ਘਨੌਰ, 19 ਜੁਲਾਈ (ਸਰਦਾਰਾ ਸਿੰਘ ਲਾਛੜੂ)-ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਅਤੇ ਸਾਬਕਾ ਵਿਧਾਇਕ ਬੀਬੀ ਹਰਪ੍ਰੀਤ ਕੌਰ ਮੁਖਮੈਲਪੁਰ ਨੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਅਤੇ ਸਾਬਕਾ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਦੇ ਨਾਲ ਉਨ੍ਹਾਂ ਦੇ ਗ੍ਰਹਿ ਵਿਖੇ ਮੁਲਾਕਾਤ ਕੀਤੀ | ਇਸ ਮੁਲਾਕਾਤ ਦੌਰਾਨ 2027 ਦੀਆਂ ਵਿਧਾਨ ਸਭਾ ਚੋਣਾਂ ਸੰਬੰਧੀ ਵਿਚਾਰ ਵਟਾਂਦਰਾ ਕੀਤਾ | ਪੱਤਰਕਾਰਾਂ ਦੇ ਨਾਲ ਗੱਲਬਾਤ ਕਰਦਿਆਂ ਹੋਇਆਂ ਸਾਬਕਾ ਵਿਧਾਇਕ ਬੀਬੀ ਹਰਪ੍ਰੀਤ ਕੌਰ ਮੁਖਮੈਲਪੁਰ ਨੇ ਕਿਹਾ ਕਿ ਅੱਜ ਦੀ ਮੁਲਾਕਾਤ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਦੇ ਵਲੋਂ ਉਨ੍ਹਾਂ ਨੂੰ ਜੋ ਕੋਰ ਕਮੇਟੀ ਮੈਂਬਰ ਦੇ ਵਿਚ ਸ਼ਾਮਿਲ ਕੀਤਾ ਗਿਆ ਹੈ ਉਸ ਸੰਬੰਧੀ ਉਨ੍ਹਾਂ ਦਾ ਧੰਨਵਾਦ ਕਰਨ ਦੇ ਲਈ ਕੀਤੀ ਗਈ ਸੀ | ਉਨ੍ਹਾਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਜੋ ਇਕ ਪੰਥਕ ਅਤੇ ਖੇਤਰੀ ਪਾਰਟੀ ਹੈ ਅਤੇ ਅੱਜ ਪੰਜਾਬ ਨੂੰ ਖੇਤਰੀ ਪਾਰਟੀ ਦੀ ਲੋੜ ਹੈ | ਪੰਜਾਬ ਦੇ ਲੋਕ ਇਸ ਸਮੇਂ ਸ਼੍ਰੋਮਣੀ ਅਕਾਲੀ ਦਲ ਦੇ ਨਾਲ ਮੋਢੇ ਦੇ ਨਾਲ ਮੋਢਾ ਲਾ ਕੇ ਖੜੇ੍ਹ ਹਨ ਅਤੇ 2027 ਦੇ ਵਿਚ ਸ਼੍ਰੋਮਣੀ ਅਕਾਲੀ ਦਲ ਪੂਰਨ ਬਹੁਮਤ ਦੇ ਨਾਲ ਪੰਜਾਬ ਦੀ ਸੱਤਾ ਦੇ ਵਿਚ ਆ ਕੇ ਪੰਜਾਬ ਦੇ ਲੋਕਾਂ ਦੀ ਸੇਵਾ ਕਰੇਗੀ |