ਰਾਜਪੁਰਾ, 20 ਜੁਲਾਈ (ਰਣਜੀਤ ਸਿੰਘ)-ਸ਼ੰਭੂ ਪੁਲਿਸ ਨੇ ਸੜਕ ਹਾਦਸੇ ਵਿਚ ਮੌਤ ਹੋ ਜਾਣ 'ਤੇ ਨਾਮਾਲੂਮ ਡਰਾਈਵਰ ਦੇ ਖ਼ਿਲਾਫ਼ ਕੇਸ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿਤੀ ਹੈ | ਜਾਣਕਾਰੀ ਮੁਤਾਬਿਕ ਪੁਲਿਸ ਨੂੰ ਹਰਦੀਪ ਸਿੰਘ ਪੁੱਤਰ ਫਕੀਰ ਚੰਦ ਵਾਸੀ ਰਾਮਨਗਰ ਸੈਣੀਆਂ ਨੇ ਸ਼ਿਕਾਇਤ ਦਰਜ ਕਰਵਾਈ ਕਿ ਉਸ ਦਾ ਭਰਾ ਗੁਰਦੀਪ ਸਿੰਘ ਆਪਣੀ ਸਕੂਟਰੀ 'ਤੇ ਸਵਾਰ ਹੋ ਕੇ ਨੇੜੇ ਪਿੰਡ ਰਾਜਗੜ੍ਹ ਜਾ ਰਿਹਾ ਸੀ ਉਸੇ ਸਮੇਂ ਇਕ ਕਾਰ ਦਾ ਡਰਾਈਵਰ ਆਪਣੀ ਕਾਰ ਨੂੰ ਬਹੁਤ ਤੇਜ਼ ਅਤੇ ਲਾਪ੍ਰਵਾਹੀ ਨਾਲ ਚਲਾ ਰਿਹਾ ਸੀ, ਨੇ ਆਪਣੀ ਕਾਰ ਮੁੱਦਈ ਦੇ ਭਰਾ ਦੀ ਸਕੂਟਰੀ ਵਿਚ ਮਾਰੀ | ਇਸ ਕਾਰਨ ਉਸ ਦੇ ਭਰਾ ਦੇ ਕਾਫੀ ਜ਼ਿਆਦਾ ਸੱਟਾਂ ਲੱਗੀਆਂ ਅਤੇ ਇਲਾਜ ਦੌਰਾਨ ਉਸ ਦੀ ਮੌਤ ਹੋ ਗਈ ਹੈ | ਇਸ ਸ਼ਿਕਾਇਤ ਦੇ ਆਧਾਰ 'ਤੇ ਪੁਲਿਸ ਨੇ ਨਾਮਾਲੂਮ ਕਾਰ ਡਰਾਈਵਰ ਦੇ ਖ਼ਿਲਾਫ਼ ਕੇਸ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿਤੀ ਹੈ |