ਪਾਤੜਾਂ, 18 ਜੁਲਾਈ (ਜਗਦੀਸ਼ ਸਿੰਘ ਕੰਬੋਜ)-ਪਿੰਡ ਹਰਿਆਊ ਖੁਰਦ ਦੇ ਗੁਰਦੁਆਰਾ ਸ੍ਰੀ ਗੁਰੂ ਰਵਿਦਾਸ ਸਾਹਿਬ ਵਿਚ ਇਕ ਧਾਰਮਿਕ ਸਮਾਗਮ ਭਾਈ ਸੰਗਤ ਸਿੰਘ ਸਪੋਰਟਸ ਕਲੱਬ ਅਤੇ ਯੂਥ ਕਲੱਬ ਦੇ ਸਹਿਯੋਗ ਨਾਲ ਕਰਵਾਇਆ ਗਿਆ ਜਿਸ ਵਿਚ ਪਿੰਡ ਜੰਡੀ ਜਗਰਾਉਂ ਤੋਂ ਆਏ ਪੰਜ ਪਿਆਰਿਆਂ ਨੇ ਖੰਡੇ ਬਾਟੇ ਦਾ ਅੰਮਿ੍ਤ ਤਿਆਰ ਕਰਕੇ 15 ਪੁਰਾਣੀਆਂ ਨੂੰ ਅੰਮਿ੍ਤ ਛਕਾ ਕੇ ਗੁਰੂ ਦੇ ਲੜ ਲਾਇਆ | ਗੁਰੂ ਘਰ ਦੇ ਗ੍ਰੰਥੀ ਸਿੰਘ ਭਾਈ ਦੇਸਾ ਸਿੰਘ ਅਤੇ ਸਾਬਕਾ ਸਰਪੰਚ ਮੰਗਤ ਸਿੰਘ ਹਰਿਆਊ ਨੇ ਦੱਸਿਆ ਹੈ ਗੁਰੂ ਘਰ ਦੀ ਪ੍ਰਬੰਧਕ ਕਮੇਟੀ ਅਤੇ ਨਗਰ ਨਿਵਾਸੀਆਂ ਦੇ ਉਪਰਾਲੇ ਨਾਲ ਕਰਵਾਏ ਗਏ ਗੁਰਮਤਿ ਸਮਾਗਮ ਵਿਚ ਰਾਗੀ ਅਤੇ ਢਾਡੀ ਸਿੰਘਾਂ ਨੇ ਗੁਰਮਤਿ ਅਤੇ ਸਿੱਖ ਇਤਿਹਾਸ ਦਾ ਪ੍ਰਚਾਰ ਕਰਕੇ ਸੰਗਤ ਨੂੰ ਗੁਰੂ ਨਾਲ ਜੁੜਨ ਲਈ ਪ੍ਰੇਰਿਆ | ਪੰਜ ਪਿਆਰਿਆਂ ਨੇ ਧੰਨ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਸਰਪ੍ਰਸਤੀ ਹੇਠ ਖੰਡੇ ਬਾਟੇ ਦਾ ਅੰਮਿ੍ਤ ਤਿਆਰ ਕਰਕੇ 15 ਪੁਰਾਣੀਆਂ ਨੂੰ ਛਕਾਇਆ ਤੇ ਉਨ੍ਹਾਂ ਨੂੰ ਸਿੱਖ ਰਹਿਤ ਮਰਿਆਦਾ ਤੋਂ ਜਾਣੂ ਕਰਵਾਇਆ | ਅੰਮਿ੍ਤ ਛੱਕਣ ਵਾਲੇ ਪੁਰਾਣੀਆਂ ਨੇ ਕਿਹਾ ਅਸੀਂ ਅੰਮਿ੍ਤ ਦੀ ਦਾਤ ਪ੍ਰਾਪਤ ਕਰਕੇ ਆਪਣੇ 'ਆਪ' ਨੂੰ ਵੱਡੇ ਭਾਗਾਂ ਵਾਲੇ ਸਮਝ ਰਹੇ ਹਾਂ |