17-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-07-2025

ਲੋਕ ਸਭਾ ਇੰਚਾਰਜ ਢਿੱਲੋਂ ਨੇ 'ਆਪ' ਦੇ ਨਵਨਿਯੁਕਤ ਅਹੁਦੇਦਾਰਾਂ ਦਾ ਕੀਤਾ ਸਨਮਾਨ

ਅਜੀਤ ਡੈਸਕ 20-07-2025
ਪਟਿਆਲਾ, 19 ਜੁਲਾਈ (ਮਨਦੀਪ ਸਿੰਘ ਖਰੌੜ)-ਆਮ ਆਦਮੀ ਪਾਰਟੀ ਪੰਜਾਬ ਦੇ ਮੁਖ ਮੰਤਰੀ ਭਗਵੰਤ ਮਾਨ, ਪੰਜਾਬ ਪ੍ਰਧਾਨ ਅਮਨ ਅਰੋੜਾ, ਕਾਰਜਕਾਰੀ ਪ੍ਰਧਾਨ ਸ਼ੈਰੀ ਕਲਸੀ ਦੇ ਦਿਸ਼ਾ ਨਿਰਦੇਸ਼ ਅਨੁਸਾਰ ਅਤੇ ਲੋਕ ਸਭਾ ਇੰਚਾਰਜ ਬਲਜਿੰਦਰ ਸਿੰਘ ਢਿੱਲੋਂ ਦੀ ਅਗਵਾਈ ਹੇਠ ਨਵਨਿਯੁਕਤ ਅਹੁਦੇਦਾਰਾਂ ਨੂੰ ਸਿਰੋਪਾ ਪਾ ਕੇ ਸਨਮਾਨ ਕੀਤਾ ਗਿਆ | ਇਸ ਮੌਕੇ ਢਿੱਲੋਂ ਨੇ ਨਵੇਂ ਅਹੁਦੇਦਾਰਾਂ ਨੂੰ ਵਧਾਈ ਦਿੱਤੀ ਅਤੇ ਆਮ ਆਦਮੀ ਪਾਰਟੀ ਦੇ ਸੰਗਠਨ ਦੀ ਮਜ਼ਬੂਤੀ ਲਈ ਪਾਰਟੀ ਵਰਕਰਾਂ ਨੂੰ ਇਕੱਤਰ ਕਰਨ ਤਹਿਤ ਅਤੇ 2027 ਦੀਆਂ ਵਿਧਾਨ ਸਭਾ ਚੋਣਾਂ ਦੀਆਂ ਤਿਆਰੀਆਂ ਲਈ ਵਿਚਾਰ ਵਟਾਂਦਰਾ ਕੀਤਾ ਗਿਆ | ਉਨ੍ਹਾਂ ਕਿਹਾ ਕੀ ਪਾਰਟੀ ਦੇ ਪੁਰਾਣੇ ਟਕਸਾਲੀ ਆਗੂਆਂ ਨੂੰ ਲੋਕ ਸਭਾ ਦਫਤਰ ਵਿਚ ਬੁਲਾ ਕੇ ਉਨ੍ਹਾਂ ਦੀਆਂ ਸਮੱਸਿਆਵਾਂ ਨੂੰ ਹੱਲ ਕਰਨ ਲਈ ਖੋਲਿ੍ਹਆ ਗਿਆ ਹੈ ਅਤੇ ਸਾਰੇ ਟਕਸਾਲੀ ਵਰਕਰਾਂ ਨੂੰ ਜਿੰਮੇਵਾਰੀਆਂ ਦੇ ਕੇ ਪਾਰਟੀ ਵਿਚ ਕੰਮ ਕਰਨ ਲਈ ਉਤਸ਼ਾਹਿਤ ਕੀਤਾ ਜਾਵੇਗਾ | ਇਸ ਮੌਕੇ ਅੰਗਰੇਜ ਸਿੰਘ ਰਾਮਗੜ੍ਹ ਮੈਂਬਰ ਸਿਹਤ ਵਿਭਾਗ, ਰਾਜ ਕੁਮਾਰ ਮਿਠਾਰੀਆ ਲੋਕ ਸਭਾ ਆਫਿਸ ਇੰਚਾਰਜ ਪਟਿਆਲਾ, ਕ੍ਰਿਸ਼ਨ ਕੁਮਾਰ ਬਲਾਕ ਪ੍ਰਧਾਨ, ਗੁਰਮੀਤ ਸਿੰਘ, ਪ੍ਰਦੀਪ ਕੁਮਾਰ ਤੋ ਇਲਾਵਾ ਹੋਰ ਵੱਡੀ ਗਿਣਤੀ ਵਿਚ ਆਹੁਦੇਦਾਰ ਅਤੇ ਵਾਲੰਟੀਅਰ ਹਜਾਰ ਸਨ |
ਪਿਛਲੀ ਖ਼ਬਰ ਹਰਮੀਤ ਸਿੰਘ ਹਰਿਆਊ ਨੂੰ ਜ਼ਿਲ੍ਹਾ ਪ੍ਰਧਾਨ ਬਣਨ 'ਤੇ ਕੀਤਾ ਸਨਮਾਨਿਤ ਅਗਲੀ ਖ਼ਬਰ ਸਰਕਾਰ ਦਵਾਈ ਕੰਪਨੀਆਂ ਦੇ ਦਬਾਅ 'ਚ ਆ ਕੇ ਗਰੀਬ ਜਨਤਾ ਦੇ ਹੱਕ 'ਤੇ ਕਰ ਰਹੀ ਵਾਰ : ਕਿ੍ਸ਼ਨ ਸਿੰਘ ਸਨੌਰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।