29-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-07-2025

ਜ਼ਿਲ੍ਹੇ 'ਚ ਡੇਂਗੂ ਨੇ ਦਿੱਤੀ ਦਸਤਕ, 8 ਵਿਅਕਤੀ ਆਏ ਲਪੇਟ 'ਚ <br/>

ਅਜੀਤ ਡੈਸਕ 19-07-2025
ਪਟਿਆਲਾ, 18 ਜੁਲਾਈ (ਮਨਦੀਪ ਸਿੰਘ ਖਰੌੜ)-ਸਿਹਤ ਮੰਤਰੀ ਵਲੋਂ ਖ਼ੁਦ ਡੇਂਗੂ ਰੋਕਣ ਦੀ ਮੁਹਿੰਮ ਦੀ ਰਹਿਨੁਮਾਈ ਕਰਨ ਦੇ ਬਾਵਜੂਦ ਵੀ ਜ਼ਿਲ੍ਹੇ 'ਚ 8 ਵਿਅਕਤੀਆਂ ਨੂੰ ਡੇਂਗੂ ਨੂੰ ਪੁਸ਼ਟੀ ਹੋਈ ਹੈ | ਜਿਨ੍ਹਾਂ 'ਚ ਰਾਜਪੁਰਾ ਇਲਾਕੇ 'ਚ 1, ਘਨੌਰ 'ਚ 1, ਕਾਹਲੋਮਾਜਰਾ ਇਲਾਕੇ 'ਚ 2, ਪਟਿਆਲਾ 'ਚ 2 ਅਤੇ ਹੋਰਨਾ ਇਲਾਕਿਆਂ 'ਚ ਹੁਣ ਤਕ 8 ਵਿਅਕਤੀਆਂ ਨੂੰ ਡੇਂਗੂ ਹੋਣ ਦੀ ਪੁਸ਼ਟੀ ਹੋਈ ਹੈ | ਲੰਘੇ ਵਰ੍ਹੇ ਜ਼ਿਲ੍ਹੇ 'ਚ 818 ਵਿਅਕਤੀਆਂ ਨੂੰ ਡੇਂਗੂ ਹੋਇਆ ਸੀ ਅਤੇ ਡੇਂਗੂ ਕਾਰਨ 2 ਵਿਅਕਤੀਆਂ ਦੀ ਮੌਤ ਹੋਈ ਸੀ | ਸਿਹਤ ਮੰਤਰੀ ਡਾ. ਬਲਬੀਰ ਸਿੰਘ ਵਲੋਂ ਹਰ ਸ਼ੁੱਕਰਵਾਰ ਡੇਂਗੂ 'ਤੇ ਵਾਰ ਮੁਹਿੰਮ ਤਹਿਤ ਜ਼ਿਲ੍ਹਾ ਪਟਿਆਲਾ ਦਿਹਾਤੀ ਦੇ ਪਿੰਡਾਂ ਫ਼ਰੀਦਪੁਰ ਅਤੇ ਮਿਰਜ਼ਾਪੁਰ ਵਿਖੇ ਸਿਹਤ ਵਿਭਾਗ ਦੀ ਟੀਮ ਨਾਲ ਲੋਕਾਂ ਦੇ ਘਰਾਂ ਵਿਚ ਮੱਛਰ ਦਾ ਲਾਰਵਾ ਚੈੱਕ ਕਰਨ ਪਹੁੰਚੇ | ਇਸ ਮੌਕੇ ਸਿਹਤ ਮੰਤਰੀ ਨੇ ਜ਼ਿਲ੍ਹਾ ਸਿਹਤ ਵਿਭਾਗ ਦੀਆਂ ਟੀਮਾਂ ਸਮੇਤ ਸਰਕਾਰੀ ਅਤੇ ਪ੍ਰਾਈਵੇਟ ਨਰਸਿੰਗ ਸਕੂਲਾਂ/ਕਾਲਜਾਂ ਦੇ ਨਰਸਿੰਗ ਵਿਦਿਆਰਥੀਆਂ ਅਤੇ ਆਸ਼ਾ ਵਰਕਰਾਂ ਦੇ ਸਹਿਯੋਗ ਨਾਲ ਡੇਂਗੂ ਦੇ ਹਾਟ-ਸਪਾਟ ਇਲਾਕਿਆਂ ਦੀ ਚੈਕਿੰਗ ਕੀਤੀ ਅਤੇ ਮੌਕੇ 'ਤੇ ਲਾਰਵੇ ਨੂੰ ਨਸ਼ਟ ਕਰਵਾਇਆ | ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਜ) ਇਸ਼ਾ ਸਿੰਗਲ, ਸਿਵਲ ਸਰਜਨ ਡਾ. ਜਗਪਾਲਇੰਦਰ ਸਿੰਘ, ਐਸ.ਐਮ.ਓ. ਡਾ. ਨਾਗਰਾ, ਜ਼ਿਲ੍ਹਾ ਐਪੀਡੀਮੋਲੋਜਿਸਟ ਡਾ. ਸੁਮੀਤ ਸਿੰਘ, ਇੰਜ. ਪ੍ਰਥਮ ਗੰਭੀਰ, ਆਸ਼ਾ ਵਰਕਰਜ਼, ਨਰਸਿੰਗ ਦੇ ਵਿਦਿਆਰਥੀ, ਜੈ ਸ਼ੰਕਰ ਸ਼ਰਮਾ, ਪਿੰਡਾਂ ਦੇ ਪੰਚ ਸਰਪੰਚਾਂ ਤੋਂ ਇਲਾਵਾ ਵੱਡੀ ਗਿਣਤੀ ਵਿਚ ਪਿੰਡਾਂ ਦੇ ਲੋਕ ਸ਼ਾਮਲ ਸਨ |
-ਜ਼ਿਲ੍ਹਾ ਐਪੀਡੀਮੋਲੋਜਿਸਟ ਡਾ. ਸੁਮੀਤ ਸਿੰਘ ਨੇ ਦੱਸਿਆ ਕਿ ਸਿਹਤ ਵਿਭਾਗ ਵਲੋਂ ਇਕ ਹਫ਼ਤੇ ਦੌਰਾਨ 41,376 ਘਰਾਂ ਦੀ ਚੈਕਿੰਗ ਕੀਤੀ ਗਈ ਅਤੇ 416 ਘਰਾਂ ਵਿਚ ਲਾਰਵਾ ਪਾਇਆ ਗਿਆ ਜਿਸ ਨੂੰ ਮੌਕੇ 'ਤੇ ਹੀ ਸਿਹਤ ਵਿਭਾਗ ਦੀ ਟੀਮ ਵਲੋਂ ਨਸ਼ਟ ਕਰਵਾਇਆ ਗਿਆ | ਉਨ੍ਹਾਂ ਦੱਸਿਆ ਕਿ ਇਸ ਮੁਹਿੰਮ ਤਹਿਤ 53 ਪੁਲਿਸ ਥਾਣਿਆਂ ਦਾ ਅਤੇ 103 ਖਾਲੀ ਪਲਾਟਾਂ ਦਾ ਵੀ ਨਿਰੀਖਣ ਕੀਤਾ ਗਿਆ | ਉਨ੍ਹਾਂ ਇਹ ਵੀ ਜਾਣਕਾਰੀ ਦਿੱਤੀ ਕਿ ਅੱਜ ਸਿਹਤ ਵਿਭਾਗ ਦੀਆਂ 187 ਟੀਮਾਂ ਨੇ ਜ਼ਿਲ੍ਹੇ ਵਿਚ ਚੈਕਿੰਗ ਕੀਤੀ |

ਪਿਛਲੀ ਖ਼ਬਰ ਸੜਕ ਹਾਦਸੇ ਦੌਰਾਨ ਨੌਜਵਾਨ ਦੀ ਮੌਤ, ਤਿੰਨ ਵਿਅਕਤੀ ਜ਼ਖਮੀ <br/> ਅਗਲੀ ਖ਼ਬਰ 31 ਜੁਲਾਈ ਤੱਕ ਛੁੱਟੀ ਵਾਲੇ ਦਿਨ ਵੀ ਖੁੱਲ੍ਹਾ ਰਹੇਗਾ ਨਗਰ ਨਿਗਮ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।