17-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-07-2025

ਹਰਮੀਤ ਸਿੰਘ ਹਰਿਆਊ ਨੂੰ ਜ਼ਿਲ੍ਹਾ ਪ੍ਰਧਾਨ ਬਣਨ 'ਤੇ ਕੀਤਾ ਸਨਮਾਨਿਤ

ਅਜੀਤ ਡੈਸਕ 20-07-2025
ਪਟਿਆਲਾ, 19 ਜੁਲਾਈ (ਗੁਰਪ੍ਰੀਤ ਸਿੰਘ ਚੱਠਾ)-ਸ਼੍ਰੋਮਣੀ ਅਕਾਲੀ ਦਲ ਵਲੋਂ ਹਰਮੀਤ ਸਿੰਘ ਹਰਿਆਊ ਨੂੰ ਜ਼ਿਲ੍ਹਾ ਪ੍ਰਧਾਨ ਪਟਿਆਲਾ ਦਿਹਾਤੀ ਬਣਨ 'ਤੇ ਉਨ੍ਹਾਂ ਦਾ ਪਟਿਆਲਾ ਵਿਖੇ ਜਨਰਲ ਸਕੱਤਰ ਯੂਥ ਅਕਾਲੀ ਦਲ ਮਲਕੀਤ ਸਿੰਘ ਚੀਮਾ, ਕਬੀਰ ਦਾਸ ਹਲਕਾ ਇੰਚਾਰਜ ਸ਼ੁਤਰਾਣਾ ਵਲੋਂ ਵਿਸ਼ੇਸ਼ ਤੌਰ 'ਤੇ ਸਨਮਾਨ ਕੀਤਾ ਗਿਆ | ਇਸ ਮੌਕੇ ਸ. ਚੀਮਾ ਨੇ ਕਿਹਾ ਕਿ ਹਰਮੀਤ ਸਿੰਘ ਹਰਿਆਊ ਨੇ ਪਾਰਟੀ ਲਈ ਇਮਾਨਦਾਰੀ ਅਤੇ ਤਨਦੇਹੀ ਨਾਲ ਸੇਵਾ ਨਿਭਾਈ ਹੈ ਜਿਸ ਕਰਕੇ ਪਾਰਟੀ ਨੇ ਉਨ੍ਹਾਂ ਨੂੰ ਛੋਟੀ ਉਮਰ 'ਚ ਵੱਡਾ ਮਾਣ ਦਿੱਤਾ ਹੈ | ਉਨ੍ਹਾਂ ਕਿਹਾ ਕਿ ਸਾਨੂੰ ਇਹ ਖ਼ੁਸ਼ੀ ਹੈ ਕਿ ਪੰਜਾਬ ਵਿਚ ਸਭ ਘੱਟ ਉਮਰ ਵਾਲੇ ਪ੍ਰਧਾਨ ਬਣਨ ਵਾਲੇ ਹਰਮੀਤ ਸਿੰਘ ਹਨ | ਸ਼੍ਰੋਮਣੀ ਅਕਾਲੀ ਦਲ ਵਲੋਂ ਅਜਿਹਾ ਕਰਨ ਨਾਲ ਨੌਜਵਾਨ ਵਰਕਰਾਂ ਅਤੇ ਆਗੂਆਂ ਵਿਚ ਇਹ ਹੌਸਲਾ ਬਣਦਾ ਹੈ ਕਿ ਉਨ੍ਹਾਂ ਦੀ ਮਿਹਨਤ ਸਦਕਾ ਉਹ ਬਿਨਾਂ ਕਿਸੇ ਪੱਖਪਾਤ ਦੇ ਅੱਗੇ ਵੱਧ ਸਕਦੇ ਹਨ | ਇਸ ਮੌਕੇ ਕਬੀਰ ਦਾਸ ਨੇ ਵਧਾਈ ਦਿੰਦਿਆਂ ਕਿਹਾ ਕਿ ਹਰਮੀਤ ਸਿੰਘ ਹਰਿਆਊ ਵਰਗੇ ਨੌਜਵਾਨ ਪਾਰਟੀ ਦੀ ਰੀੜ੍ਹ ਦੀ ਹੱਡੀ ਹਨ ਅਤੇ ਅਜਿਹੇ ਨੌਜਵਾਨਾਂ ਕਰਕੇ ਹੀ ਪਾਰਟੀ ਮਜ਼ਬੂਤੀ ਨਾਲ ਅੱਗੇ ਵੱਧ ਰਹੀ ਹੈ | ਇਸ ਮੌਕੇ ਹਰਮੀਤ ਸਿੰਘ ਹਰਿਆਊ ਨੇ ਆਗੂਆਂ ਦਾ ਧੰਨਵਾਦ ਕਰਦਿਆਂ ਆਖਿਆ ਕਿ ਪਾਰਟੀ ਨੇ ਜੋ ਜ਼ਿੰਮੇਵਾਰੀ ਉਨ੍ਹਾਂ ਨੂੰ ਦਿੱਤੀ ਹੈ ਉਹ ਇਸ ਨੂੰ ਪਹਿਲਾਂ ਨਾਲੋਂ ਹੋਰ ਵੀ ਉਤਸ਼ਾਹ ਅਤੇ ਤਨਦੇਹੀ ਨਾਲ ਨਿਭਾਉਣਗੇ | ਉਨ੍ਹਾਂ ਕਿਹਾ ਕਿ ਅਕਾਲੀ ਦਲ ਮਜ਼ਬੂਤੀ ਨਾਲ ਅੱਗੇ ਵੱਧ ਰਿਹਾ ਅਤੇ 2027 ਵਿਚ ਸ਼ਾਨਦਾਰ ਨਤੀਜਿਆਂ ਨਾਲ ਜਿੱਤ ਹਾਸਲ ਕਰੇਗਾ | ਇਸ ਮੌਕੇ ਅਮਰਜੀਤ ਸਿੰਘ ਟੋਡਰਪੁਰ, ਦਰਸ਼ਨ ਸਿੰਘ ਸਮਾਣਾ ਅਤੇ ਹੋਰ ਵਰਕਰ ਅਤੇ ਆਗੂ ਵੀ ਮੌਜੂਦ ਸਨ |
ਪਿਛਲੀ ਖ਼ਬਰ ਪੰਜਾਬੀ ਯੂਨੀਵਰਸਿਟੀ ਵਿਖੇ ਸੇਵਾ-ਨਵਿਰਤ ਪ੍ਰੋਫ਼ੈਸਰਾਂ ਨੇ ਸਮਾਗਮ ਕਰਵਾਇਆ ਅਗਲੀ ਖ਼ਬਰ ਲੋਕ ਸਭਾ ਇੰਚਾਰਜ ਢਿੱਲੋਂ ਨੇ 'ਆਪ' ਦੇ ਨਵਨਿਯੁਕਤ ਅਹੁਦੇਦਾਰਾਂ ਦਾ ਕੀਤਾ ਸਨਮਾਨ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।