16-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-07-2025

ਹਰਿਆਣਾ ਦੀ ਸ਼ਰਾਬ ਤੇ 600 ਨਸ਼ੀਲੀਆਂ ਗੋਲੀਆਂ ਸਮੇਤ ਦੋ ਕਾਬੂ

ਅਜੀਤ ਡੈਸਕ 20-07-2025
ਸਮਾਣਾ, 19 ਜੁਲਾਈ (ਪ੍ਰੀਤਮ ਸਿੰਘ ਨਾਗੀ)-ਥਾਣਾ ਸਦਰ ਸਮਾਣਾ ਦੀ ਪੁਲਿਸ ਨੇ ਇਕ ਔਰਤ ਨੂੰ ਹਰਿਆਣਾ ਦੀ ਸ਼ਰਾਬ ਸਣੇ ਕਾਬੂ ਕੀਤਾ ਹੈ | ਦੂਜੇ ਪਾਸੇ ਥਾਣਾ ਸ਼ਹਿਰੀ ਸਮਾਣਾ ਦੀ ਪੁਲਿਸ ਨੇ ਇਕ ਵਿਅਕਤੀ ਨੂੰ ਨਸ਼ੀਲੀਆਂ ਗੋਲੀਆਂ ਸਮੇਤ ਕਾਬੂ ਕੀਤਾ ਹੈ | ਪੁਲਿਸ ਉਪ-ਕਪਤਾਨ ਸਮਾਣਾ ਫਤਹਿ ਸਿੰਘ ਬਰਾੜ ਨੇ ਦੱਸਿਆ ਕਿ ਸਹਾਇਕ ਥਾਣੇਦਾਰ ਸੇਵਕ ਸਿੰਘ ਨੇ ਪੁਲਿਸ ਪਾਰਟੀ ਸਮੇਤ ਗਸ਼ਤ ਦੇ ਦੌਰਾਨ ਸ਼ੱਕ ਦੇ ਅਧਾਰ 'ਤੇ ਇਕ ਔਰਤ ਜਿਸ ਦੀ ਪਹਿਚਾਣ ਸ਼ੇਰੋ ਕੌਰ ਪਤਨੀ ਜਨਕ ਰਾਜ ਵਾਸੀ ਪਿੰਡ ਮੁਰਾਦਪੁਰਾ ਵਜੋਂ ਹੋਈ, ਪਾਸੋਂ 24 ਬੋਤਲਾਂ ਸ਼ਰਾਬ ਠੇਕਾ ਦੇਸੀ ਮਾਲਟਾ ਕਲੱਬ ਹਰਿਆਣਾ ਦੀਆਂ ਬਰਾਮਦ ਕੀਤੀਆਂ | ਇਸ ਤਰ੍ਹਾਂ ਸਹਾਇਕ ਥਾਣੇਦਾਰ ਕੁਲਦੀਪ ਸਿੰਘ ਸਮੇਤ ਪੁਲਿਸ ਪਾਰਟੀ ਗਸ਼ਤ ਵਾ ਤਲਾਸ਼ ਸ਼ੱਕੀ ਤੇ ਭੈੜੇ ਪੁਰਸ਼ਾਂ ਦੇ ਸੰਬੰਧ ਵਿਚ ਬਾ-ਹੱਦ ਪਿੰਡ ਲਾਲਗੜ੍ਹ ਮੌਜੂਦ ਸੀ | ਪੁਲਿਸ ਪਾਰਟੀ ਨੇ ਕਥਿਤ ਦੋਸ਼ੀ ਸੰਦੀਪ ਸਿੰਘ ਪੁੱਤਰ ਗੁਰਮੀਤ ਸਿੰਘ ਵਾਸੀ ਪਿੰਡ ਮੁਰਾਦਪੁਰਾ ਨੂੰ ਸ਼ੱਕ ਦੇ ਅਧਾਰ 'ਤੇ ਰੋਕ ਕੇ ਤਲਾਸ਼ੀ ਲਈ ਤਾਂ ਉਸ ਕੋਲੋਂ 600 ਖੁੱਲ੍ਹੀਆਂ ਨਸ਼ੀਲੀਆਂ ਗੋਲੀਆਂ ਬਰਾਮਦ ਹੋਈਆਂ |
ਪਿਛਲੀ ਖ਼ਬਰ ਸਵੱਛ-ਸਰਵੇਖਣ 2024-25 'ਚ ਸਨੌਰ ਸ਼ਹਿਰ ਨੇ ਜ਼ਿਲ੍ਹਾ ਪਟਿਆਲਾ 'ਚ ਪਹਿਲਾ ਸਥਾਨ ਪ੍ਰਾਪਤ ਕੀਤਾ-ਪ੍ਰਧਾਨ ਪ੍ਰਦੀਪ ਜੋਸ਼ਨ ਅਗਲੀ ਖ਼ਬਰ ਸੂਬੇ ਨੂੰ ਨਸ਼ਾ ਮੁਕਤ ਕਰਨ ਲਈ ਪੰਜਾਬ ਸਰਕਾਰ ਵਲੋਂ ਸਖ਼ਤ ਕਦਮ ਚੁੱਕੇ ਜਾ ਰਹੇ ਹਨ-ਵਿਧਾਇਕ ਦੇਵ ਮਾਨ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।