18-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-07-2025

ਔਰਤ ਦਾ ਪਰਸ ਖੋਹ ਕੇ ਫ਼ਰਾਰ

ਅਜੀਤ ਡੈਸਕ 21-07-2025
ਪਟਿਆਲਾ, 20 ਜੁਲਾਈ (ਗੁਰਵਿੰਦਰ ਸਿੰਘ ਔਲਖ)-ਥਾਣਾ ਕੋਤਵਾਲੀ ਦੀ ਪੁਲਿਸ ਕੋਲ ਅੰਜੂਲਾ ਬਾਂਸਲ ਨੇ ਸ਼ਿਕਾਇਤ ਦਰਜ ਕਰਵਾਈ ਕਿ ਉਹ 19 ਜੁਲਾਈ ਨੂੰ ਆਪਣੀ ਇਕ ਜਾਣਕਾਰ ਸਮੇਤ ਦਰਸ਼ਨੀ ਗੇਟ ਕੋਲ ਪੈਦਲ ਜਾ ਰਹੀ ਸੀ ਤਾਂ ਪਿੱਛੋਂ ਤਿੰਨ ਦੇ ਕਰੀਬ ਅਣਪਛਾਤੇ ਵਿਅਕਤੀ ਇਕ ਮੋਟਰਸਾਈਕਲ 'ਤੇ ਸਵਾਰ ਹੋ ਕੇ ਆਏ ਅਤੇ ਉਸ ਦੇ ਹਥ ਵਿਚ ਫੜਿਆ ਪਰਸ ਖੋਹ ਕੇ ਫ਼ਰਾਰ ਹੋ ਗਏ | ਉਸ ਨੇ ਦਸਿਆ ਕਿ ਪਰਸ 'ਚ 7-8 ਹਜ਼ਾਰ ਰੁਪਏ ਨਕਦੀ, ਇਕ ਮੋਬਾਈਲ, ਆਧਾਰ ਕਾਰਡ ਅਤੇ ਹੋਰ ਜ਼ਰੂਰੀ ਦਸਤਾਵੇਜ਼ ਸਨ | ਸ਼ਿਕਾਇਤ ਦੇ ਆਧਾਰ 'ਤੇ ਪੁਲਿਸ ਵਲੋਂ ਅਣਪਛਾਤੇ ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਗਿਆ ਹੈ |
ਪਿਛਲੀ ਖ਼ਬਰ ਹਲਕੇ ਦੀਆਂ ਸੜਕਾਂ ਦੀ ਖਸਤਾ ਹਾਲਤ ਨੂੰ ਲੈ ਕੇ 30 ਨੂੰ ਦੇਵੀਗੜ੍ਹ 'ਚ ਰੋਸ ਪ੍ਰਦਰਸ਼ਨ ਕਰਾਂਗੇ-ਚੰਦੂਮਾਜਰਾ ਅਗਲੀ ਖ਼ਬਰ 15 ਕਿੱਲੋ ਭੁੱਕੀ ਸਮੇਤ ਇਕ ਕਾਬੂ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।