ਰਾਜਪੁਰਾ, 19 ਜੁਲਾਈ (ਰਣਜੀਤ ਸਿੰਘ)-ਸਿਟੀ ਪੁਲਿਸ ਨੇ ਸੜਕ ਹਾਦਸੇ ਵਿਚ ਮੌਤ ਹੋ ਜਾਣ 'ਤੇ ਕੈਂਟਰ ਡਰਾਈਵਰ ਦੇ ਖਿਲਾਫ ਕੇਸ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿਤੀ ਹੈ | ਜਾਣਕਾਰੀ ਮੁਤਾਬਿਕ ਪੁਲਿਸ ਨੂੰ ਰਾਹੁਲ ਕੁਮਾਰ ਰਾਮ ਕਿਸ਼ਨ ਵਾਸੀ ਭਾਰਤ ਕਲੋਨੀ ਰਾਜਪੁਰਾ ਨੇ ਸ਼ਿਕਾਇਤ ਦਰਜ ਕਰਵਾਈ ਕਿ ਉਸ ਦਾ ਪਿਤਾ ਨਲਾਸ ਰੋਡ ਰਾਜਪੁਰਾ ਦੇ ਸਾਹਮਣੇ ਸਰਵਿਸ ਰੋਡ 'ਤੇ ਪੈਦਲ ਜਾ ਰਿਹਾ ਸੀ | ਉਸ ਨੂੰ ਕਿਸੇ ਤੇਜ਼ ਰਫਤਾਰ ਅਤੇ ਲਾਪਰਵਾਹੀ ਨਾਲ ਚਲਾ ਰਹੇ ਕੈਂਟਰ ਡਰਾਈਵਰ ਨੇ ਫੇਟ ਮਾਰੀ ਜਿਸ ਕਾਰਨ ਉਸ ਦੇ ਪਿਤਾ ਦੀ ਮੌਤ ਹੋ ਗਈ ਹੈ | ਇਸ ਸ਼ਿਕਾਇਤ ਦੇ ਅਧਾਰ 'ਤੇ ਪੁਲਿਸ ਨੇ ਪ੍ਰਦੀਪ ਕੁਮਾਰ ਕੈਂਟਰ ਡਰਾਇਵਰ ਦੇ ਖਿਲਾਫ ਕੇਸ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ |