ਪਟਿਆਲਾ, 17 ਜੁਲਾਈ (ਮਨਦੀਪ ਸਿੰਘ ਖਰੌੜ)-ਪੰਜਾਬ ਸਰਕਾਰ ਵਲੋਂ ਚਲਾਈ ਜਾ ਰਹੀ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਤਹਿਤ ਸੂਬੇ ਭਰ ਵਿਚ ਚੱਲ ਰਹੀ ਨਸ਼ਾ ਮੁਕਤੀ ਯਾਤਰਾ ਦਾ ਦੂਜਾ ਪੜਾਅ ਪਟਿਆਲਾ ਜ਼ਿਲ੍ਹੇ 'ਚ ਸ਼ੁਰੂ ਹੋ ਗਿਆ ਹੈ, ਜਿਸ ਦੀ ਅਗਵਾਈ ਅੱਜ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਵਲੋਂ ਵੱਖ-ਵੱਖ ਪਿੰਡਾਂ ਵਿਚ ਜਾਗਰੂਕਤਾ ਪ੍ਰੋਗਰਾਮ 'ਚ ਸ਼ਿਰਕਤ ਕਰਕੇ ਕੀਤੀ ਗਈ¢ ਅੱਜ ਪਟਿਆਲਾ ਜ਼ਿਲ੍ਹੇ ਦੇ ਪਿੰਡ ਨਵਾਂ ਫ਼ਤਿਹਪੁਰ, ਧਨੌਰੀ, ਧਨੌਰਾ ਤੇ ਦਿਆਗੜ੍ਹ ਪਿੰਡਾਂ ਦੇ ਲੋਕਾਂ ਨੂੰ ਨਸ਼ਿਆਂ ਖ਼ਿਲਾਫ਼ ਲਾਮਬੰਦ ਕਰਨ ਲਈ ਪੁੱਜੇ ਡਾ. ਬਲਬੀਰ ਸਿੰਘ ਨੇ ਕਿਹਾ ਕਿ ਨਸ਼ਿਆਂ ਦਾ ਜੜ੍ਹ ਤੋਂ ਖ਼ਾਤਮਾ ਕਰਨ ਲਈ ਹਰੇਕ ਪਿੰਡ ਵਾਸੀ ਨਸ਼ਿਆਂ ਖ਼ਿਲਾਫ਼ ਵਿੱਢੀ ਇਸ ਲੜਾਈ ਦਾ ਹਿੱਸਾ ਬਣਕੇ ਨਸ਼ਿਆਂ ਦਾ ਖ਼ਾਤਮਾ ਕਰਨ ਲਈ ਆਪਣਾ ਯੋਗਦਾਨ ਪਾਵੇ¢ ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਲੋਂ ਸੂਬੇ ਨੂੰ ਰੰਗਲਾ ਪੰਜਾਬ ਬਣਾਉਣ ਲਈ ਹਰੇਕ ਖੇਤਰ ਵਿਚ ਕ੍ਰਾਂਤੀਕਾਰੀ ਕਦਮ ਉਠਾਏ ਜਾ ਰਹੇ ਹਨ, ਇਸ ਲੜੀ ਤਹਿਤ ਨਸ਼ਿਆਂ ਦੇ ਕੋਹੜ ਦਾ ਖ਼ਾਤਮਾ ਕਰਨ ਲਈ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਸ਼ੁਰੂ ਕੀਤੀ ਗਈ ਹੈ¢ ਉਨ੍ਹਾਂ ਕਿਹਾ ਕਿ ਰੰਗਲਾ ਪੰਜਾਬ ਬਣਨ ਲਈ ਨਸ਼ਿਆਂ ਦੇ ਕੋਹੜ ਦਾ ਜੜ੍ਹ ਤੋਂ ਖ਼ਾਤਮਾ ਜ਼ਰੂਰੀ ਹੈ¢ ਪਿੰਡ ਵਾਸੀਆਂ ਨੂੰ ਨਸ਼ਿਆਂ ਖ਼ਿਲਾਫ਼ ਇੱਕਜੁੱਟ ਹੋਣ ਦੀ ਸਹੁੰ ਚੁਕਾਉਂਦਿਆਂ ਸਿਹਤ ਮੰਤਰੀ ਡਾ. ਬਲਬੀਰ ਸਿੰਘ ਨੇ ਕਿਹਾ ਕਿ ਇਹ ਲੜਾਈ ਸਾਡੀਆਂ ਆਉਣ ਵਾਲੀਆਂ ਪੀੜ੍ਹੀ ਦੇ ਸੁਰੱਖਿਅਤ ਭਵਿੱਖ ਦੀ ਲੜਾਈ ਹੈ, ਇਸ 'ਚ ਹਰੇਕ ਵਿਅਕਤੀ ਆਪਣਾ ਬਣਦਾ ਯੋਗਦਾਨ ਪਾਵੇ¢ ਇਸ ਮੌਕੇ ਡੀ.ਐਸ.ਪੀ ਮਨੋਜ ਗੋਰਸੀ, ਡੀ.ਡੀ.ਪੀ.ਓ ਮਹਿੰਦਰਪਾਲ ਸਿੰਘ, ਬੀ.ਡੀ.ਪੀ.ਓ. ਬਲਜੀਤ ਸਿੰਘ ਸੋਹੀ, ਜੈ ਸ਼ੰਕਰ, ਹਰਪਾਲ ਸਿੰਘ ਵਿਰਕ ਸਮੇਤ ਵੱਡੀ ਗਿਣਤੀ ਪਿੰਡ ਵਾਸੀ ਮੌਜੂਦ ਸਨ¢