ਸਨੌਰ 20 ਜੁਲਾਈ (ਸਨੌਰ)-ਸਨੌਰ ਅਧੀਨ ਪਿੰਡ ਸੁਨਿਆਰਹੇੜੀ ਦੀ ਸੂਆ/ਨਹਿਰ 'ਚ ਇਕ ਵਿਅਕਤੀ ਦੀ ਅਣਪਛਾਤੀ ਲਾਸ਼ ਮਿਲੀ ਹੈ | ਇਹ ਜਾਣਕਾਰੀ ਦਿੰਦੇ ਹੋਏ ਲਖਵਿੰਦਰ ਸਿੰਘ ਥਾਣਾ ਸਨੌਰ ਦੇ ਏ.ਐਸ.ਆਈ. ਨੇ ਦਸਿਆ ਕਿ ਇਸ ਵਿਅਕਤੀ ਦੀ ਸ਼ਨਾਖ਼ਤ ਨਹੀਂ ਹੋਈ | ਲਾਸ਼ ਨੂੰ ਸ਼ਨਾਖ਼ਤ ਲਈ ਰਾਜਿੰਦਰਾ ਹਸਪਤਾਲ ਦੀ ਮੋਰਚਰੀ 'ਚ ਰਖਵਾਇਆ ਗਿਆ ਹੈ | ਉਨ੍ਹਾਂ ਆਖਿਆ ਕਿ ਇਹ ਮਾਮਲੇ ਦੀ ਜਾਂਚ ਥਾਣਾ ਸਦਰ ਪਟਿਆਲਾ ਵਿਖੇ ਚੱਲ ਰਹੀ ਹੈ |