28-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-07-2025

ਪੰਜਾਬ ਫੋਟੋਗਰਾਫਰ ਐਸੋਸੀਏਸ਼ਨ ਦੀ ਬੈਠਕ ਹੋਈ

ਅਜੀਤ ਡੈਸਕ 19-07-2025
ਦੇਵੀਗੜ੍ਹ, 18 ਜੁਲਾਈ (ਰਾਜਿੰਦਰ ਸਿੰਘ ਮੌਜੀ)-ਪੰਜਾਬ ਫ਼ੋਟੋਗਰਾਫ਼ਰ ਐਸੋਸੀਏਸ਼ਨ ਦੇਵੀਗੜ੍ਹ ਯੂਨਿਟ ਦੀ ਬੈਠਕ ਜ਼ਿਲ੍ਹਾ ਪ੍ਰਧਾਨ ਹਰਜੀਤ ਗੋਸਵਾਮੀ ਦੀ ਅਗਵਾਈ ਹੇਠ ਹੋਈ ਜਿਸ ਵਿਚ ਇਲਾਕੇ ਦੇ ਫ਼ੋਟੋਗਰਾਫ਼ਰਾਂ ਨੇ ਭਾਗ ਲਿਆ | ਜਾਣਕਾਰੀ ਦਿੰਦਿਆਂ ਜ਼ਿਲ੍ਹਾ ਪ੍ਰਧਾਨ ਹਰਜੀਤ ਗੋਸਵਾਮੀ ਨੇ ਦੱਸਿਆ ਕਿ ਐਸੋਸੀਏਸ਼ਨ ਦੀ ਅਗਲੀ ਰਾਜ ਪੱਧਰੀ ਬੈਠਕ 16 ਅਤੇ 17 ਅਗਸਤ ਨੂੰ ਲੁਧਿਆਣਾ ਵਿਖੇ ਕਰਵਾਈ ਜਾ ਰਹੀ ਹੈ | ਜਿਸ ਦਾ ਪੋਸਟਰ ਵੀ ਜਾਰੀ ਕੀਤਾ ਗਿਆ | ਗੋਸਵਾਮੀ ਨੇ ਕਿਹਾ ਕਿ ਇਸ ਬੈਠਕ ਵਿਚ ਐਸੋਸੀਏਸ਼ਨ ਦੀਆਂ ਭਵਿੱਖੀ ਯੋਜਨਾਵਾਂ, ਫ਼ੋਟੋਗਰਾਫ਼ਰਾਂ ਦੀਆਂ ਮੁਸ਼ਕਲਾਂ, ਸਰਕਾਰੀ ਪੱਧਰ 'ਤੇ ਪੇਸ਼ੇਵਾਰ ਸੁਰੱਖਿਆ ਅਤੇ ਨਵੀਆਂ ਤਕਨੀਕਾਂ ਨੂੰ ਲਾਗੂ ਕਰਨ ਬਾਰੇ ਵਿਚਾਰ ਕੀਤਾ ਜਾਵੇਗਾ | ਉਨ੍ਹਾਂ ਨੇ ਕਿਹਾ ਕਿ ਇਹ ਸਮਾਗਮ ਨਾ ਸਿਰਫ਼ ਇਕ ਮਿਲਣ ਮੇਲਾ ਹੋਵੇਗਾ ਬਲਕਿ ਇਸ ਰਾਹੀਂ ਸਾਰਿਆਂ ਨੂੰ ਆਪਣੇ ਹੱਕਾਂ ਲਈ ਇਕ ਆਵਾਜ਼ ਬਣਨ ਦਾ ਮੌਕਾ ਮਿਲੇਗਾ | ਉਨ੍ਹਾਂ ਨੇ ਸਾਰੇ ਫ਼ੋਟੋਗਰਾਫ਼ਰਾਂ ਨੂੰ ਅਪੀਲ ਕੀਤੀ ਕਿ ਲੁਧਿਆਣਾ ਆਉਣ ਵਾਲੀ ਬੈਠਕ ਵਿਚ ਵਧ-ਚੜ੍ਹ ਕੇ ਭਾਗ ਲੈਣ ਅਤੇ ਇਸ ਨੂੰ ਸਫਲ ਬਣਾਉਣ ਵਿਚ ਆਪਣਾ ਯੋਗਦਾਨ ਪਾਉਣ | ਇਸ ਮੌਕੇ ਮੀਤ ਪ੍ਰਧਾਨ ਕਰਮਜੀਤ ਸਿੰਘ, ਦੇਵੀਗੜ੍ਹ ਐਸੋਸੀਏਸ਼ਨ ਦੇ ਪ੍ਰਧਾਨ ਮਹਿੰਦਰ ਸ਼ਰਮਾ, ਸਾਹਿਬ ਸਿੰਘ, ਬਖਸ਼ੀਸ਼ ਸਿੰਘ, ਖੁਸ਼ਵਿੰਦਰ ਗਿਰ ਬਾਵਾ, ਮਨਮੋਹਨ ਭਾਰਤੀ, ਤਰਸੇਮ ਸਿੰਘ, ਨਿਰਮਲ ਸਿੰਘ, ਗੁਰਸੇਵਕ ਸਿੰਘ, ਕੁਲਦੀਪ ਰਾਮ, ਰੌਸ਼ਨ ਲਾਲ, ਸੋਨੂੰ ਅਤੇ ਪਰਮਜੀਤ ਸਿੰਘ ਹਾਜ਼ਰ ਸਨ |
ਪਿਛਲੀ ਖ਼ਬਰ ਗੁਰੂ ਗੋਬਿੰਦ ਸਿੰਘ ਪਬਲਿਕ ਸਕੂਲ 'ਚ ਵਿਸ਼ਵ ਨਿਆਂ ਦਿਵਸ ਮਨਾਇਆ <br/> ਅਗਲੀ ਖ਼ਬਰ ਤਿੰਨ ਦਿਨਾਂ ਸਾਵਣ ਉਤਸਵ ਦਾ ਉੱਤਰੀ ਖੇਤਰ ਸੱਭਿਆਚਾਰਕ ਕੇਂਦਰ ਵਿਖੇ ਹੋਇਆ ਆਗਾਜ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।