15-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-07-2025

ਸ੍ਰੀ ਗੁਰੂ ਹਰਿਕਿ੍ਸ਼ਨ ਸਾਹਿਬ ਜੀ ਦਾ ਪ੍ਰਕਾਸ਼ ਪੁਰਬ ਮਨਾਇਆ

ਗੁਰਦੁਆਰਾ ਸ੍ਰੀ ਦੂਖਨਿਵਾਰਨ ਸਾਹਿਬ ਦੇ ਦੀਵਾਨ ਹਾਲ 'ਚ ਕੀਰਤਨੀ ਜਥੇ ਨੂੰ ਸਨਮਾਨ ਦਿੰਦੇ ਹੋਏ ਕਿਰਪਾਲ ਸਿੰਘ ਬਡੂੰਗਰ, ਇੰਦਰ ਮੋਹਨ ਸਿੰਘ ਬਜਾਜ ਤੇ ਸਮਾਗਮਾਂ ਦੌਰਾਨ ਜੁੜ ਬੈਠੀ ਸੰਗਤ | ਅਜੀਤ ਤਸਵੀਰਾਂ <br/> 20-07-2025
ਪਟਿਆਲਾ, 19 ਜੁਲਾਈ (ਅ. ਸ. ਆਹਲੂਵਾਲੀਆ)-ਅੱਠਵੇਂ ਪਾਤਿਸ਼ਾਹ ਸ੍ਰੀ ਗੁਰੂ ਹਰਿਕਿ੍ਸ਼ਨ ਸਾਹਿਬ ਜੀ ਦਾ ਪ੍ਰਕਾਸ਼ ਪੁਰਬ ਸਮੁੱਚੇ ਹੀ ਸਿੱਖ ਜਗਤ ਵਲੋਂ ਅੱਜ ਸ਼ਰਧਾ ਅਤੇ ਸਤਿਕਾਰ ਸਹਿਤ ਮਨਾਇਆ ਜਾ ਰਿਹਾ ਹੈ | ਗੁਰਦੁਆਰਾ ਸ੍ਰੀ ਦੂਖਨਿਵਾਰਨ ਸਾਹਿਬ ਪਟਿਆਲਾ ਵਿਖੇ ਵੀ ਸ੍ਰੀ ਗੁਰੂ ਹਰਿਕਿ੍ਸ਼ਨ ਸਾਹਿਬ ਜੀ ਦਾ ਪ੍ਰਕਾਸ਼ ਪੁਰਬ ਸ਼ਰਧਾ ਅਤੇ ਸਤਿਕਾਰ ਨਾਲ ਮਨਾਇਆ ਗਿਆ | ਇਸ ਮੌਕੇ ਸ੍ਰੀ ਅਖੰਡ ਪਾਠ ਦੇ ਭੋਗ ਪਾਏ ਗਏ ਉਪਰੰਤ ਖੁੱਲ੍ਹੇ ਪੰਡਾਲ ਅੰਦਰ ਧਾਰਮਿਕ ਦੀਵਾਨ ਸਜਾਏ ਗਏ | ਜਿਸ ਵਿਚ ਹਜ਼ੂਰੀ ਰਾਗੀ ਸਿੰਘਾਂ ਵਲੋਂ ਮਨੋਹਰ ਗੁਰਬਾਣੀ ਦੇ ਰਸ-ਭਿੰਨੇ ਕੀਰਤਨ ਨਾਲ ਸੰਗਤਾਂ ਨੂੰ ਨਿਹਾਲ ਕੀਤਾ ਗਿਆ | ਸਰਬੱਤ ਦੇ ਭਲੇ ਲਈ ਅਰਦਾਸ ਗਿਆਨੀ ਪ੍ਰਨਾਮ ਸਿੰਘ ਮੁੱਖ ਗ੍ਰੰਥੀ ਵਲੋਂ ਕੀਤੀ ਗਈ | ਉਨ੍ਹਾਂ ਗੁਰੂ ਸਾਹਿਬ ਦੇ ਸਮੁੱਚੇ ਜੀਵਨ, ਉਨ੍ਹਾਂ ਦੀਆਂ ਸਿੱਖਿਆਵਾਂ ਸੰਬੰਧੀ ਸੰਗਤ ਨੂੰ ਜਾਣੂ ਕਰਵਾਇਆ ਗਿਆ | ਇਸ ਉਪਰੰਤ ਪ੍ਰੋ. ਕਿਰਪਾਲ ਸਿੰਘ ਬਡੂੰਗਰ, ਸੁਰਜੀਤ ਸਿੰਘ ਗੜ੍ਹੀ ਅੰਤਿ੍ੰਗ ਕਮੇਟੀ ਮੈਂਬਰ, ਜਸਮੇਰ ਸਿੰਘ ਲਾਛੜੂ ਮੈਂਬਰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਪਹੁੰਚੀਆਂ ਹੋਈਆਂ ਸ਼ਖ਼ਸੀਅਤਾਂ ਦਾ ਸਨਮਾਨ ਕੀਤਾ ਗਿਆ | ਇਸ ਮੌਕੇ ਮੈਨੇਜਰ ਭਾਗ ਸਿੰਘ, ਵਧੀਕ ਮੈਨੇਜਰ ਜਸਵਿੰਦਰ ਸਿੰਘ, ਮੀਤ ਮੈਨੇਜਰ, ਮਨਦੀਪ ਸਿੰਘ ਭਲਵਾਨ, ਸਰਬਜੀਤ ਸਿੰਘ ਰਿਕਾਰਡ-ਕੀਪਰ ਹਾਜ਼ਰ ਸਨ |
ਪਿਛਲੀ ਖ਼ਬਰ ਸ਼ਹੀਦੀ ਚੇਤਨਾ ਮਾਰਚ 26 ਨੂੰ -ਪੰਥਕ ਜਥੇਬੰਦੀਆਂ ਦੀ ਹੋਈ ਭਰਵੀਂ ਇਕੱਤਰਤਾ ਅਗਲੀ ਖ਼ਬਰ ਸ਼ਹਿਰ ਵਿਚ ਵਿਕਾਸ ਕਾਰਜਾਂ ਅਤੇ ਸਫ਼ਾਈ ਪ੍ਰਬੰਧਾਂ ਦੇ ਕੰਮਾਂ ਲਈ ਐਫ ਐਂਡ ਸੀਸੀ ਵਲੋਂ ਕਰੋੜਾਂ ਦੇ ਕੰਮਾਂ ਨੂੰ ਹਰੀ ਝੰਡ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।