ਪਟਿਆਲਾ , 20 ਜੁਲਾਈ (ਗੁਰਪ੍ਰੀਤ ਸਿੰਘ ਚੱਠਾ)-ਸਿਹਤ ਮੰਤਰੀ ਡਾ. ਬਲਬੀਰ ਸਿੰਘ ਨੇ ਵਾਰਡ ਨੰਬਰ 2 ਤੋਂ 6 ਆਦਰਸ਼ ਕਾਲੋਨੀ, ਦਸਮੇਸ਼ ਨਗਰ, ਸਿੱਧੂ ਕਾਲੋਨੀ, ਦੀਪਨਗਰ, ਸਪਰਿੰਗਡੇਲ ਪਬਲਿਕ ਸਕੂਲ ਵਿਚੋਂ ਨਸ਼ਾ ਖ਼ਤਮ ਕਰਨ ਲਈ ਲੋਕਾਂ ਕੋਲੋਂ ਸਾਥ ਮੰਗਦਿਆਂ ਕਿਹਾ ਕਿ ਨਸ਼ਾ ਖ਼ਤਮ ਕਰਨਾ ਸਾਡੀਆਂ ਨਸਲਾਂ ਦੇ ਭਵਿੱਖ ਲਈ ਜ਼ਰੂਰੀ ਹੈ, ਇਸ ਲਈ ਤੁਸੀਂ ਸਾਰੇ ਸਾਡਾ ਸਾਥ ਦਿਓ ਤਾਂ ਜੋ ਅਸੀਂ ਇਸ ਕੋਹੜ ਨੂੰ ਗਲੋਂ ਲਾਹ ਸਕੀਏ | ਉਨ੍ਹਾਂ ਕਿਹਾ ਕਿ ਹੁਣ ਵੇਲਾ ਨਸ਼ਿਆਂ ਵਿਰੁੱਧ ਯੁੱਧ ਦਾ ਹੈ ਅਤੇ ਇਸ ਵਿਚ ਵੀ ਜਿੱਤ ਆਪਣੀ ਹੋਣੀ ਹੈ, ਬਸ ਲੋੜ ਤੁਹਾਡੇ ਸਾਥ ਦੀ ਹੈ | ਡਾ. ਬਲਬੀਰ ਸਿੰਘ ਨੇ ਕਰਵਾਈਆਂ ਗਈਆਂ ਨਸ਼ਾ ਵਿਰੋਧੀ ਜਾਗਰੂਕਤਾ ਰੈਲੀਆਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਨਸ਼ਿਆਂ ਵਿਰੁੱਧ ਫ਼ੈਸਲਾਕੁਨ ਲੜਾਈ ਲਈ ਸ਼ੁਰੂ ਕੀਤੀ ਨਸ਼ਾਮੁਕਤੀ ਯਾਤਰਾ ਦੇ ਨਤੀਜੇ ਬਹੁਤ ਵਧੀਆ ਮਿਲ ਰਹੇ ਹਨ ਅਤੇ ਲੋਕਾਂ ਦਾ ਸਾਥ ਆਪਮੁਹਾਰਾ ਮਿਲ ਰਿਹਾ ਹੈ | ਇਸ ਦੌਰਾਨ ਉਨ੍ਹਾਂ ਸਮੂਹ ਵਾਰਡ ਵਾਸੀਆਂ ਨੂੰ ਸਹੁੰ ਵੀ ਚੁਕਾਈ | ਸਿਹਤ ਮੰਤਰੀ ਨੇ ਇਸ ਮੌਕੇ 'ਤੇ ਮੌਜੂਦ ਅਧਿਕਾਰੀਆਂ, ਪੰਚਾਇਤਾਂ, ਨੰਬਰਦਾਰਾਂ, ਡਿਫੈਂਸ ਕਮੇਟੀਆਂ ਨੂੰ ਨਸ਼ਿਆਂ ਵਿਰੁੱਧ ਹਲਫ਼ ਦਿਵਾਉਂਦਿਆਂ ਦਾਅਵਾ ਕੀਤਾ ਕਿ ਸੂਬਾ ਸਰਕਾਰ ਤੁਹਾਡੇ ਸਹਿਯੋਗ ਨਾਲ ਇਸ ਯੁੱਧ ਵਿਚ ਵੀ ਫ਼ਤਹਿ ਹਾਸਲ ਕਰਨ ਜਾ ਰਹੀ ਹੈ | ਇਸ ਮੌਕੇ ਇੰਚਾਰਜ ਕੇਵਲ ਬਾਵਾ, ਐਮ.ਸੀ. ਜਤਿੰਦਰ ਕੌਰ, ਐਮ.ਸੀ. ਮਨਦੀਪ ਸਿੰਘ ਵਿਰਦੀ, ਐਮ.ਸੀ. ਦੇਵਿੰਦਰ ਕੌਰ, ਐਮ.ਸੀ. ਜਸਬੀਰ ਸਿੰਘ ਗਾਂਧੀ, ਇਨਾਇਤ ਅਲੀ, ਬਲਾਕ ਪ੍ਰਧਾਨ ਲਾਲ ਸਿੰਘ, ਅਮਰਜੀਤ ਸਿੰਘ, ਗੁਰਚਰਨ ਸਿੰਘ, ਮਨਿੰਦਰ ਸਿੰਘ, ਖ਼ੁਸ਼ਹਾਲ ਸਿੰਘ, ਕਮਲੇਸ਼ ਬਾਵਾ, ਰਾਕੇਸ਼ ਕੁਮਾਰ, ਸੀ.ਐਮ. ਸੈਣੀ, ਪ੍ਰੀਤਮ ਸਿੰਘ, ਗੁਰਮੇਲ ਸਿੰਘ ਸੋਹੀ, ਚਰਨਜੀਤ ਸਿੰਘ ਐਸ.ਕੇ., ਚੰਦਰੇਸ਼ ਯਾਦਵ, ਮਲਕੀਤ ਸਿੰਘ ਖੱਟੜਾ, ਗੁਰਮੀਤ ਸਿੰਘ, ਮੁੱਲਾ ਸਿੰਘ, ਸੁਰਜੀਤ ਸਿੰਘ, ਰਾਧਾ ਰਾਣੀ, ਜਸਪ੍ਰੀਤ ਸਿੰਘ, ਗਗਨ ਭੰਗੂ, ਮਨਜੀਤ ਸਿੰਘ, ਭੁਪਿੰਦਰ ਸਿੰਘ ਮੋਨੂੰ ਅਤੇ ਅਵਤਾਰ ਸਿੰਘ ਕੈਂਥ ਸ਼ਾਮਲ ਸਨ |