19-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-07-2025

ਸੰਗਰੂਰ ਰੈਲੀ ਵਿਚ ਮਿਡ-ਡੇ-ਮੀਲ ਵਰਕਰਾਂ ਵਲੋਂ ਸ਼ਾਮਿਲ ਹੋਣ ਦਾ ਫ਼ੈਸਲਾ

ਪਟਿਆਲਾ ਦੇ ਨਹਿਰੂ ਪਾਰਕ ਵਿਖੇ ਮੀਟਿੰਗ ਕਰਦੇ ਹੋਏ ਮਿਡ-ਡੇ-ਮੀਲ ਵਰਕਰ | ਅਜੀਤ ਤਸਵੀਰ <br/> 21-07-2025
ਪਟਿਆਲਾ, 20 ਜੁਲਾਈ (ਗੁਰਵਿੰਦਰ ਸਿੰਘ ਔਲਖ)-ਡੈਮੋਕ੍ਰੇਟਿਕ ਮੁਲਾਜਮ ਫੈਡਰੇਸ਼ਨ ਦੇ ਸੱਦੇ ਤਹਿਤ ਨਹਿਰੂ ਪਾਰਕ ਪਟਿਆਲਾ ਵਿਖੇ ਮਿਡ-ਡੇ-ਮੀਲ ਵਰਕਰ ਯੂਨੀਅਨ ਦੀ ਬੈਠਕ ਹੋਈ | ਇਸ ਵਿਚ ਫੈਸਲਾ ਕੀਤਾ ਗਿਆ ਕਿ 'ਆਪ' ਸਰਕਾਰ ਵਲੋਂ ਪੰਜਾਬ ਨੂੰ ਪੁਲਿਸ ਰਾਜ ਵਿਚ ਬਦਲਣ, ਲੋਕਾਂ ਦੇ ਸੰਘਰਸ਼ ਕਰਨ ਅਤੇ ਜਮਹੂਰੀ ਹੱਕਾਂ ਦੇ ਘਾਣ ਖ਼ਿਲਾਫ਼ ਕਿਸਾਨ ਅਤੇ ਮਜ਼ਦੂਰ ਜਥੇਬੰਦੀਆਂ ਵਲੋਂ 25 ਜੁਲਾਈ ਨੂੰ ਸੰਗਰੂਰ ਵਿਖੇ ਕੀਤੀ ਜਾ ਰਹੀ ਜਬਰ ਵਿਰੋਧੀ ਰੈਲੀ ਵਿਚ ਮਿਡ-ਡੇ-ਮੀਲ ਵਰਕਰਾਂ ਵਲੋਂ ਵੱਡੀ ਪੱਧਰ 'ਤੇ ਸ਼ਮੂਲੀਅਤ ਕੀਤੀ ਜਾਵੇਗੀ | ਇਸ ਮੌਕੇ ਡੈਮੋਕ੍ਰੇਟਿਕ ਮੁਲਾਜ਼ਮ ਫੈਡਰੇਸ਼ਨ ਦੇ ਜ਼ਿਲ੍ਹਾ ਪ੍ਰਧਾਨ ਗੁਰਜੀਤ ਘੱਗਾ, ਰੋਮੀ ਸਫੀਪੁਰ, ਬਤੇਰੀ ਗੁਲਾੜ, ਜਸਪਾਲ ਕੌਰ ਪਟਿਆਲਾ ਅਤੇ ਗੀਤਾ ਰਾਣੀ ਹਾਜ਼ਰ ਸਨ |
ਪਿਛਲੀ ਖ਼ਬਰ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਤਹਿਤ ਪਿੰਡ ਵਜੀਦੋਵਾਲ 'ਚ ਮੀਟਿੰਗ ਅਗਲੀ ਖ਼ਬਰ ਸਕਾਲਰ ਫੀਲਡਜ਼ ਪਬਲਿਕ ਸਕੂਲ ਵਿਖੇ ਇਨਵੈਸਟੀਚਰ ਸਮਾਰੋਹ ਕਰਵਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।