29-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-07-2025

ਚੋਰੀ ਦੇ ਬਿਨਾਂ ਨੰਬਰੀ ਮੋਟਰ ਸਾਈਕਲ ਸਮੇਤ ਦੋ ਕਾਬੂ

ਅਜੀਤ ਡੈਸਕ 19-07-2025
ਰਾਜਪੁਰਾ, 18 ਜੁਲਾਈ (ਰਣਜੀਤ ਸਿੰਘ)-ਸਿਟੀ ਪੁਲਿਸ ਨੇ ਮੁਖ਼ਬਰੀ ਦੇ ਆਧਾਰ 'ਤੇ ਦੋ ਵਿਅਕਤੀਆਂ ਨੂੰ ਚੋਰੀਸ਼ੁਦਾ ਬਿਨਾਂ ਨੰਬਰੀ ਮੋਟਰਸਾਈਕਲ ਸਮੇਤ ਕਾਬੂ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿਤੀ ਹੈ | ਜਾਣਕਾਰੀ ਮੁਤਾਬਿਕ ਥਾਣੇਦਾਰ ਪ੍ਰੇਮ ਸਿੰਘ ਸਮੇਤ ਪੁਲਿਸ ਪਾਰਟੀ ਬਿਜਲੀ ਬੋਰਡ ਕੋਲ ਸ਼ੱਕੀ ਵਿਅਕਤੀ ਦੀ ਭਾਲ ਵਿਚ ਮੌਜੂਦ ਸਨ | ਪੁਲਿਸ ਨੂੰ ਮੁਖ਼ਬਰ ਖ਼ਾਸ ਨੇ ਇਤਲਾਹ ਦਿਤੀ ਕਿ ਵਿਅਕਤੀ ਮੋਟਰਸਾਈਕਲ ਚੋਰੀ ਕਰਨ ਦੇ ਆਦੀ ਹਨ ਅਤੇ ਅੱਜ ਵੀ ਬਿਨਾਂ ਨੰਬਰੀ ਚੋਰੀ ਦੇ ਮੋਟਰਸਾਈਕਲ 'ਤੇ ਆ ਰਹੇ ਹਨ | ਪੁਲਿਸ ਨੇ ਦੋ ਵਿਅਕਤੀਆਂ ਨੂੰ ਚੋਰੀ ਦੇ ਬਿਨਾਂ ਨੰਬਰੀ ਮੋਟਰਸਾਈਕਲ ਸਮੇਤ ਕਾਬੂ ਕਰਕੇ ਕੇਸ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿਤੀ ਹੈ | ਪੁਲਿਸ ਨੂੰ ਇਨ੍ਹਾਂ ਨੇ ਆਪਣੀ ਪਹਿਚਾਣ ਅਜੈ ਕੁਮਾਰ ਅਤੇ ਸੰਜੇ ਪਾਲ ਵਾਸੀ ਰਾਜਪੁਰਾ ਦੱਸੀ ਹੈ |

ਪਿਛਲੀ ਖ਼ਬਰ ਕਾਰ ਦੀ ਟੱਕਰ ਵੱਜਣ ਕਾਰਨ ਵਿਅਕਤੀ ਦੀ ਮੌਤ ਅਗਲੀ ਖ਼ਬਰ ਡਰੇਨਾਂ ਅਤੇ ਬਰਸਾਤੀ ਨਾਲਿਆਂ ਦੀ ਸਮੇਂ ਸਿਰ ਸਫ਼ਾਈ ਨਾ ਹੋਣ ਕਾਰਨ ਕਿਸਾਨਾਂ ਦੀਆਂ ਫ਼ਸਲਾਂ ਮਰੀਆਂ-ਹਰਿਆਊ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।