04-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-07-2025

ਨੌਜਵਾਨ ਪੀੜ੍ਹੀ ਨੂੰ 114 ਸਾਲਾ ਅਥਲੀਟ ਫ਼ੌਜਾ ਸਿੰਘ ਤੋਂ ਸੇਧ ਲੈਣ ਦੀ ਲੋੜ-ਪ੍ਰੋ. ਬਡੂੰਗਰ

ਅਜੀਤ ਡੈਸਕ 18-07-2025
ਪਟਿਆਲਾ, 17 ਜੁਲਾਈ (ਅ.ਸ. ਆਹਲੂਵਾਲੀਆ)-ਸ਼੍ਰੋਮਣੀ ਕਮੇਟੀ ਦੇ ਸਾਬਕਾ ਪ੍ਰਧਾਨ ਪ੍ਰੋ. ਕਿਰਪਾਲ ਸਿੰਘ ਬਡੂੰਗਰ ਨੇ 114 ਸਾਲਾ ਐਥਲੀਟ ਫੌਜਾ ਸਿੰਘ ਦੇ ਦਿਹਾਂਤ 'ਤੇ ਗਹਿਰੇ ਦੁੱਖ ਦਾ ਪ੍ਰਗਟਾਵਾ ਕਰਦਿਆਂ ਕਿਹਾ ਕਿ ਫੌਜਾ ਸਿੰਘ ਨੇ ਵਿਸ਼ਵ ਪੱਧਰ ਤੇ ਸਿੱਖੀ ਸਰੂਪ ਵਿਚ ਦੌੜ ਕੇ ਆਪਣਾ ਨਾਮ ਰੁਸ਼ਨਾਇਆ ਹੈ | ਉਨ੍ਹਾਂ ਕਿਹਾ ਕਿ ਫੌਜਾ ਸਿੰਘ ਅੱਜ ਦੀ ਨੌਜਵਾਨ ਪੀੜ੍ਹੀ ਲਈ ਇਕ ਪ੍ਰੇਰਨਾਸਰੋਤ ਅਥਲੀਟ ਹਨ, ਜਿਨ੍ਹਾਂ ਨੇ ਸਾਬਤ ਕਰ ਦਿੱਤਾ ਕੇ ਜ਼ਿੰਦਗੀ ਵਿਚ ਨਾਮਣਾ ਖੱਟਣ ਲਈ ਉਮਰ ਕੋਈ ਮਾਅਨੇ ਨਹੀਂ ਰੱਖਦੀ | ਪ੍ਰੋ. ਬਡੰੂਗਰ ਨੇ ਅੱਜ ਦੀ ਨੌਜਵਾਨ ਪੀੜ੍ਹੀ ਨੂੰ ਫੌਜਾ ਸਿੰਘ ਦੇ ਜੀਵਨ ਤੇ ਮਿਹਨਤ ਤੋਂ ਪ੍ਰੇਰਨਾ ਲੈਣ ਦੀ ਲੋੜ ਕਰਾਰ ਦਿੰਦਿਆਂ ਵੱਧ ਤੋਂ ਵੱਧ ਨੌਜਵਾਨਾਂ ਨੂੰ ਖੇਡਾਂ ਨਾਲ ਜੁੜਨ ਦੀ ਅਪੀਲ ਕੀਤੀ | ਇਸ ਦੇ ਨਾਲ ਹੀ ਸਾਬਕਾ ਪ੍ਰਧਾਨ ਪ੍ਰੋ. ਕਿਰਪਾਲ ਸਿੰਘ ਬਡੂੰਗਰ ਨੇ ਪੰਜਾਬ ਸਰਕਾਰ ਵਲੋਂ ਸੜਕਾਂ ਤੇ ਦੁਰਘਟਨਾਵਾਂ ਦੀਆਂ ਘਟਨਾਵਾਂ 'ਤੇ ਕਾਬੂ ਪਾਉਣ ਦੇ ਨਾਲ-ਨਾਲ ਦੁਰਘਟਨਾਵਾਂ ਵਿਚ ਜ਼ਖਮੀ ਹੋਏ ਵਿਅਕਤੀਆਂ ਨੂੰ ਡਾਕਟਰੀ ਸਹਾਇਤਾ ਪ੍ਰਦਾਨ ਕਰਨ ਤੇ ਹਸਪਤਾਲਾਂ ਵਿਚ ਸਮੇਂ ਸਿਰ ਲਿਜਾ ਕੇ ਜਾਨ ਬਚਾਉਣ ਦੇ ਮਨੋਰਥ ਨਾਲ ਬਣਾਈ ਗਈ ਸੜਕ ਸੁਰੱਖਿਆ ਫੋਰਸ (ਐਸ.ਟੀ.ਐਫ.) ਦੇ ਕਾਰਜਾਂ ਦੀ ਸ਼ਲਾਘਾ ਕਰਦਿਆਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੂੰ ਅਪੀਲ ਕਰਦਿਆਂ ਐਸ.ਟੀ.ਐਫ. ਨੂੰ ਹੋਰ ਚੁਸਤ-ਦਰੁਸਤ ਕਰਨ ਦੀ ਮੰਗ ਕੀਤੀ ਹੈ ਕਿਉਂਕਿ ਜੇਕਰ ਐਸ.ਟੀ.ਐਫ. ਦੇ ਜਵਾਨ ਚੁਸਤ ਦਰੁਸਤ ਹੋਣਗੇ ਤਾਂ ਉਹ ਹੋਰ ਆਪਣੀ ਡਿਊਟੀ ਚੰਗੀ ਤਰ੍ਹਾਂ ਨਿਭਾਉਂਦੇ ਹੋਏ ਜ਼ਖਮੀਆਂ ਦੀ ਮਦਦ ਕਰਨ ਲਈ ਅੱਗੇ ਆਉਣਗੇ |
ਪਿਛਲੀ ਖ਼ਬਰ ਫ਼ਸਲਾਂ ਦੀ ਰਹਿੰਦ-ਖੂੰਹਦ ਨੂੰ ਸੰਭਾਲਣ ਲਈ ਖੇਤੀਬਾੜੀ ਅਫ਼ਸਰ ਨੇ ਪਟਵਾਰੀਆਂ ਨਾਲ ਕੀਤੀ ਮੀਟਿੰਗ ਅਗਲੀ ਖ਼ਬਰ ਨਸ਼ਿਆਂ ਦਾ ਜੜ੍ਹ ਤੋਂ ਖ਼ਾਤਮਾ ਕਰਨ ਲਈ ਹਰੇਕ ਪਿੰਡ ਵਾਸੀ ਨਸ਼ਾ ਵਿਰੋਧੀ ਮੁਹਿੰਮ ਦਾ ਹਿੱਸਾ ਬਣੇ : ਡਾ. ਬਲਬੀਰ ਸਿੰਘ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।