17-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-07-2025

ਸ਼ਹਿਰਾਂ ਦੇ ਐਮ.ਸੀ. ਅਤੇ ਪਿੰਡਾਂ ਦੇ ਸਰਪੰਚ ਤੇ ਨੰਬਰਦਾਰ ਨਸ਼ਾ ਤਸਕਰਾਂ ਦੀ ਜ਼ਮਾਨਤ ਨਾ ਕਰਵਾਉਣ-ਡੀ. ਐਸ. ਪੀ.

ਅਜੀਤ ਡੈਸਕ 20-07-2025
ਸਮਾਣਾ, 19 ਜੁਲਾਈ (ਹਰਵਿੰਦਰ ਸਿੰਘ ਟੋਨੀ)-ਡੀ.ਐੱਸ.ਪੀ. ਫਤਿਹ ਸਿੰਘ ਬਰਾੜ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ, ਡਾਇਰੈਕਟਰ ਜਨਰਲ ਪੁਲਿਸ ਗੌਰਵ ਯਾਦਵ, ਡੀ.ਆਈ.ਜੀ. ਪਟਿਆਲਾ ਰੇਂਜ ਕੁਲਦੀਪ ਸਿੰਘ ਚਾਹਲ, ਐਸ.ਐਸ.ਪੀ. ਵਰੁਣ ਸ਼ਰਮਾ ਵਲੋਂ ਸਖ਼ਤ ਹਦਾਇਤਾਂ ਹਨ ਕਿ ਨਸ਼ਾ ਤਸਕਰਾਂ ਨੂੰ ਕਿਸੇ ਵੀ ਕੀਮਤ 'ਤੇ ਨਾ ਬਖਸ਼ਿਆ ਜਾਵੇ | ਉਨ੍ਹਾਂ ਨੇ ਸ਼ਹਿਰਾਂ ਦੇ ਐਮ.ਸੀ., ਪਿੰਡਾਂ ਦੇ ਸਰਪੰਚਾਂ ਅਤੇ ਨੰਬਰਦਾਰਾਂ ਨੂੰ ਅਪੀਲ ਕੀਤੀ ਕਿ ਉਹ ਨਸ਼ਾ ਤਸਕਰਾਂ ਦੀ ਜ਼ਮਾਨਤ ਨਾ ਕਰਵਾਉਣ ਦਾ ਪ੍ਰਣ ਕਰਨ ਸਗੋਂ ਨਸ਼ਾ ਤਸਕਰਾਂ ਨੂੰ ਸਜ਼ਾਵਾਂ ਦਿਵਾਉਣ ਲਈ ਪੁਲਿਸ ਨੂੰ ਸਹਿਯੋਗ ਕਰਨ ਲਈ ਅੱਗੇ ਆਉਣ ਤਾਂ ਹੀ ਅਸੀਂ ਨਸ਼ਿਆਂ ਨੂੰ ਜੜ੍ਹੋਂ ਖਤਮ ਕਰਨ 'ਚ ਯੋਗਦਾਨ ਪਾ ਸਕਾਂਗੇ | ਉਨ੍ਹਾਂ ਕਿਹਾ ਕਿ ਪੰਜਾਬ ਵਿਚੋਂ ਨਸ਼ਿਆਂ ਨੂੰ ਖਤਮ ਕਰਨਾ ਪੰਜਾਬ ਸਰਕਾਰ ਜਾਂ ਪੁਲਿਸ ਪ੍ਰਸ਼ਾਸਨ ਦੀ ਹੀ ਜ਼ਿੰਮੇਵਾਰੀ ਨਹੀਂ ਸਗੋਂ ਲੋਕਾਂ ਨੂੰ ਵੀ ਆਪਣੀ ਨੈਤਿਕ ਜ਼ਿੰਮੇਵਾਰੀ ਸਮਝਦੇ ਹੋਏ ਨਸ਼ਿਆਂ ਦੇ ਖਾਤਮੇ ਲਈ ਸਹਿਯੋਗ ਕਰਨ ਲਈ ਅੱਗੇ ਆਉਣਾ ਪਵੇਗਾ ਤਾਂ ਹੀ ਪੰਜਾਬ ਸਰਕਾਰ, ਪੰਜਾਬ ਪੁਲਿਸ ਨਸ਼ਿਆਂ ਨੂੰ ਜੜ੍ਹੋਂ ਖਤਮ ਕਰ ਸਕੇਗੀ | ਉਨ੍ਹਾਂ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਉਹੋ ਆਪਣੇ ਇਲਾਕਿਆਂ 'ਚ ਨਿਗਰਾਨੀ ਕਰਨ ਕਿ ਕੋਈ ਨਸ਼ਾ ਤਸਕਰ ਤੁਹਾਡੇ ਬੱਚਿਆਂ ਨੂੰ ਨਸ਼ਾ ਤਾਂ ਨਹੀਂ ਵੇਚ ਰਿਹਾ, ਜੇਕਰ ਕੋਈ ਨਸ਼ਾ ਤਸਕਰ ਨਸ਼ਾ ਵੇਚਦਾ ਹੈ ਤਾਂ ਉਸ ਦੀ ਸੂਚਨਾ ਪੁਲਿਸ ਦੇ ਉੱਚ ਅਧਿਕਾਰੀ ਨੂੰ ਦਿੱਤੀ ਜਾਵੇ | ਨਸ਼ਾ ਤਸਕਰਾਂ ਦੀ ਸੂਚਨਾ ਦੇਣ ਵਾਲੇ ਵਿਅਕਤੀ ਦਾ ਨਾਮ ਪੁਲਿਸ ਵਲੋਂ ਗੁਪਤ ਰੱਖਿਆ ਜਾਂਦਾ ਹੈ, ਇਸ ਲਈ ਬਗੈਰ ਕਿਸੇ ਡਰ ਭੈਅ ਤੋਂ ਨਸ਼ਾ ਤਸਕਰਾਂ ਦੀ ਸੂਚਨਾ ਪੁਲਿਸ ਨੂੰ ਦਿੱਤੀ ਜਾਵੇ | ਇਸ ਮੌਕੇ ਰਾਜ ਪੁਰਸਕਾਰੀ ਪਰਮਿੰਦਰ ਭਲਵਾਨ, ਗਵਰਨਰ ਐਵਾਰਡੀ ਜਤਵਿੰਦਰ ਗਰੇਵਾਲ, ਯੂਥ ਆਗੂ ਗੁਰਪ੍ਰਤਾਪ ਸਿੰਘ, ਰੁਦਰਪ੍ਰਤਾਪ ਸਿੰਘ ਪ੍ਰਧਾਨ ਯੁਵਕ ਸੇਵਾਵਾਂ ਕਲੱਬ ਦੀਪਨਗਰ, ਹਰਮਨਜੀਤ ਸਿੰਘ ਰੰਧਾਵਾ, ਗੁਰਜੀਤ ਸਿੰਘ ਲੱਕੀ ਹਰਦਾਸਪੁਰ, ਭਿੰਦਰ ਜਲਵੇੜਾ ਆਦਿ ਵੀ ਮੌਜੂਦ ਸਨ |
ਪਿਛਲੀ ਖ਼ਬਰ ਸਰਕਾਰ ਦਵਾਈ ਕੰਪਨੀਆਂ ਦੇ ਦਬਾਅ 'ਚ ਆ ਕੇ ਗਰੀਬ ਜਨਤਾ ਦੇ ਹੱਕ 'ਤੇ ਕਰ ਰਹੀ ਵਾਰ : ਕਿ੍ਸ਼ਨ ਸਿੰਘ ਸਨੌਰ ਅਗਲੀ ਖ਼ਬਰ ਜ਼ਿਲ੍ਹੇ 'ਚ ਕੇਵਲ ਬਰਸਾਤੀ ਮੌਸਮ 'ਚ ਹੀ ਕਿਉਂ ਲਏ ਜਾਂਦੇ ਨੇ ਪਾਣੀ ਦੇ ਸੈਂਪਲ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।