15-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-07-2025

ਪੰਜਾਬ ਨੂੰ ਲੁੱਟਣ ਆਏ ਲੁਟੇਰਿਆਂ ਨੂੰ ਭਜਾਉਣ ਲਈ ਸ਼ੋ੍ਰਮਣੀ ਅਕਾਲੀ ਦਲ ਨੂੰ ਮਜ਼ਬੂਤ ਕਰਨਾ ਜ਼ਰੂਰੀ-ਅਕਾਲੀ ਆਗੂ

ਸ਼੍ਰੋਮਣੀ ਅਕਾਲੀ ਦਲ ਦੇ ਨਵਨਿਯੁਕਤ ਜ਼ਿਲ੍ਹਾ ਸ਼ਹਿਰੀ ਪ੍ਰਧਾਨ ਅਮਿਤ ਸਿੰਘ ਰਾਠੀ, ਜ਼ਿਲ੍ਹਾ ਪ੍ਰਧਾਨ ਦਿਹਾਤੀ ਜਗਮੀਤ ਸਿੰਘ ਹਰਿਆਊ ਦਾ ਸਨਮਾਨ ਕਰਨ ਸਮੇਂ ਐਨ.ਕੇ. ਸ਼ਰਮਾ, ਗੁਰਪ੍ਰੀਤ ਸਿੰਘ ਰਾਜੂ ਖੰਨਾ, ਸਰਬਜੀਤ ਸਿੰਘ ਝਿੰਜਰ, ਜਸਪਾਲ ਸਿੰਘ ਬਿੱਟੂ ਚੱਠਾ ਤੇ ਸਮੁੱਚੇ ਜ਼ਿਲ੍ਹਾ ਦੀ ਲੀਡਰਸ਼ਿਪ | (ਸੱਜੇ) ਜ਼ਿਲ੍ਹਾ ਪਟਿਆਲਾ ਦੇ ਨਵਨਿਯੁਕਤ ਸ਼ਹਿਰੀ ਪ੍ਰਧਾਨ ਅਮਿਤ ਸਿੰਘ ਰਾਠੀ ਤੇ ਦਿਹਾਤੀ ਪ੍ਰਧਾਨ ਜਗਮੀਤ ਸਿੰਘ ਹਰਿਆਊ ਗੁਰਦੁਆਰਾ ਦੁਖਨਿਵਾਰਨ ਸਾਹਿਬ ਪਟਿਆਲਾ ਵਿਖੇ ਨਤਮਸਤਕ ਹੋਣ ਸਮੇਂ ਐਨ.ਕੇ. ਸ਼ਰਮਾ, ਗੁਰਪ੍ਰੀਤ ਸਿੰਘ ਰਾਜੂ ਖੰਨਾ, ਸਰਬਜੀਤ ਸਿੰਘ ਝਿੰਜਰ, ਜਸਪਾਲ ਸਿੰਘ ਬਿੱਟੂ ਚੱਠਾ ਤੇ ਹੋਰਨਾਂ ਆਗੂਆਂ ਨਾਲ | ਅਜੀਤ ਤਸਵੀ 20-07-2025
ਪਟਿਆਲਾ, 19 ਜੁਲਾਈ (ਧਰਮਿੰਦਰ ਸਿੰਘ ਸਿੱਧੂ)-ਪੰਜਾਬ ਨੂੰ ਦਿੱਲੀ ਤੋਂ ਲੁੱਟਣ ਆਏ ਧਾੜਵੀਆਂ ਤੋਂ ਸੂਬੇ ਨੂੰ ਬਚਾਉਣ ਲਈ ਪੰਜਾਬ ਦੇ ਹਿੱਤਾਂ 'ਤੇ ਪਹਿਰਾ ਦੇਣ ਵਾਲੀ ਇੱਕੋ ਇੱਕ ਪਾਰਟੀ ਸ਼ੋ੍ਰਮਣੀ ਅਕਾਲੀ ਦਲ ਨੂੰ ਮਜ਼ਬੂਤ ਕਰਨ ਦੀ ਵਧੇਰੇ ਲੋੜ ਹੈ ਤਾਂ ਜੋ ਪੰਜਾਬ ਨੂੰ ਇਹਨਾਂ ਲੁਟੇਰਿਆਂ ਤੋਂ ਜਲਦ ਮੁਕਤ ਕਰਵਾਇਆ ਜਾ ਸਕੇ |
ਇਸ ਗੱਲ ਦਾ ਪ੍ਰਗਟਾਵਾ ਸ਼ੋ੍ਰਮਣੀ ਅਕਾਲੀ ਦਲ ਜ਼ਿਲ੍ਹਾ ਪਟਿਆਲਾ ਦੇ ਆਬਜ਼ਰਵਰ ਐਨ.ਕੇ. ਸ਼ਰਮਾ, ਕੋਰ ਕਮੇਟੀ ਮੈਂਬਰ ਗੁਰਪ੍ਰੀਤ ਸਿੰਘ ਰਾਜੂ ਖੰਨਾ, ਯੂਥ ਅਕਾਲੀ ਦਲ ਦੇ ਕੌਮੀ ਪ੍ਰਧਾਨ ਸਰਬਜੀਤ ਸਿੰਘ ਝਿੰਜਰ, ਨਵਨਿਯੁਕਤ ਜ਼ਿਲ੍ਹਾ ਪ੍ਰਧਾਨ ਸ਼ਹਿਰੀ ਅਮਿਤ ਸਿੰਘ ਰਾਠੀ ਤੇ ਜ਼ਿਲ੍ਹਾ ਪ੍ਰਧਾਨ ਦਿਹਾਤੀ ਪਟਿਆਲਾ ਜਗਮੀਤ ਸਿੰਘ ਹਰਿਆਊ ਦੇ ਸਨਮਾਨ ਸਮਾਗਮ ਵਿਚ ਜੁੜੇ ਵੱਡੀ ਗਿਣਤੀ ਵਰਕਰਾਂ ਤੇ ਆਗੂਆਂ ਨੂੰ ਸੰਬੋਧਨ ਕਰਦਿਆਂ ਕੀਤਾ | ਬੁਲਾਰਿਆਂ ਨੇ ਜਿਥੇ ਸ਼ੋ੍ਰਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਤੇ ਸੀਨੀਅਰ ਲੀਡਰਸ਼ਿਪ ਦਾ ਅਮਿਤ ਸਿੰਘ ਰਾਠੀ ਨੂੰ ਜ਼ਿਲ੍ਹਾ ਸ਼ਹਿਰੀ ਪ੍ਰਧਾਨ ਪਟਿਆਲਾ ਤੇ ਜਗਮੀਤ ਸਿੰਘ ਹਰਿਆਊ ਨੂੰ ਜ਼ਿਲ੍ਹਾ ਪ੍ਰਧਾਨ ਦਿਹਾਤੀ ਪਟਿਆਲਾ ਬਣਾਉਣ 'ਤੇ ਧੰਨਵਾਦ ਕੀਤਾ ਉੱਥੇ ਪਾਰਟੀ ਦੇ ਹਰ ਇਕ ਵਰਕਰ ਤੇ ਆਗੂ ਨੂੰ ਪਿੰਡ ਪਿੰਡ, ਸ਼ਹਿਰ ਸ਼ਹਿਰ,ਵਾਰਡ ਪੱਧਰ 'ਤੇ ਬੂਥ ਕਮੇਟੀਆਂ ਬਣਾ ਕੇ ਸ਼ੋ੍ਰਮਣੀ ਅਕਾਲੀ ਦਲ ਨੂੰ ਹੇਠਲੇ ਪੱਧਰ 'ਤੇ ਮਜ਼ਬੂਤ ਕਰਨ ਲਈ ਵੀ ਅਪੀਲ ਕੀਤੀ ਗਈ | ਮੀਟਿੰਗ ਨੂੰ ਸੰਬੋਧਨ ਕਰਦੇ ਹੋਏ ਯੂਥ ਅਕਾਲੀ ਦਲ ਦੇ ਕੌਮੀ ਪ੍ਰਧਾਨ ਸਰਬਜੀਤ ਸਿੰਘ ਝਿੰਜਰ ਨੇ ਜਿਥੇ ਪਟਿਆਲਾ ਜ਼ਿਲ੍ਹੇ ਦੇ ਦੋਵੇਂ ਪ੍ਰਧਾਨਾਂ ਨੂੰ ਵਧਾਈ ਦਿੱਤੀ ਉਥੇ ਉਨ੍ਹਾਂ 'ਆਪ' ਸਰਕਾਰ ਦੀ ਧੱਕੇਸ਼ਾਹੀ ਤੇ ਮਾੜੀ ਕਾਰਗੁਜ਼ਾਰੀ ਤੋਂ ਵੀ ਪਰਦਾ ਚੁੱਕਦੇ ਹੋਏ ਬਿਕਰਮ ਸਿੰਘ ਮਜੀਠੀਆ ਦੀ ਪੇਸ਼ੀ ਸਮੇਂ ਸ਼ੋ੍ਰਮਣੀ ਅਕਾਲੀ ਦਲ ਦੀ ਸੀਨੀਅਰ ਲੀਡਰਸ਼ਿਪ ਨੂੰ ਘਰਾਂ ਵਿਚ ਭਗਵੰਤ ਮਾਨ ਦੇ ਇਸ਼ਾਰੇ 'ਤੇ ਬੰਧਕ ਬਣਾਉਣ ਦੀ ਸਖਤ ਸ਼ਬਦਾਂ ਵਿਚ ਨਿੰਦਾ ਕਰਦੇ ਹੋਏ 'ਆਪ' ਸਰਕਾਰ ਦੀ ਘਬਰਾਹਟ ਦੱਸਿਆ | ਅੱਜ ਦੇ ਇਸ ਸਮਾਗਮ ਨੂੰ ਜ਼ਿਲ੍ਹਾ ਆਬਜ਼ਰਵਰ ਐਨ.ਕੇ. ਸ਼ਰਮਾ, ਕੋਰ ਕਮੇਟੀ ਮੈਂਬਰ ਗੁਰਪ੍ਰੀਤ ਸਿੰਘ ਰਾਜੂ ਖੰਨਾ, ਸਰਬਜੀਤ ਸਿੰਘ ਝਿੰਜਰ ਪ੍ਰਧਾਨ ਯੂਥ ਅਕਾਲੀ ਦਲ, ਅਮਿਤ ਸਿੰਘ ਰਾਠੀ ਜ਼ਿਲ੍ਹਾ ਸ਼ਹਿਰੀ ਪ੍ਰਧਾਨ ਪਟਿਆਲਾ, ਜਥੇਦਾਰ ਜਗਮੀਤ ਸਿੰਘ ਹਰਿਆਊ ਪ੍ਰਧਾਨ ਜ਼ਿਲ੍ਹਾ ਦਿਹਾਤੀ ਪਟਿਆਲਾ,ਪ੍ਰੋ ਕਿਰਪਾਲ ਸਿੰਘ ਬਡੂੰਗਰ ਸਾਬਕਾ ਪ੍ਰਧਾਨ ਸ਼ੋ੍ਰਮਣੀ ਕਮੇਟੀ, ਹਲਕਾ ਇੰਚਾਰਜ ਪਟਿਆਲਾ ਦਿਹਾਤੀ ਜਸਪਾਲ ਸਿੰਘ ਬਿੱਟੂ ਚੱਠਾ, ਹਲਕਾ ਇੰਚਾਰਜ ਨਾਭਾ ਮੱਖਣ ਸਿੰਘ ਲਾਲਕਾ, ਹਲਕਾ ਇੰਚਾਰਜ ਸ਼ੁਤਰਾਣਾ ਬਾਬੂ ਕਬੀਰ ਦਾਸ, ਵਰਕਿੰਗ ਕਮੇਟੀ ਮੈਂਬਰ ਇੰਦਰਮੋਹਨ ਸਿੰਘ ਬਜਾਜ, ਜਥੇਦਾਰ ਸੁਰਜੀਤ ਸਿੰਘ ਗੜੀ ਮੈਂਬਰ ਐਸਜੀਪੀਸੀ, ਸੀਨੀਅਰ ਆਗੂ ਕਿ੍ਸਨ ਸਿੰਘ ਸਨੌਰ, ਜਥੇਦਾਰ ਅਮਰਜੀਤ ਸਿੰਘ ਪੰਜਰਥ ਮੈਂਬਰ ਵਰਕਿੰਗ ਕਮੇਟੀ, ਸੀਨੀਅਰ ਆਗੂ ਫੌਜਇੰਦਰ ਸਿੰਘ ਮੁਖਮੈਲਪੁਰ, ਸਾਬਕਾ ਚੇਅਰਮੈਨ ਲਖਬੀਰ ਸਿੰਘ ਲੌਟ, ਯੂਥ ਆਗੂ ਰਣਜੀਤ ਸਿੰਘ ਰਾਣਾ ਰਾਜਪੁਰਾ ,ਐਸਜੀਪੀਸੀ ਮੈਂਬਰ ਅਜਮੇਰ ਸਿੰਘ ਲਾਛੜੂ, ਸੀਨੀਅਰ ਆਗੂ ਬਲਤੇਜ ਸਿੰਘ ਖੋਖ, ਜਥੇਦਾਰ ਹਰਬੰਸ ਸਿੰਘ ਲੰਗ, ਅੰਮਿ੍ਤਪਾਲ ਸਿੰਘ ਲੰਗ ਪ੍ਰਧਾਨ ਜ਼ਿਲ੍ਹਾ ਪ੍ਰਧਾਨ ਯੂਥ ਅਕਾਲੀ ਦਲ, ਸੀਨੀਅਰ ਆਗੂ ਬੀਬੀ ਜਸਪਾਲ ਕੌਰ ਬਾਰਨ, ਯੂਥ ਆਗੂ ਮਨਪ੍ਰੀਤ ਸਿੰਘ ਮਾਜਰੀ ਨੇ ਜਿਥੇ ਵਿਸ਼ੇਸ਼ ਤੌਰ 'ਤੇ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਦਾ ਧੰਨਵਾਦ ਕੀਤਾ ਉਥੇ ਉਨ੍ਹਾਂ ਅਮਿਤ ਸਿੰਘ ਰਾਠੀ ਤੇ ਜਗਮੀਤ ਸਿੰਘ ਹਰਿਆਊ ਨੂੰ ਜ਼ਿਲ੍ਹਾ ਪ੍ਰਧਾਨ ਬਣਨ ਤੇ ਵਧਾਈ ਵੀ ਦਿੱਤੀ |
ਇਸ ਮੌਕੇ 'ਤੇ ਸਾਬਕਾ ਵਿਧਾਇਕ ਹਰਪ੍ਰੀਤ ਕੌਰ ਮੁਖਮੈਲਪੁਰ, ਜਗਪ੍ਰੀਤ ਸਿੰਘ ਬੱਬਰ, ਕਰਨਵੀਰ ਸਿੰਘ ਸਾਹਨੀ, ਜਥੇਦਾਰ ਬਲਵਿੰਦਰ ਸਿੰਘ ਧਾਰਨੀ, ਕਰਮ ਸਿੰਘ ਮਾਂਗੇਵਾਲ, ਮਾਲਵਿੰਦਰ ਸਿੰਘ ਮਾਲੀ, ਪਰਮਜੀਤ ਸਿੰਘ ਪੰਮਾ, ਗੁਰਸੇਵਕ ਸਿੰਘ ਗੋਲੂ, ਸੋਨੀ ਨਾਭਾ, ਦਰਸ਼ਨ ਸਿੰਘ ਬਾਰਨ, ਬੀਬੀ ਹਰਭਜਨ ਕੌਰ, ਬੀਬੀ ਸਵਰਨ ਲਤਾ, ਰੂਪੀ ਨੰਦਪੁਰ, ਰਣਜੀਤ ਸਿੰਘ ਘੁੰਡਰ, ਬੀਬੀ ਸਮਿੰਦਰ ਕੌਰ, ਬੀਬੀ ਕੁਲਵੰਤ ਕੌਰ, ਗੁਰਤੇਜ ਸਿੰਘ ਖਨੌੜਾ, ਡਾ. ਬਲਕਾਰ ਸਿੰਘ ਘੁੰਡਰ, ਜੱਸਾ ਖੋਖ, ਤੋਂ ਇਲਾਵਾ ਵੱਡੀ ਗਿਣਤੀ ਵਿਚ ਵਰਕਰ ਤੇ ਆਗੂ ਮੌਜੂਦ ਸਨ |
ਪਿਛਲੀ ਖ਼ਬਰ ਐੱਸ.ਐੱਮ.ਓ. ਵਲੋਂ ਸਿਹਤ ਵਿਭਾਗ ਦੀਆ ਟੀਮਾਂ ਨਾਲ ਮੀਟਿੰਗ ਅਗਲੀ ਖ਼ਬਰ ਬਿਕਰਮ ਸਿੰਘ ਮਜੀਠੀਆ ਦੀ ਪੇਸ਼ੀ ਦੌਰਾਨ ਪਟਿਆਲਾ ਪੁਲਿਸ ਵਲੋਂ ਪੱਤਰਕਾਰਾਂ ਨਾਲ ਕੀਤਾ ਗਿਆ ਦੁਰਵਿਵਹਾਰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।