ਲੋਕਾਂ ਦੀਆਂ ਸਮੱਸਿਆਵਾਂ ਸਰਕਾਰ ਤੱਕ ਪਹੁੰਚਾਉਣ ਲਈ 30 ਜੁਲਾਈ ਨੂੰ ਕੀਤਾ ਜਾਵੇਗਾ ਰੋਸ ਪ੍ਰਦਰਸ਼ਨ-ਹਰਿੰਦਰਪਾਲ ਸਿੰਘ ਚੰਦੂਮਾਜਰਾ
ਅਜੀਤ ਡੈਸਕ
18-07-2025
ਉਨ੍ਹਾਂ ਕਿਹਾ ਕਿ ਇਲਾਕੇ ਦੇ ਲੋਕ ਕਈ ਮੁਸ਼ਕਲਾਂ ਦਾ ਸਾਹਮਣਾ ਕਰ ਰਹੇ ਹਨ ਪ੍ਰੰਤੂ ਸਰਕਾਰ ਦੇ ਕੰਨਾਂ 'ਤੇ ਜੂੰ ਵੀ ਨਹੀਂ ਸਰਕ ਰਹੀ | ਉਨ੍ਹਾਂ ਦੱਸਿਆ ਕਿ ਲੋਕਾਂ ਦੀਆਂ ਸਮੱਸਿਆਵਾਂ ਸਰਕਾਰ ਦੇ ਕੰਨਾਂ ਤੱਕ ਪਹੁੰਚਾਉਣ ਵਾਸਤੇ 30 ਜੁਲਾਈ ਨੂੰ ਦੇਵੀਗੜ੍ਹ ਵਿਖੇ ਇਲਾਕੇ ਦੇ ਲੋਕਾਂ ਦੇ ਨਾਲ ਵਿਸ਼ਾਲ ਰੋਸ ਪ੍ਰਦਰਸ਼ਨ ਕੀਤਾ ਜਾਵੇਗਾ | ਸਾਬਕਾ ਵਿਧਾਇਕ ਚੰਦੂਮਾਜਰਾ ਨੇ ਕਿਹਾ ਕਿ ਪੰਜਾਬ ਸਰਕਾਰ ਕੇਂਦਰ ਸਰਕਾਰ ਦੇ ਸਪੈਸ਼ਲ ਅਸਿਸਟੈਂਸ ਫੰਡ ਨਾਲ ਪਿੰਡ ਮਹਿਤਾਬਗੜ੍ਹ, ਸੰਕਰਪੁਰ, ਸਵਾਈ ਸਿੰਘ ਵਾਲਾ ਤੇ ਬਿੰਜਲ ਦੀਆਂ ਫਿਰਨੀਆਂ ਦਾ ਕੰਮ ਹੀ ਕਰਵਾਇਆ ਹੈ ਜਿਸ ਵਿਚ ਪੰਜਾਬ ਸਰਕਾਰ ਦਾ ਕੋਈ ਯੋਗਦਾਨ ਨਹੀਂ ਹੈ | ਉਨ੍ਹਾਂ ਕਿਹਾ ਕਿ ਇਲਾਕੇ ਦੀਆਂ ਸੜਕਾਂ ਦਾ ਇੰਨਾ ਬੁਰਾ ਹਾਲ ਹੈ ਕਿ ਲੋਕਾਂ ਨੂੰ ਰੋਜ਼ਾਨਾ ਹਾਦਸਿਆਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ ਇੱਥੋਂ ਤੱਕ ਕਿ ਸੜਕਾਂ ਦੀ ਮਾੜੀ ਹਾਲਤ ਕਾਰਨ ਦੋ ਨੌਜਵਾਨਾਂ ਦੀਆਂ ਜਾਨਾਂ ਵੀ ਚਲੀਆਂ ਗਈਆਂ ਹਨ | ਉਨ੍ਹਾਂ ਕਿਹਾ ਕਿ ਸਰਕਾਰ ਦੇ ਆਗੂ ਤੇ ਮੰਤਰੀ ਰੋਜ਼ਾਨਾ ਬਿਆਨ ਦਿੰਦੇ ਹਨ ਕਿ ਸੜਕਾਂ ਦਾ ਕੰਮ ਛੇਤੀ ਹੀ ਸ਼ੁਰੂ ਕਰਵਾਇਆ ਜਾ ਰਿਹਾ ਹੈ ਪ੍ਰੰਤੂ ਲੋਕਾਂ ਨੂੰ ਹੁਣ ਇਨ੍ਹਾਂ ਦਾਅਵਿਆਂ ਉੱਤੇ ਕੋਈ ਯਕੀਨ ਨਹੀਂ ਹੈ ਜਿਸ ਕਾਰਨ ਲੋਕ ਸਰਕਾਰ ਦੇ ਕੰਨਾਂ ਤੱਕ ਆਪਣੀਆਂ ਮੁਸ਼ਕਲਾਂ ਪਹੁੰਚਾਉਣ ਵਾਸਤੇ ਸੜਕਾਂ ਤੇ ਉਤਰਨ ਲਈ ਮਜ਼ਬੂਰ ਹੋ ਗਏ ਹਨ | ਇਸ ਮੌਕੇ ਜਗਜੀਤ ਸਿੰਘ ਕੋਹਲੀ, ਸੁਖਦੇਵ ਸਿੰਘ, ਗੁਰਮੇਲ ਸਿੰਘ, ਮੇਹਰ ਸਿੰਘ, ਸੁਖਵਿੰਦਰ ਸਿੰਘ ਹਰਦਿਆਲ ਸਿੰਘ ਰੱਤਾ ਖੇੜਾ, ਦੀਪ ਚੰਦ, ਕੁਲਵਿੰਦਰ ਸਿੰਘ, ਅਮਨ ਬਲੌਂਗੀ, ਗੁਰਪ੍ਰੀਤ ਸਿੰਘ ਮਹਿਤਾਬਗੜ੍ਹ, ਪਿ੍ਤਪਾਲ ਸਿੰਘ ਅਲੀਪੁਰ, ਪਰਮਜੀਤ ਸਿੰਘ, ਗੁਰਵਿੰਦਰ ਸਿੰਘ, ਰਾਮ ਖਾਂਸਾ, ਧਰਮ ਸਿੰਘ , ਗੁਰਵਿੰਦਰ ਸਿੰਘ ਧਗੜੌਲੀ, ਅਤੇ ਮਲਕੀਤ ਸਿੰਘ ਮੋਹਲਗੜ ਆਦਿ ਹਾਜਰ ਸਨ |