਾਵੇ ਤਾਂ ਜੋ ਬੰਦ ਹੋਈ ਟ੍ਰੈਫ਼ਿਕ ਲੇਨ ਨੂੰ ਫ਼ਿਰ ਖੋਲਿਆ ਜਾ ਸਕੇ | ਐੱਸ.ਡੀ.ਐੱਮ. ਨੇ ਕੰਮ ਦੀ ਸਪੀਡ ਵਧਾਉਣ ਅਤੇ ਸਰਕਾਰੀ ਨਿਰਦੇਸ਼ਾਂ ਦਾ ਪਾਲਣਾ ਕਰਨ ਦੀ ਹਦਾਇਤ ਵੀ ਕੀਤੀ | ਐੱਸ.ਡੀ.ਐੱਮ. ਨੇ ਕਿਹਾ ਕਿ ਸਰਕਾਰ ਇਲਾਕੇ ਦੇ ਲੋਕਾਂ ਦੀ ਸਹੂਲਤ ਲਈ ਹਰ ਸੰਭਵ ਕਦਮ ਚੱਕ ਰਹੀ ਹੈ | ਉਨ੍ਹਾਂ ਇਸ ਮਸਲੇ ਨੂੰ ਜਲਦੀ ਹੱਲ ਕਰਨ ਲਈ ਵੱਖ-ਵੱਖ ਵਿਭਾਗਾਂ ਨੂੰ ਸਖਤ ਹਦਾਇਤਾਂ ਜਾਰੀ ਕੀਤੀਆਂ | ਉਨ੍ਹਾਂ ਕਿਹਾ ਕਿ ਇਸ ਕੰਮ ਨੂੰ ਜਲਦ ਮੁਕੰਮਲ ਕੀਤਾ ਜਾਵੇ ਤਾਂ ਜੋ ਆਮ ਜਨਤਾ ਨੂੰ ਆਰਾਮਦਾਇਕ ਆਵਾਜਾਈ ਮੁਹੱਈਆ ਕਰਵਾਈ ਜਾ ਸਕੇ | ਐੱਸ.ਡੀ.ਐੱਮ. ਨੇ ਅਧਿਕਾਰੀਆਂ ਨੂੰ ਸਖਤ ਹਦਾਇਤ ਕੀਤੀ ਕਿ ਪਾਈਪਲਾਈਨ ਦੇ ਕੰਮ ਦੀ ਨਿਗਰਾਨੀ ਸਖਤੀ ਨਾਲ ਕੀਤੀ ਜਾਵੇ ਅਤੇ ਕਿਸੇ ਵੀ ਤਰ੍ਹਾਂ ਦੀ ਦੇਰੀ ਨਾ ਕੀਤੀ ਜਾਵੇ | ਇਸ ਮੌਕੇ ਅਧਿਕਾਰੀਆਂ ਨੇ ਵੀ ਭਰੋਸਾ ਦਵਾਇਆ ਕਿ ਇਸ ਤਰ੍ਹਾਂ ਦੇ ਸਾਰੇ ਕੰਮ ਜਲਦੀ ਅਤੇ ਪ੍ਰਭਾਵਸ਼ਾਲੀ ਢੰਗ ਨਾਲ ਪੂਰੇ ਕੀਤੇ ਜਾਣਗੇ ਤਾਂ ਜੋ ਲੋਕਾਂ ਨੂੰ ਆਰਾਮਦਾਇਕ ਜੀਵਨ ਦਿੱਤਾ ਜਾ ਸਕੇ | ਇਸ ਮੌਕੇ ਐਕਸੀਅਨ ਸੀਵਰੇਜ ਬੋਰਡ ਵਿਕਾਸ ਧਵਨ, ਐੱਸ.ਡੀ.ਓ. ਹਨੀਸ਼ ਕੁਮਾਰ, ਕੰਸਟਰਕਸ਼ਨ ਮੈਂਨੇਜਰ ਐਲ.ਐਨ.ਟੀ. ਟੋਰੈਂਟ ਗੈਸ ਦੇ ਪ੍ਰਤੀਨਿਧ ਸੰਜੀਵ ਸਿੰਘ ਅਤੇ ਹੋਰ ਵਿਭਾਗਾਂ ਦੇ ਅਧਿਕਾਰੀ ਹਾਜ਼ਰ ਸਨ |
ਪਿਛਲੀ ਖ਼ਬਰ ਲੋਕਾਂ ਦੀਆਂ ਸਮੱਸਿਆਵਾਂ ਸਰਕਾਰ ਤੱਕ ਪਹੁੰਚਾਉਣ ਲਈ 30 ਜੁਲਾਈ ਨੂੰ ਕੀਤਾ ਜਾਵੇਗਾ ਰੋਸ ਪ੍ਰਦਰਸ਼ਨ-ਹਰਿੰਦਰਪਾਲ ਸਿੰਘ ਚੰ... ਅਗਲੀ ਖ਼ਬਰ 'ਯੁੱਧ ਨਸ਼ਿਆਂ ਵਿਰੁੱਧ' ਮੁਹਿੰਮ ਤਹਿਤ ਪ੍ਰੋਗਰਾਮ ਕਰਵਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।