ਰਾਜਪੁਰਾ, 18 ਜੁਲਾਈ (ਰਣਜੀਤ ਸਿੰਘ)-ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਨੇ ਸੀਨੀਅਰ ਆਗੂ ਜਗਮੀਤ ਸਿੰਘ ਬਾਵਾ ਸਹੋਤਾ ਹਲਕਾ ਰਾਜਪੁਰਾ ਅਤੇ ਘਨੌਰ ਦੇ ਆਬਜ਼ਰਵਰ ਲਗਾਏ ਗਏ ਹਨ, ਨਾਲ ਪਾਰਟੀ ਵਰਕਰਾਂ ਵਿਚ ਖ਼ੁਸ਼ੀ ਦੀ ਲਹਿਰ ਪਾਈ ਜਾ ਰਹੀ ਹੈ | ਪਾਰਟੀ ਵਰਕਰਾਂ ਦਾ ਕਹਿਣਾ ਹੈ ਕਿ ਜਗਮੀਤ ਸਿੰਘ ਸਹੋਤਾ ਬਾਵਾ ਦੇ ਆਉਣ ਨਾਲ ਪਾਰਟੀ ਵਿਚ ਨਵੀਂ ਰੂਹ ਫੂਕੀ ਜਾਵੇਗੀ ਅਤੇ ਆਉਣ ਵਾਲੀਆਂ ਵਿਧਾਨ ਸਭਾ ਦੀਆਂ ਚੋਣਾਂ ਲਈ ਇਹ ਮੀਲਪੱਥਰ ਸਾਬਤ ਹੋਵੇਗੀ | ਇਸ ਸੰਬੰਧੀ ਜਗਮੀਤ ਸਿੰਘ ਸਹੋਤਾ ਬਾਵਾ ਨੇ ਪਾਰਟੀ ਹਾਈਕਮਾਂਡ ਦਾ ਧੰਨਵਾਦ ਕਰਦਿਆਂ ਕਿਹਾ ਕਿ ਉਨ੍ਹਾਂ ਨੰੂ ਪਾਰਟੀ ਨੇ ਜਿਹੜੀ ਜ਼ਿੰਮੇਵਾਰੀ ਸੌਂਪੀ ਹੈ | ਉਸ 'ਤੇ ਖਰਾ ਉੱਤਰਨਗੇ ਅਤੇ ਪਾਰਟੀ ਨੂੰ ਹੇਠਲੇ ਪੱਧਰ ਤੱਕ ਮਜ਼ਬੂਤ ਕੀਤਾ ਜਾਵੇਗਾ | ਉਨ੍ਹਾਂ ਨੇ ਕਿਹਾ ਕਿ ਆਉਣ ਵਾਲਾ ਸਮਾਂ ਕਾਂਗਰਸ ਪਾਰਟੀ ਦਾ ਹੈ ਅਤੇ ਸੂਬੇ ਦੇ ਲੋਕ ਕਾਂਗਰਸ ਪਾਰਟੀ ਨੂੰ ਮੁੜ ਤੋਂ ਸੱਤਾ ਵਿਚ ਵੇਖਣਾ ਚਾਹ ਰਹੇ ਹਨ | ਉਨ੍ਹਾਂ ਕਿਹਾ ਕਿ ਹਲਕਾ ਰਾਜਪੁਰਾ ਅਤੇ ਘਨੌਰ ਵਿਚ ਕਾਂਗਰਸ ਪਾਰਟੀ ਬਹੁਤ ਜ਼ਿਆਦਾ ਮਜ਼ਬੂਤ ਹੈ | ਉਨ੍ਹਾਂ ਨੇ ਹਲਕੇ ਦੇ ਲੋਕਾਂ ਨੂੰ ਕਿਹਾ ਕਿ ਕਿਸੇ ਵੀ ਪਾਰਟੀ ਵਰਕਰ ਨੂੰ ਕੋਈ ਵੀ ਕੰਮ ਹੈ ਤਾਂ ਉਨ੍ਹਾਂ ਨਾਲ ਸਿੱਧਾ ਸੰਪਰਕ ਕੀਤਾ ਜਾ ਸਕਦਾ ਹੈ | ਉਨ੍ਹਾਂ ਕਿਹਾ ਕਿ ਹਲਕੇ ਵਿਚ ਮੀਟਿੰਗਾਂ ਦਾ ਸਿਲਸਿਲਾ ਕੱਲ੍ਹ ਤੋਂ ਸ਼ੁਰੂ ਹੋ ਗਿਆ ਹੈ | ਉਨ੍ਹਾਂ ਕਿਹਾ ਕਿ ਪਾਰਟੀ ਦਾ ਹਰ ਇਕ ਵਰਕਰ ਕਾਂਗਰਸ ਲਈ ਖ਼ਾਸ ਹੈ ਤੇ ਹਰ ਇਕ ਨੂੰ ਬਣਦਾ ਮਾਣ ਸਤਿਕਾਰ ਦਿੱਤਾ ਜਾਵੇਗਾ |