18-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-07-2025

ਨਸ਼ਾ ਮੁਕਤੀ ਮੋਰਚਾ ਦੇ ਯਤਨਾਂ ਸਦਕਾ ਵੱਡੀ ਗਿਣਤੀ 'ਚ ਨੌਜਵਾਨਾਂ ਨੇ ਨਸ਼ਾ ਛੱਡਿਆ-ਗੋਲਡੀ ਸੰਧੂ

ਅਜੀਤ ਡੈਸਕ 21-07-2025
ਪਟਿਆਲਾ, 20 ਜੁਲਾਈ (ਗੁਰਵਿੰਦਰ ਸਿੰਘ ਔਲਖ)-ਆਮ ਆਦਮੀ ਪਾਰਟੀ ਦੇ ਨਸ਼ਾ ਮੁਕਤੀ ਮੋਰਚਾ ਦੇ ਜ਼ਿਲ੍ਹਾ ਕੋਆਰਡੀਨੇਟਰ ਯਾਦਵਿੰਦਰ ਸਿੰਘ ਗੋਲਡੀ ਸੰਧੂ ਨੇ ਕਿਹਾ ਕਿ ਪੰਜਾਬ ਸਰਕਾਰ ਵਲੋਂ ਨਸ਼ੇ ਵਰਗੀ ਅਲਾਮਤ ਨੂੰ ਠੱਲ੍ਹ ਪਾਉਣ ਲਈ ਵਰਤੀ ਜਾ ਰਹੀ ਸਖ਼ਤੀ ਕਾਰਨ ਹੀ ਅੱਜ ਨਸ਼ਾ ਤਸਕਰ ਘਬਰਾਉਣ ਲੱਗੇ ਹਨ | ਸ. ਸੰਧੂ ਨੇ ਕਿਹਾ ਕਿ ਉਨ੍ਹਾਂ ਵਲੋਂ ਪਿਛਲੇ ਸਮੇਂ ਦੌਰਾਨ ਵੱਡੀ ਗਿਣਤੀ 'ਚ ਨੌਜਵਾਨਾਂ ਨੂੰ ਨਸ਼ੇ ਦੀ ਦਲਦਲ ਵਿਚੋਂ ਬਾਹਰ ਕੱਢਣ ਲਈ ਕੀਤੇ ਯਤਨਾਂ ਨੂੰ ਬੂਰ ਵੀ ਪਿਆ ਅਤੇ ਬਹੁਤ ਸਾਰੇ ਨੌਜਵਾਨ ਨਸ਼ਿਆਂ ਨੂੰ ਤਿਆਗ ਕਿ ਆਪਣਾ ਚੰਗਾ ਜੀਵਨ ਬਤੀਤ ਕਰ ਰਹੇ ਹਨ | ਉਨ੍ਹਾਂ ਕਿਹਾ ਕਿ ਪੰਜਾਬ ਦੇ ਮੱੁਖ ਮੰਤਰੀ ਭਗਵੰਤ ਸਿੰਘ ਮਾਨ ਵਲੋਂ 'ਯੁੱਧ ਨਸ਼ਿਆਂ ਵਿਰੁੱਧ' ਮੁਹਿੰਮ 'ਚ ਸਾਡੀ ਨੌਜਵਾਨ ਪੀੜ੍ਹੀ ਪੂਰੀ ਤਰ੍ਹਾਂ ਨਾਲ ਹੈ | ਸ. ਸੰਧੂ ਨੇ ਕਿਹਾ ਕਿ ਸਰਕਾਰ ਦੇ ਉਪਰਾਲੇ ਕਾਰਨ ਨਸ਼ਾ ਕਰਦੇ ਨੌਜਵਾਨ ਆਪਣੇ ਘਰਾਂ ਨੂੰ ਪਰਤਣ ਲੱਗੇ ਹਨ ਅਤੇ ਉਨ੍ਹਾਂ ਦੇ ਮਾਪੇ ਵੀ ਆਪਣਾ ਚੰਗਾ ਜੀਵਨ ਬਤੀਤ ਕਰ ਸਕਦੇ ਹਨ | ਉਨ੍ਹਾਂ ਕਿਹਾ ਕਿ ਨਸ਼ਾ ਮੁਕਤੀ ਮੋਰਚੇ ਵਲੋਂ ਮੁਹਿੰਮ ਵਿੱਢ ਕੇ ਜ਼ਿਲ੍ਹੇ ਦੇ ਪਿੰਡਾਂ ਅਤੇ ਕਸਬਿਆਂ ਤੱਕ ਪਹੁੰਚ ਕੀਤੀ ਜਾ ਰਹੀ ਹੈ ਤਾਂ ਜੋ ਨੌਜਵਾਨ ਪੀੜ੍ਹੀ ਨੂੰ ਜਾਗਰੂਕ ਕਰਕੇ ਆਪਣੇ ਨਾਲ ਜੋੜਿਆ ਜਾ ਸਕੇ ਅਤੇ ਉਹ ਨੌਜਵਾਨ ਵੀ ਆਪਣੇ ਆਲੇ-ਦੁਆਲੇ ਨੂੰ ਨਸ਼ਾ ਮੁਕਤ ਕਰ ਸਕਣ ਜਿਸ ਲਈ ਨੌਜਵਾਨਾਂ ਦਾ ਸਾਥ ਵੀ ਉਨ੍ਹਾਂ ਨੂੰ ਮਿਲ ਰਿਹਾ ਹੈ |
ਪਿਛਲੀ ਖ਼ਬਰ ਜੈ ਨਗਰ 'ਚ ਗੰਦਾ ਪਾਣੀ ਆਉਣ ਕਰਕੇ ਡਾਇਰੀਆ ਵਰਗੀਆਂ ਬਿਮਾਰੀਆਂ ਫੈਲਣ ਦਾ ਡਰ ਅਗਲੀ ਖ਼ਬਰ -ਮਾਮਲਾ ਪਿੰਡ ਦੇ ਅਪਾਹਜ ਨੌਜਵਾਨ ਦੀ ਜ਼ਹਿਰ ਨਾਲ ਹੋਈ ਮੌਤ ਦਾ- ਜਿੰਦਲਪੁਰ ਪਿੰਡ ਵਾਸੀਆਂ ਨੇ ਲਗਾਇਆ ਧਰਨਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।