15-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-07-2025

ਸ਼ਹਿਰ ਵਿਚ ਵਿਕਾਸ ਕਾਰਜਾਂ ਅਤੇ ਸਫ਼ਾਈ ਪ੍ਰਬੰਧਾਂ ਦੇ ਕੰਮਾਂ ਲਈ ਐਫ ਐਂਡ ਸੀਸੀ ਵਲੋਂ ਕਰੋੜਾਂ ਦੇ ਕੰਮਾਂ ਨੂੰ ਹਰੀ ਝੰਡੀ

ਅਜੀਤ ਡੈਸਕ 20-07-2025
ਪਟਿਆਲਾ, 19 ਜੁਲਾਈ (ਅ. ਸ. ਆਹਲੂਵਾਲੀਆ)-ਸ਼ਹਿਰ ਵਿਚ ਵਿਕਾਸ ਕਾਰਜ ਅਤੇ ਸਫ਼ਾਈ ਨੂੰ ਲੈ ਕੇ ਹੋਈ ਐੱਫ ਐਂਡ ਸੀਸੀ ਦੀ ਬੈਠਕ ਤੋਂ ਬਾਅਦ ਕਰੋੜਾਂ ਰੁਪਏ ਦੇ ਕੰਮਾਂ ਨੂੰ ਮਨਜੂਰੀ ਦਿੱਤੀ ਗਈ | ਇਨ੍ਹਾਂ ਵਿਕਾਸ ਕਾਰਜਾਂ ਵਿਚ ਵਾਰਡ ਨੰ. 42,30,34,60,31 ਵਿਚਲੀਆਂ ਗਲੀਆਂ ਦੀਆਂ ਸੜਕਾਂ ਨੂੰ ਬਣਾਉਣ ਅਤੇ ਟਾਇਲਾਂ ਵਾਲੀਆਂ ਸੜਕਾਂ ਉਤੇ ਟਾਇਲਾਂ ਲਗਾਉਣ ਦੇ ਕਰੋੜਾਂ ਰੁਪਏ ਦੇ ਕੰਮਾਂ ਨੂੰ ਹਰੀ ਝੰਡੀ ਦਿੱਤੀ ਗਈ |
ਸੁਨਾਮੀਆ ਗੇਟ, ਰੋਜ ਐਵਨਿਊ, ਖੇੜੀ ਗੁਜਰਾਂ, ਮੋਦੀ ਕਾਲਜ ਨੇੜੇ ਪਾਈਪਾਂ ਆਦਿ ਪਾਉਣ ਲਈ ਪੁੱਟੀਆਂ ਸੜਕਾਂ ਨੂੰ ਦੁਬਾਰਾ ਬਣਾਉਣ, ਲੋਕਾਂ ਦੇ ਘਰਾਂ ਤੱਕ ਪਾਣੀ ਪਹੁੰਚਾਉਣ ਲਈ ਖਰਾਬ ਟਿਊਬਵੈਲਾਂ ਨੂੰ ਚਲਾਉਣ, ਸਮਾਨ ਖ਼ਰੀਦਣ ਦੇ ਨਾਲ-ਨਾਲ ਸਫ਼ਾਈ ਲਈ 14 ਕੂੜੇ ਦੇ ਡਬਲ ਬਿਨ ਵਾਲੇ ਟਿੱਪਰ, ਜੈਟਿੰਗ ਮਸ਼ੀਨ ਅਤੇ ਕਈ ਥਾਵਾਂ ਉਤੇ ਪੌਦੇ ਲਗਾਉਣ ਦੇ ਕੰਮਾਂ ਨੂੰ ਪਹਿਲ ਦੇ ਆਧਾਰ ਉਤੇ ਕਰਨ 'ਤੇ ਜੋਰ ਦਿੱਤਾ ਗਿਆ | ਮੇਅਰ ਕੁੰਦਨ ਗੋਗੀਆ ਨੇ ਦੱਸਿਆ ਕਿ ਆਉਣ ਵਾਲੇ ਸਮੇਂ ਵਿਚ ਲੋਕਾਂ ਨੂੰ ਸਾਫ਼ ਸੁਥਰਾ ਵਾਤਾਵਰਨ ਦੇਣ ਲਈ ਸ਼ਹਿਰ ਨੂੰ ਆਉਂਦੀਆਂ ਮੁੱਖ ਸੜਕਾਂ ਦੇ ਨਾਲ-ਨਾਲ ਮੁਹੱਲਿਆਂ ਵਿਚ ਲੱਗੇ ਕੂੜੇ ਦੇ ਢੇਰਾਂ ਤੋਂ ਨਿਜਾਤ ਦਿਵਾਉਣ ਲਈ ਪੁਖ਼ਤਾ ਪ੍ਰਬੰਧ ਕਰ ਦਿੱਤੇ ਗਏ ਹਨ | ਸ਼ਹਿਰ ਦੀ ਖ਼ੂਬਸੂਰਤੀ ਨੂੰ ਵਧਾਉਣ ਲਈ ਬੂਟੇ ਲਗਾਉਣ ਅਤੇ ਸ਼ਹਿਰ ਨੂੰ ਆਉਂਦੇ ਰਸਤਿਆਂ ਦਾ ਸੁੰਦਰੀਕਰਨ ਕਰਨ ਲਈ ਵੀ ਅਧਿਕਾਰੀਆਂ ਨੂੰ ਦਿਸ਼ਾ ਨਿਰਦੇਸ਼ ਦੇ ਦਿੱਤੇ ਗਏ ਹਨ | ਉਨ੍ਹਾਂ ਨੇ ਇਨ੍ਹਾਂ ਕੰਮਾਂ ਲਈ ਲੋਕਾਂ ਦੇ ਸਹਿਯੋਗ ਨੂੰ ਵੀ ਜ਼ਰੂਰੀ ਦੱਸਿਆ | ਬੈਠਕ ਵਿਚ ਮੌਜੂਦ ਕਮਿਸ਼ਨਰ ਪਰਮਵੀਰ ਸਿੰਘ ਨੇ ਕਿਹਾ ਕਿ ਇਹ ਸਭ ਪਿਛਲੇ ਕੁਝ ਦਿਨਾਂ ਦੀ ਵਿਉਂਤਬੰਦੀ ਦਾ ਨਤੀਜਾ ਹੈ ਜਿਸ ਨੂੰ ਹੁਣ ਅਮਲੀਜਾਮਾ ਪਹਿਨਾਇਆ ਜਾ ਰਿਹਾ ਹੈ | ਲੋਕਾਂ ਨੂੰ ਆਨਲਾਈਨ ਸਹੂਲਤਾਂ ਪ੍ਰਦਾਨ ਕੀਤੀਆਂ ਜਾ ਰਹੀਆਂ ਤਾਂ ਜੋ ਲੋਕ ਆਸਾਨੀ ਨਾਲ ਘਰ ਬੈਠੇ ਹੀ ਹਰ ਤਰ੍ਹਾਂ ਟੈਕਸ ਆਦਿ ਭਰ ਸਕਣ | ਉਨ੍ਹਾਂ ਸਪੱਸ਼ਟ ਕੀਤਾ ਕਿ ਹੋਣ ਵਾਲੇ ਵਿਕਾਸ ਕਾਰਜਾਂ ਵਿਚ ਕਿਸੇ ਕਿਸਮ ਦੀ ਕੋਤਾਹੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ | ਸ਼ਹਿਰ ਵਿਚ ਕਈ ਥਾਵਾਂ ਪਾਰਕਿੰਗ ਲਈ ਵੀ ਨਿਰਧਾਰਿਤ ਕੀਤੀਆਂ ਗਈਆਂ ਹਨ | ਇਸ ਮੌਕੇ ਡਿਪਟੀ ਮੇਅਰ ਜਗਦੀਪ ਜੱਗਾ ਅਤੇ ਹੋਰ ਸੰਬੰਧਿਤ ਅਧਿਕਾਰੀ ਵੀ ਸ਼ਾਮਲ ਰਹੇ ਜਿਨ੍ਹਾਂ ਨੂੰ ਹੋਣ ਵਾਲੇ ਵਿਕਾਸ ਕਾਰਜਾਂ ਨੂੰ ਸਮਾਂਬੱਧ ਹੋ ਕੇ ਕਰਨ ਦੀਆਂ ਹਦਾਇਤਾਂ ਜਾਰੀ ਕੀਤੀਆਂ ਗਈਆਂ ਹਨ |
ਪਿਛਲੀ ਖ਼ਬਰ ਸ੍ਰੀ ਗੁਰੂ ਹਰਿਕਿ੍ਸ਼ਨ ਸਾਹਿਬ ਜੀ ਦਾ ਪ੍ਰਕਾਸ਼ ਪੁਰਬ ਮਨਾਇਆ ਅਗਲੀ ਖ਼ਬਰ ਫਗਵਾੜਾ ਹਲਕੇ ਦੇ ਪੇਂਡੂ ਖੇਤਰਾਂ 'ਚ ਵਿਕਾਸ ਦੇ ਕੰਮ ਜੰਗੀ ਪੱਧਰ 'ਤੇ ਜਾਰੀ- ਮਾਨ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।