ਪਟਿਆਲਾ, 20 ਜੁਲਾਈ (ਗੁਰਵਿੰਦਰ ਸਿੰਘ ਔਲਖ)-ਥਾਣਾ ਅਨਾਜ ਮੰਡੀ ਦੀ ਪੁਲਿਸ ਵਲੋਂ ਇਕ ਵਿਅਕਤੀ ਨੂੰ 15 ਕਿੱਲੋ ਭੁੱਕੀ ਚੂਰਾ ਪੋਸਤ ਸਮੇਤ ਕਾਬੂ ਕਰ ਕੇ ਪਰਚਾ ਦਰਜ ਕੀਤਾ ਹੈ | ਇਸ ਸੰਬੰਧੀ ਜਾਣਕਾਰੀ ਦਿੰਦਿਆਂ ਪੁਲਿਸ ਨੇ ਦਸਿਆ ਕਿ ਸਹਾਇਕ ਥਾਣੇਦਾਰ ਜਤਿੰਦਰ ਕੁਮਾਰ ਪੁਲਿਸ ਪਾਰਟੀ ਸਮੇਤ ਨਿਰੰਕਾਰੀ ਭਵਨ ਨੇੜੇ ਅਲੀਪੁਰ ਤਲਾਸ਼ੀ ਕਰ ਰਹੇ ਸਨ ਤਾਂ ਉਨ੍ਹਾਂ ਵਲੋਂ ਸ਼ੱਕ ਦੇ ਆਧਾਰ 'ਤੇ ਨਰਿੰਦਰਪਾਲ ਸਿੰਘ ਨੂੰ ਰੋਕ ਕੇ ਚੈੱਕ ਕੀਤਾ ਗਿਆ ਤਾਂ ਉਸ ਪਾਸੋਂ 15 ਕਿੱਲੋ ਭੁੱਕੀ ਚੂਰਾ ਬਰਾਮਦ ਹੋਇਆ | ਜਿਸ 'ਤੇ ਕਾਰਵਾਈ ਕਰਦਿਆਂ ਵੱਖ-ਵੱਖ ਧਾਰਾਵਾਂ ਤਹਿਤ ਉਕਤ ਮੁਲਜ਼ਮ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਹੈ |