ਰਾਜਪੁਰਾ, 17 ਜੁਲਾਈ (ਰਣਜੀਤ ਸਿੰਘ)-ਸਿਟੀ ਪੁਲਿਸ ਨੇ ਬਿਆਨਾ ਲੈ ਕੇ ਰਜਿਸਟਰੀ ਨਾ ਕਰਵਾਉਣ ਅਤੇ ਪੈਸੇ ਵਾਪਸ ਨਾ ਕਰਨ ਦੇ ਦੋਸ਼ 'ਚ ਕੇਸ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ | ਜਾਣਕਾਰੀ ਮੁਤਾਬਿਕ ਪੁਲਿਸ ਨੂੰ ਕੁਲਦੀਪ ਕੁਮਾਰ ਵਾਸੀ ਪੰਚਕੁਲਾ ਨੇ ਸ਼ਿਕਾਇਤ ਦਰਜ ਕਰਵਾਈ ਕਿ ਉਸ ਨੂੰ ਸਰਾਲਾ ਖ਼ੁਰਦ ਵਿਖੇ ਜ਼ਮੀਨ ਦਾ ਸੌਦਾ ਕਰਵਾਉਣ ਦਾ ਝਾਂਸਾ ਦੇ ਕੇ ਬਤੌਰ ਬਿਆਨਾ 60 ਲੱਖ ਰੁਪਏ ਲੈ ਲਏ | ਸ਼ਿਕਾਇਤ ਮੁਤਾਬਿਕ ਬਾਅਦ 'ਚ ਨਾ ਰਜਿਸਟਰੀ ਕਰਵਾਈ ਅਤੇ ਨਾ ਹੀ ਪੈਸੇ ਵਾਪਸ ਕੀਤੇ | ਇਸ ਸ਼ਿਕਾਇਤ ਦੇ ਆਧਾਰ 'ਤੇ ਪੁਲਿਸ ਨੇ ਗੁਰਤੇਜ ਸਿੰਘ ਦੇ ਖ਼ਿਲਾਫ਼ ਕੇਸ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ |