04-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-07-2025

ਪੰਜਾਬ ਨੂੰ ਨਸ਼ਾ ਮੁਕਤ ਕਰਨ ਲਈ ਪੰਜਾਬ ਸਰਕਾਰ ਵਲੋਂ ਸਖ਼ਤ ਕਦਮ ਚੁੱਕੇ ਜਾ ਰਹੇ ਹਨ-ਵਿਧਾਇਕ ਦੇਵ ਮਾਨ

ਅਜੀਤ ਡੈਸਕ 18-07-2025
ਭਾਦਸੋਂ, 17 ਜੁਲਾਈ (ਗੁਰਬਖ਼ਸ਼ ਸਿੰਘ ਵੜੈਚ)-ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਤਹਿਤ ਪਿੰਡ ਛੰਨਾਂ ਨੱਥੂਵਾਲੀਆ, ਖਿਜਰਪੁਰ ਅਤੇ ਝੰਬਾਲੀ ਖ਼ਾਸ ਵਿਖੇ ਸਮਾਗਮ ਕਰਵਾਇਆ ਗਿਆ ਜਿਸ ਵਿਚ ਗੁਰਦੇਵ ਸਿੰਘ ਦੇਵ ਮਾਨ ਵਿਧਾਇਕ ਨਾਭਾ ਨੇ ਪਹੰੁਚ ਕੇ ਪਿੰਡ ਵਾਸੀਆਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਪੰਜਾਬ ਸਰਕਾਰ ਵਲੋਂ ਨਸ਼ਾਮੁਕਤ ਪੰਜਾਬ ਕਰਨ ਵੱਡੇ ਪੱਧਰ 'ਤੇ ਉਪਰਾਲੇ ਕੀਤੇ ਜਾ ਰਹੇ ਹਨ ਜਿਸ ਤਹਿਤ ਪੰਜਾਬ ਪੁਲਿਸ ਵਲੋਂ ਨਸ਼ੇ ਦੇ ਸੁਦਾਗਰਾਂ ਨੂੰ ਫੜ ਕੇ ਜੇਲ੍ਹਾਂ ਵਿਚ ਭੇਜਿਆ ਜਾ ਰਿਹਾ ਹੈ ਅਤੇ ਜੋ ਵਿਅਕਤੀ ਨਸ਼ਾ ਛੱਡਣਾ ਚਾਹੁੰਦੇ ਹਨ ਉਨ੍ਹਾਂ ਨੂੰ ਨਸ਼ਾਮੁਕਤੀ ਕੇਂਦਰ ਵਿਚ ਦਾਖਲ ਕਰਵਾਇਆ ਜਾ ਰਿਹਾ ਹੈ ਉਨ੍ਹਾਂ ਕਿਹਾ ਸਾਰੇ ਵਿਅਕਤੀਆਂ ਨੂੰ ਪੰਜਾਬ ਸਰਕਾਰ ਅਤੇ ਪੰਜਾਬ ਪੁਲਿਸ ਦਾ ਸਾਥ ਦੇਣਾ ਚਾਹੀਦਾ ਹੈ | ਇਸ ਮੌਕੇ ਉਨ੍ਹਾਂ ਦੇ ਨਾਲ ਨਿਸ਼ਾਨ ਸਿੰਘ ਸੰਧੂ ਜ਼ਿਲ੍ਹਾ ਪ੍ਰਧਾਨ, ਇੰਦਰਜੀਤ ਸਿੰਘ ਸਿਆਲੂ ਯੂਥ ਪ੍ਰਧਾਨ ਘਨੌਰ, ਗੁਰਦੀਪ ਸਿੰਘ ਟਿਵਾਣਾ ਚੇਅਰਮੈਨ ਮਾਰਕੀਟ ਕਮੇਟੀ ਨਾਭਾ, ਗੁਰਦੀਪ ਸਿੰਘ ਦੀਪਾ ਰਾਮਗੜ੍ਹ ਚੇਅਰਮੈਨ ਮਾਰਕੀਟ ਕਮੇਟੀ ਭਾਦਸੋਂ, ਤੇਜਿੰਦਰ ਸਿੰਘ ਖਹਿਰਾ ਡਾਇਰੈਕਟਰ, ਸੰਤੋਖ ਸਿੰਘ ਸੂਬੇਦਾਰ, ਲੱਖੀ ਭਾਦਸੋਂ, ਸੁਰਿੰਦਰ ਕੌਰ, ਪ੍ਰਗਟ ਸਿੰਘ, ਗੁਰਚਰਨ ਸਿੰਘ, ਭੁਪਿੰਦਰ ਸਿੰਘ ਕੱਲਰਮਾਜਰੀ, ਦਲਜੀਤ ਸਿੰਘ ਰਾਇਮਲ ਮਾਜਰੀ, ਭੁਪਿੰਦਰ ਸਿੰਘ, ਦਲਵੀਰ ਸਿੰਘ ਅਤੇ ਵੱਡੀ ਗਿਣਤੀ ਵਿਚ ਅਹੁਦੇਦਾਰ ਅਤੇ ਪਿੰਡ ਵਾਸੀ ਮੌਜੂਦ ਸਨ |
ਪਿਛਲੀ ਖ਼ਬਰ ਕੁੱਟਮਾਰ ਕਰਨ ਦੇ ਦੋਸ਼ 'ਚ ਪਰਚਾ ਦਰਜ ਅਗਲੀ ਖ਼ਬਰ ਲੋਕਾਂ ਦੀਆਂ ਸਮੱਸਿਆਵਾਂ ਸਰਕਾਰ ਤੱਕ ਪਹੁੰਚਾਉਣ ਲਈ 30 ਜੁਲਾਈ ਨੂੰ ਕੀਤਾ ਜਾਵੇਗਾ ਰੋਸ ਪ੍ਰਦਰਸ਼ਨ-ਹਰਿੰਦਰਪਾਲ ਸਿੰਘ ਚੰ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।