15-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-07-2025

ਚੇਅਰਮੈਨ ਜੱਸੀ ਸੋਹੀਆਂ ਵਾਲਾ ਦੇ ਦਫਤਰ ਪੁੱਜਣ 'ਤੇ ਗਾਇਕ ਆਰ. ਨੇਤ ਦਾ ਕੀਤਾ ਸਨਮਾਨ

ਅਜੀਤ ਡੈਸਕ 20-07-2025
ਨਾਭਾ, 19 ਜੁਲਾਈ (ਜਗਨਾਰ ਸਿੰਘ ਦੁਲੱਦੀ)-ਪੰਜਾਬੀਆਂ ਦੇ ਹਰਮਨ ਪਿਆਰੇ ਪ੍ਰਸਿੱਧ ਗਾਇਕ ਆਰ ਨੇਤ ਦਾ ਜਿਲ੍ਹਾ ਯੋਜਨਾ ਬੋਰਡ ਪਟਿਆਲਾ ਦੇ ਚੇਅਰਮੈਨ ਜੱਸੀ ਸੋਹੀਆਂ ਵਾਲਾ ਵਲੋਂ ਫੁੱਲਾਂ ਦਾ ਗੁਲਦਸਤਾ ਦੇ ਕੇ ਸਵਾਗਤ ਕੀਤਾ ਗਿਆ | ਇਸ ਮੌਕੇ ਉਨ੍ਹਾਂ ਨਾਲ ਚਮਕੌਰ ਸਿੱਧੂ, ਲਾਲੀ ਫਤਿਹਪੁਰ, ਜਸਕਰਨਵੀਰ ਸਿੰਘ ਤੇਜੇ ਅਤੇ ਅਮਨਵੀਰ ਸਿੰਘ ਆਦਿ ਵੀ ਮੌਜੂਦ ਸਨ | ਇਸ ਮੌਕੇ ਗਾਇਕ ਆਰ ਨੇਤ ਤੇ ਚੇਅਰਮੈਨ ਜੱਸੀ ਸੋਹੀਆਂ ਵਾਲਾ ਨੇ ਪੰਜਾਬੀ ਗਾਇਕੀ ਦੇ ਖੇਤਰ ਨੂੰ ਲੈ ਕੇ ਕੁੱਝ ਮੁੱਦਿਆਂ ਬਾਰੇ ਵਿਚਾਰ ਵਟਾਂਦਰਾ ਵੀ ਕੀਤਾ | ਪੰਜਾਬੀ ਗਾਇਕ ਆਰ ਨੇਤ ਨੇ ਕਿਹਾ ਕਿ ਜੋ ਪੰਜਾਬ ਸਰਕਾਰ ਵੱਲੋਂ ਸੂਬੇ ਨੂੰ ਨਸ਼ਾ ਮੁਕਤ ਕਰਨ ਦਾ ਬੀੜਾ ਚੁੱਕਿਆ ਗਿਆ ਹੈ ਉਹ ਬਹੁਤ ਹੀ ਸਲਾਘਾਯੋਗ ਕਦਮ ਹੈ ਜਿਸ ਕਰਕੇ ਸਾਨੂੰ ਸਭ ਨੂੰ ਪੰਜਾਬ ਸਰਕਾਰ ਦੇ ਇਸ ਕਾਰਜ ਵਿੱਚ ਸਾਥ ਦੇਣਾ ਚਾਹੀਦਾ ਹੈ |
ਪਿਛਲੀ ਖ਼ਬਰ ਸੜਕ ਹਾਦਸੇ 'ਚ ਮੌਤ ਹੋ ਜਾਣ 'ਤੇ ਚਾਲਕ ਖ਼ਿਲਾਫ਼ ਪਰਚਾ ਦਰਜ ਅਗਲੀ ਖ਼ਬਰ ਵਿਦੇਸ਼ ਭੇਜਣ ਦੇ ਨਾਂਅ 'ਤੇ ਠੱਗੇ 8.50 ਲੱਖ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।