ਨਾਭਾ, 19 ਜੁਲਾਈ (ਜਗਨਾਰ ਸਿੰਘ ਦੁਲੱਦੀ)-ਪੰਜਾਬ ਦੀ ਆਮ ਆਦਮੀ ਪਾਰਟੀ ਦੀ ਸਰਕਾਰ ਵਲੋਂ 'ਯੁੱਧ ਨਸ਼ਿਆਂ ਵਿਰੁੱਧ' ਮੁਹਿੰਮ ਤਹਿਤ ਅੱਜ ਹਲਕੇ ਦੇ ਪਿੰਡ ਖੋਖ ਅਤੇ ਕੋਟਲੀ ਵਿਖੇ ਸਮਾਗਮ ਕਰਵਾਇਆ ਗਿਆ ਜਿਸ ਵਿਚ ਹਲਕਾ ਵਿਧਾਇਕ ਗੁਰਦੇਵ ਸਿੰਘ ਦੇਵ ਮਾਨ ਨੇ ਵਿਸ਼ੇਸ਼ ਤੌਰ 'ਤੇ ਸਮੂਲੀਅਤ ਕੀਤੀ | ਪਿੰਡ ਵਾਸੀਆਂ ਨੂੰ ਸੰਬੋਧਨ ਕਰਦਿਆਂ ਵਿਧਾਇਕ ਦੇਵ ਮਾਨ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਨਸ਼ਾ ਮੁਕਤ ਪੰਜਾਬ ਕਰਨ ਲਈ ਵੱਡੇ ਪੱਧਰ 'ਤੇ ਉਪਰਾਲੇ ਕੀਤੇ ਜਾ ਰਹੇ ਜਿਸ ਤਹਿਤ ਪੰਜਾਬ ਪੁਲਿਸ ਵਲੋਂ ਨਸ਼ੇ ਦੇ ਸੌਦਾਗਰਾਂ ਨੂੰ ਫੜ ਕੇ ਜੇਲ੍ਹਾਂ ਵਿਚ ਭੇਜਿਆ ਜਾ ਰਿਹਾ ਹੈ ਅਤੇ ਜੋ ਵਿਅਕਤੀ ਨਸ਼ਾ ਛੱਡਣਾ ਚਾਹੁੰਦੇ ਹਨ, ਨੂੰ ਨਸ਼ਾ ਮੁਕਤੀ ਕੇਂਦਰ ਵਿਚ ਦਾਖਲ ਕਰਵਾਇਆ ਜਾ ਰਿਹਾ ਹੈ | ਉਨ੍ਹਾਂ ਕਿਹਾ ਕਿ ਸਾਨੂੰ ਪਿੰਡ ਵਾਸੀਆਂ ਨੂੰ ਪੰਜਾਬ ਸਰਕਾਰ ਅਤੇ ਪੰਜਾਬ ਪੁਲਿਸ ਦਾ ਨਸ਼ੇ ਨੂੰ ਜੜੋਂ ਖ਼ਤਮ ਕਰਨ ਲਈ ਸਾਥ ਦੇਣਾ ਚਾਹੀਦਾ ਹੈ ਤਾਂ ਜੋ ਨੌਜਵਾਨ ਪੀੜ੍ਹੀ ਨੂੰ ਸਿੱਧੇ ਰਸਤੇ 'ਤੇ ਤੋਰ ਕੇ ਪੰਜਾਬ ਨੂੰ ਦੇਸ਼ ਦਾ ਇਕ ਨੰਬਰ ਸੂਬਾ ਬਣਾਇਆ ਜਾ ਸਕੇ | ਇਸ ਮੌਕੇ ਤੇਜਿੰਦਰ ਸਿੰਘ ਖਹਿਰਾ ਡਾਇਰੈਕਟਰ, ਭੁਪਿੰਦਰ ਸਿੰਘ ਕੱਲਰ ਮਾਜਰੀ, ਤਲਵਿੰਦਰ ਸਿੰਘ ਬਿੱਲਾ ਖੋਖ, ਸਿੰਮੂ ਖੋਖ ਸਰਪੰਚ, ਸੁਖਵਿੰਦਰ ਸਿੰਘ ਬਿੰਦਰ ਕੋਟਲੀ, ਨੇਤਰ ਸਿੰਘ ਕੋਟਲੀ, ਹਰਵਿੰਦਰ ਸਿੰਘ ਖਹਿਰਾ, ਭੁਪਿੰਦਰ ਸਿੰਘ ਖੋਖ, ਨਿਰਭੈ ਸਿੰਘ ਘੁੰਡਰ, ਜਸਵੀਰ ਸਿੰਘ ਵਜੀਦਪੁਰ ਅਤੇ ਵੱਡੀ ਗਿਣਤੀ ਵਿਚ ਅਹੁਦੇਦਾਰ ਅਤੇ ਪਿੰਡ ਵਾਸੀ ਮੌਜੂਦ ਸਨ |