ਪਟਿਆਲਾ, 17 ਜੁਲਾਈ (ਕੁਲਵੀਰ ਸਿੰਘ ਧਾਲੀਵਾਲ)-ਪੰਜਾਬੀ ਯੂਨੀਵਰਸਿਟੀ ਵਿਖੇ ਅੱਜ ਪ੍ਰੋ. ਮਮਤਾ ਸ਼ਰਮਾ ਨੇ ਡੀਨ ਵਿਦਿਆਰਥੀ ਭਲਾਈ ਵਜੋਂ ਅਹੁਦਾ ਸੰਭਾਲਿਆ | ਉਨ੍ਹਾਂ ਨੂੰ ਇਕ ਸਾਲ ਲਈ ਇਸ ਅਹੁਦੇ ਉੱਤੇ ਤਾਇਨਾਤ ਕੀਤਾ ਗਿਆ ਹੈ | ਇਸ ਮੌਕੇ ਉਪ-ਕੁਲਪਤੀ ਡਾ. ਜਗਦੀਪ ਸਿੰਘ, ਡੀਨ ਅਕਾਦਮਿਕ ਮਾਮਲੇ ਪ੍ਰੋ. ਨਰਿੰਦਰ ਕੌਰ ਮੁਲਤਾਨੀ, ਰਜਿਸਟਰਾਰ ਪ੍ਰੋ. ਸੰਜੀਵ ਪੁਰੀ ਅਤੇ ਹੋਰ ਅਧਿਕਾਰੀ ਵਿਸ਼ੇਸ਼ ਤੌਰ 'ਤੇ ਪੁੱਜੇ | ਉਪ-ਕੁਲਪਤੀ ਡਾ. ਜਗਦੀਪ ਸਿੰਘ ਨੇ ਉਨ੍ਹਾਂ ਨੂੰ ਵਧਾਈ ਅਤੇ ਸ਼ੁੱਭਕਾਮਨਾਵਾਂ ਦਿੱਤੀਆਂ | ਜ਼ਿਕਰਯੋਗ ਹੈ ਕਿ ਪ੍ਰੋ. ਮਮਤਾ ਸ਼ਰਮਾ ਯੂਨੀਵਰਸਿਟੀ ਦੇ ਮਨੋਵਿਗਿਆਨ ਵਿਭਾਗ ਦੇ ਪ੍ਰੋਫੈਸਰ ਹਨ ਅਤੇ ਕੋਆਰਡੀਨੇਟਰ ਐੱਨ.ਐੱਸ.ਐੱਸ. ਸਮੇਤ ਵੱਖ-ਵੱਖ ਅਹੁਦਿਆਂ ਉੱਤੇ ਰਹਿ ਚੁੱਕੇ ਹਨ | ਉਹ ਪੰਜਾਬ ਸਰਕਾਰ ਅਤੇ ਭਾਰਤ ਸਰਕਾਰ ਦੇ ਵੱਖ-ਵੱਖ ਨਸ਼ਾ ਵਿਰੋਧੀ ਪ੍ਰੋਜੈਕਟਾਂ ਅਤੇ ਮੁਹਿੰਮਾਂ ਨਾਲ ਵੀ ਮਾਹਿਰ ਵਜੋਂ ਜੁੜੇ ਰਹੇ ਹਨ |