29-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-07-2025

ਕਾਰ ਦੀ ਟੱਕਰ ਵੱਜਣ ਕਾਰਨ ਵਿਅਕਤੀ ਦੀ ਮੌਤ

ਅਜੀਤ ਡੈਸਕ 19-07-2025
ਰਾਜਪੁਰਾ, 18 ਜੁਲਾਈ (ਰਣਜੀਤ ਸਿੰਘ)-ਸ਼ੰਭੂ ਪੁਲਿਸ ਨੇ ਕਾਰ ਦੀ ਟੱਕਰ ਵੱਜ ਜਾਣ ਕਾਰਨ ਵਿਅਕਤੀ ਦੀ ਮੌਤ ਹੋਣ ਦੇ ਦੋਸ਼ 'ਚ ਪਰਚਾ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿਤੀ ਹੈ | ਜਾਣਕਾਰੀ ਮੁਤਾਬਿਕ ਪੁਲਿਸ ਨੂੰ ਰਵੀ ਸਿੰਘ ਪੁੱਤਰ ਬਲਬੀਰ ਸਿੰਘ ਵਾਸੀ ਸਲੇਮਪੁਰ ਸੇਖਾਂ ਨੇ ਸ਼ਿਕਾਇਤ ਦਰਜ ਕਰਵਾਈ ਕਿ ਉਸ ਦਾ ਪਿਤਾ ਸ਼ੰਭੂ ਖ਼ੁਰਦ ਨੇੜੇ ਪੈਟਰੋਲ ਪੰਪ ਨੇੜੇ ਖੜ੍ਹਾ ਸੀ | ਇਸੇ ਦੌਰਾਨ ਇਕ ਕਾਰ ਦਾ ਡਰਾਈਵਰ ਕਾਰ ਬਹੁਤ ਤੇਜ਼ ਅਤੇ ਲਾਪਰਵਾਹੀ ਨਾਲ ਚਲਾ ਕੇ ਲਿਆ ਰਿਹਾ ਸੀ, ਨੇ ਕਾਰ ਦੀ ਟੱਕਰ ਮੁੱਦਈ ਦੇ ਪਿਤਾ ਵਿਚ ਮਾਰੀ ਜਿਸ ਕਾਰਨ ਉਸ ਦੇ ਪਿਤਾ ਦੀ ਮੌਤ ਹੋ ਗਈ ਹੈ | ਸ਼ੰਭੂ ਪੁਲਿਸ ਨੇ ਇਸ ਸ਼ਿਕਾਇਤ ਦੇ ਆਧਾਰ 'ਤੇ ਨਾ-ਮਾਲੂਮ ਕਾਰ ਡਰਾਈਵਰ ਦੇ ਖ਼ਿਲਾਫ਼ ਕੇਸ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿਤੀ ਹੈ |

ਪਿਛਲੀ ਖ਼ਬਰ 31 ਜੁਲਾਈ ਤੱਕ ਛੁੱਟੀ ਵਾਲੇ ਦਿਨ ਵੀ ਖੁੱਲ੍ਹਾ ਰਹੇਗਾ ਨਗਰ ਨਿਗਮ <br/> ਅਗਲੀ ਖ਼ਬਰ ਚੋਰੀ ਦੇ ਬਿਨਾਂ ਨੰਬਰੀ ਮੋਟਰ ਸਾਈਕਲ ਸਮੇਤ ਦੋ ਕਾਬੂ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।