04-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-07-2025

'ਆਪ' ਦਾ ਜ਼ਿਲ੍ਹਾ ਯੂਥ ਪ੍ਰਧਾਨ ਦਿਹਾਤੀ ਬਣਨ 'ਤੇ ਨਿਸ਼ਾਨ ਸਿੰਘ ਸੰਧੂ ਦਾ ਵਿਧਾਇਕ ਦੇਵ ਮਾਨ ਨੇ ਕੀਤਾ ਸਨਮਾਨ

ਅਜੀਤ ਡੈਸਕ 18-07-2025
ਨਾਭਾ, 17 ਜੁਲਾਈ (ਜਗਨਾਰ ਸਿੰਘ ਦੁਲੱਦੀ)-ਰਾਜਨੀਤੀ ਦੇ ਖੇਤਰ ਵਿਚ ਪੰਜਾਬ ਦੇ ਨੌਜਵਾਨਾਂ ਨੂੰ ਅੱਗੇ ਲਿਆਉਣ ਲਈ ਆਮ ਆਦਮੀ ਪਾਰਟੀ ਵਲੋਂ ਮਿਹਨਤੀ ਵਰਕਰਾਂ ਨੂੰ ਅਹੁਦੇਦਾਰੀਆਂ ਨਾਲ ਨਿਵਾਜਿਆ ਜਾ ਰਿਹਾ ਹੈ ਕਿਉਂ ਜੋ ਨੌਜਵਾਨ ਵਰਗ ਹੀ ਪੰਜਾਬ ਦਾ ਭਵਿੱਖ ਹੈ | ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਹਲਕਾ ਵਿਧਾਇਕ ਗੁਰਦੇਵ ਸਿੰਘ ਦੇਵ ਮਾਨ ਵਲੋਂ ਨਵ-ਨਿਯੁਕਤ ਯੂਥ ਜ਼ਿਲ੍ਹਾ ਦਿਹਾਤੀ ਪ੍ਰਧਾਨ ਨਿਸ਼ਾਨ ਸਿੰਘ ਸੰਧੂ ਦਾ ਪਾਰਟੀ ਦਫ਼ਤਰ ਵਿਖੇ ਸਨਮਾਨ ਕਰਨ ਉਪਰੰਤ ਕੀਤਾ | ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਵਲੋਂ ਪਾਰਟੀ ਪ੍ਰਤੀ ਵਫ਼ਾਦਾਰੀ ਨਾਲ ਕੰਮ ਕਰਨ ਵਾਲੇ ਹਰ ਮਿਹਨਤੀ ਵਿਅਕਤੀ ਨੂੰ ਅਹੁਦੇ ਦਿੱਤੇ ਜਾ ਰਹੇ ਹਨ | ਜਿਸ ਤਹਿਤ ਆਉਣ ਵਾਲੇ ਦਿਨਾਂ ਵਿਚ ਹਲਕਾ ਨਾਭਾ ਦੇ ਮਿਹਨਤੀ ਵਰਕਰਾਂ ਨੂੰ ਅਹੁਦਿਆਂ ਨਾਲ ਨਿਵਾਜਿਆ ਜਾਵੇਗਾ | ਇਸ ਮੌਕੇ ਤੇਜਿੰਦਰ ਸਿੰਘ ਖਹਿਰਾ ਡਾਇਰੈਕਟਰ ਯੂਥ ਡਿਵੈਲਪਮੈਂਟ ਬੋਰਡ, ਇੰਦਰਜੀਤ ਸਿੰਘ ਸਿਆਲੂ ਯੂਥ ਪ੍ਰਧਾਨ ਘਨੌਰ, ਗੁਰਦੀਪ ਸਿੰਘ ਟਿਵਾਣਾ ਚੇਅਰਮੈਨ ਮਾਰਕੀਟ ਕਮੇਟੀ, ਗੁਰਦੀਪ ਸਿੰਘ ਦੀਪਾ ਰਾਮਗੜ੍ਹ ਚੇਅਰਮੈਨ ਮਾਰਕੀਟ ਕਮੇਟੀ, ਭੁਪਿੰਦਰ ਸਿੰਘ ਕੱਲਰ ਮਾਜਰੀ, ਜਸਵੀਰ ਸਿੰਘ ਵਜੀਦਪੁਰ, ਮਨਪ੍ਰੀਤ ਸਿੰਘ ਕਾਲੀਆ, ਹਰਮੀਕ ਸਿੰਘ ਬਾਜਵਾ, ਰਣਜੀਤ ਸਿੰਘ ਜੱਜ ਸਰਪੰਚ ਆਦਿ ਵੱਡੀ ਗਿਣਤੀ ਵਿਚ ਯੂਥ ਆਗੂ ਅਤੇ ਪਾਰਟੀ ਵਰਕਰ ਮੌਜੂਦ ਸਨ |
ਪਿਛਲੀ ਖ਼ਬਰ ਨਾਭਾ 'ਚ ਆਮ ਆਦਮੀ ਪਾਰਟੀ ਨੂੰ ਛੱਡ ਕੇ ਵੱਡੀ ਗਿਣਤੀ 'ਚ ਪਰਿਵਾਰ ਹੋਏ ਸ਼੍ਰੋਮਣੀ ਅਕਾਲੀ ਦਲ 'ਚ ਸ਼ਾਮਿਲ ਅਗਲੀ ਖ਼ਬਰ ਕੈਂਸਰ ਜਾਗਰੂਕਤਾ ਕੈਂਪ 29 ਨੂੰ -ਭੁਪਿੰਦਰ ਸਿੰਘ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।