ਰਾਜਪੁਰਾ, 20 ਜੁਲਾਈ (ਰਣਜੀਤ ਸਿੰਘ)-ਖੇੜੀ ਗੰਡਿਆਂ ਪੁਲਿਸ ਨੇ ਸ਼ਿਕਾਇਤ ਦੇ ਆਧਾਰ 'ਤੇ ਸਮੇਤ ਰਿੰਮ ਟਾਇਰ ਚੋਰੀ ਕਰਨ ਦੇ ਦੋਸ਼ 'ਚ ਪਰਚਾ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿਤੀ ਹੈ | ਜਾਣਕਾਰੀ ਮੁਤਾਬਿਕ ਪੁਲਿਸ ਨੂੰ ਗੁਰਜੰਟ ਸਿੰਘ ਪੁੱਤਰ ਸ਼ਾਮ ਲਾਲ ਵਾਸੀ ਪਬਰਾ ਨੇ ਸ਼ਿਕਾਇਤ ਦਰਜ ਕਰਵਾਈ ਕਿ ਬੀਤੇ ਸਮੇਂ ਉਸ ਦੀ ਦੁਕਾਨ ਵਿਚੋਂ ਕੁੱਝ ਵਿਅਕਤੀਆਂ ਨੇ ਟਾਇਰ ਚੋਰੀ ਕਰ ਲਏ ਅਤੇ ਇਸੇ ਤਰ੍ਹਾਂ ਹਰਵਿੰਦਰ ਸਿੰਘ ਦੇ ਟਾਇਰ ਸਮੇਤ ਰਿੰਮ ਚੋਰੀ ਕਰ ਲਏ | ਇਸ ਸ਼ਿਕਾਇਤ ਦੇ ਆਧਾਰ 'ਤੇ ਪੁਲਿਸ ਨੇ ਨਾਮਾਲੂਮ ਵਿਅਕਤੀਆਂ ਦੇ ਖ਼ਿਲਾਫ਼ ਕੇਸ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿਤੀ ਹੈ |