15-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-07-2025

ਬਿਕਰਮ ਸਿੰਘ ਮਜੀਠੀਆ ਦੀ ਪੇਸ਼ੀ ਦੌਰਾਨ ਪਟਿਆਲਾ ਪੁਲਿਸ ਵਲੋਂ ਪੱਤਰਕਾਰਾਂ ਨਾਲ ਕੀਤਾ ਗਿਆ ਦੁਰਵਿਵਹਾਰ

ਅਜੀਤ ਡੈਸਕ 20-07-2025
ਨਾਭਾ, 19 ਜੁਲਾਈ (ਜਗਨਾਰ ਸਿੰਘ ਦੁਲੱਦੀ)-ਨਾਭਾ ਦੀ ਨਵੀਂ ਜ਼ਿਲ੍ਹਾ ਜੇਲ੍ਹ ਵਿਚ ਬੰਦ ਬਿਕਰਮ ਸਿੰਘ ਮਜੀਠੀਆ ਨੂੰ ਅੱਜ ਮੋਹਾਲੀ ਅਦਾਲਤ ਲਈ ਲੈ ਕੇ ਜਾਇਆ ਜਾ ਰਿਹਾ ਸੀ ਤਾਂ ਜੇਲ੍ਹ ਦੇ ਬਾਹਰ ਪੰਜਾਬ ਪੁਲਿਸ ਦੇ ਐਸ.ਪੀ. ਪਲਵਿੰਦਰ ਸਿੰਘ ਚੀਮਾ ਵਲੋਂ ਨਿੱਜੀ ਚੈਨਲ ਦੇ ਪੱਤਰਕਾਰ ਦਾ ਮੋਬਾਈਲ ਖੋਹਿਆ ਗਿਆ | ਇਸ ਮਾਮਲੇ ਨੂੰ ਲੈ ਕੇ ਪੱਤਰਕਾਰ ਭਾਈਚਾਰੇ ਵਿਚ ਭਾਰੀ ਰੋਸ ਪਾਇਆ ਜਾ ਰਿਹਾ ਹੈ | ਜੇਲ੍ਹ ਦੇ ਮੇਨ ਗੇਟ 'ਤੇ ਨਾਭਾ ਭਵਾਨੀਗੜ੍ਹ ਸੜਕ 'ਤੇ ਜਿਵੇਂ ਹੀ ਨਿੱਜੀ ਚੈਨਲ ਦੇ ਪੱਤਰਕਾਰ ਸੰਜੀਵ ਕੁਮਾਰ ਕਵਰੇਜ ਕਰਨ ਲਈ ਪਹੁੰਚੇ ਤਾਂ ਕਵਰੇਜ ਦੌਰਾਨ ਪੁਲਿਸ ਨੇ ਉਨ੍ਹਾਂ ਨੂੰ ਕਵਰੇਜ ਕਰਨ ਤੋਂ ਰੋਕਿਆ ਗਿਆ ਜਿਸ ਦੇ ਨਜ਼ਦੀਕ ਹੀ ਤੈਨਾਤ ਐਸ.ਪੀ. ਪਲਵਿੰਦਰ ਸਿੰਘ ਚੀਮਾ ਅਤੇ ਡੀ.ਐਸ.ਪੀ. ਨਾਭਾ ਮਨਦੀਪ ਕੌਰ ਪੱਤਰਕਾਰ ਕੋਲ ਪਹੁੰਚੇ ਜਿਨ੍ਹਾਂ ਵਲੋਂ ਮੋਬਾਈਲ ਉਨ੍ਹਾਂ ਨੂੰ ਦੇਣ ਦੀ ਗੱਲ ਆਖੀ, ਜਿਸ ਦੇ ਜਵਾਬ 'ਚ ਪੱਤਰਕਾਰ ਨੇ ਕਿਹਾ ਕਿ ਲੋਕਤੰਤਰ ਦੇ ਵਿਚ ਸਭ ਨੂੰ ਆਜ਼ਾਦੀ ਹੈ ਤੇ ਜੇਕਰ ਪ੍ਰਸ਼ਾਸਨ ਵਲੋਂ ਨਾਭਾ ਭਵਾਨੀਗੜ੍ਹ ਸੜਕ 'ਤੇ ਕਵਰੇਜ ਦੀ ਮਨਾਹੀ ਕੀਤੀ ਗਈ ਹੈ ਤਾਂ ਲਿਖਤੀ ਰੂਪ ਵਿਚ ਜਾਰੀ ਕੋਈ ਪੱਤਰ ਮੀਡੀਆ ਨੂੰ ਦਿਖਾਇਆ ਜਾਵੇ ਪਰ ਇਸ ਦਾ ਜਵਾਬ ਪੁਲਿਸ ਅਧਿਕਾਰੀ ਨਾ ਦੇ ਸਕੇ ਅਤੇ ਮੋਬਾਈਲ ਫ਼ੋਨ ਖੋ ਕੇ ਉਸ ਵਿਚ ਫ਼ੋਟੋਆਂ ਅਤੇ ਵੀਡੀਓ ਡਿਲੀਟ ਕਰਨ ਲੱਗੇ | ਪੱਤਰਕਾਰ ਸੰਜੀਵ ਗੋਲਡੀ ਦੇ ਅਨੁਸਾਰ ਅਜਿਹਾ ਕਰਨ ਤੋਂ ਕੁਝ ਮਿੰਟ ਬਾਅਦ ਪੁਲਿਸ ਦੇ ਉੱਚ ਅਧਿਕਾਰੀਆਂ ਨੇ ਉਸ ਦਾ ਫ਼ੋਨ ਵਾਪਸ ਕਰ ਦਿੱਤਾ | ਇਸ ਸੰਬੰਧੀ ਜਦੋਂ ਐਸ.ਐਸ.ਪੀ. ਪਟਿਆਲਾ ਵਰੁਣ ਸ਼ਰਮਾ ਨਾਲ ਗੱਲਬਾਤ ਕੀਤੀ ਤਾਂ ਉਨ੍ਹਾਂ ਕਿਹਾ ਕਿ ਉਨ੍ਹਾਂ ਨੂੰ ਇਸ ਮਸਲੇ ਦੀ ਜਾਣਕਾਰੀ ਨਹੀਂ ਤੇ ਸੋਮਵਾਰ ਨੂੰ ਇਸ ਮਸਲੇ ਸੰਬੰਧੀ ਪੁਲਿਸ ਤੇ ਉਚ ਅਧਿਕਾਰੀਆਂ ਨਾਲ ਗੱਲ ਕਰਨਗੇ |
ਪਿਛਲੀ ਖ਼ਬਰ ਪੰਜਾਬ ਨੂੰ ਲੁੱਟਣ ਆਏ ਲੁਟੇਰਿਆਂ ਨੂੰ ਭਜਾਉਣ ਲਈ ਸ਼ੋ੍ਰਮਣੀ ਅਕਾਲੀ ਦਲ ਨੂੰ ਮਜ਼ਬੂਤ ਕਰਨਾ ਜ਼ਰੂਰੀ-ਅਕਾਲੀ ਆਗੂ ਅਗਲੀ ਖ਼ਬਰ ਬਡਿੰਗ ਬਰੇਨਜ਼ ਇੰਟਰਨੈਸ਼ਨਲ ਸਕੂਲ ਰਾਏਕੋਟ ਵਿਖੇ ਸਿੱਖਣ ਯੋਗਤਾ ਨੂੰ ਨਿਖ਼ਾਰਨ ਲਈ 2 ਰੋਜ਼ਾ ਵਰਕਸ਼ਾਪ ਲਗਾਈ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।