19-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-07-2025

ਬਾਬਾ ਜੀਵਨ ਸਿੰਘ ਦੇ ਜਨਮ ਦਿਹਾੜੇ 'ਤੇ ਸਰਕਾਰੀ ਛੁੱਟੀ ਕਰਨ ਦੀ ਮੰਗ

ਕਸ਼ਮੀਰ ਸਿੰਘ ਭੁਲੱਥ, ਕਰਮਜੀਤ ਸਿੰਘ ਜਥੇਦਾਰ <br/> 21-07-2025
ਪਾਤੜਾਂ, 20 ਜੁਲਾਈ (ਜਗਦੀਸ਼ ਸਿੰਘ ਕੰਬੋਜ)-ਕਸ਼ਮੀਰ ਸਿੰਘ ਭੁਲੱਥ ਅਤੇ ਦਸਮੇਸ਼ ਤਰਨਾ ਦਲ ਪੰਜਵਾਂ ਤਖ਼ਤ ਦੇ ਜ਼ਿਲ੍ਹਾ ਜਥੇਦਾਰ ਕਰਮਜੀਤ ਸਿੰਘ ਦੀ ਅਗਵਾਈ 'ਚ ਸਮੂਹ ਸੰਗਤਾਂ ਨੇ ਪੰਜਾਬ ਸਰਕਾਰ ਤੋਂ ਮੰਗ ਕੀਤੀ ਹੈ ਕਿ ਸ੍ਰੀ ਗੁਰੂ ਤੇਗ ਬਹਾਦਰ ਜੀ ਦਾ ਸੀਸ ਦਿੱਲੀ ਤੋਂ ਲਿਆਉਣ ਵਾਲੇ ਬਾਬਾ ਜੀਵਨ ਸਿੰਘ ਦੇ ਜਨਮ ਦਿਨ 'ਤੇ ਸਰਕਾਰੀ ਛੁੱਟੀ ਕੀਤੀ ਜਾਵੇ | ਕਸ਼ਮੀਰ ਸਿੰਘ ਭੁਲੱਥ ਅਤੇ ਜਥੇਦਾਰ ਕਰਮਜੀਤ ਸਿੰਘ ਨੇ ਕਿਹਾ ਕਿ ਇਸ ਵਰ੍ਹੇ ਨਵੰਬਰ ਮਹੀਨੇ 'ਚ ਸ੍ਰੀ ਗੁਰੂ ਤੇਗ਼ ਬਹਾਦਰ ਜੀ ਦਾ 350 ਸਾਲਾ ਸ਼ਹੀਦੀ ਸਮਾਗਮ ਕੌਮੀ ਪੱਧਰ 'ਤੇ ਮਨਾਉਣ ਦੀਆਂ ਤਿਆਰੀਆਂ ਆਰੰਭ ਹੋ ਚੁੱਕੀਆਂ ਹਨ | ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸਮੇਤ ਹਰਿਆਣਾ ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਦਿੱਲੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਆਪਣੇ ਪ੍ਰੋਗਰਾਮ ਐਲਾਨ ਕਰ ਦਿੱਤੇ ਹਨ ਅਤੇ ਪੰਜਾਬ ਸਰਕਾਰ ਵਲੋਂ ਵੀ 350 ਸਾਲਾ ਸ਼ਹੀਦੀ ਸਮਾਗਮ ਸੂਬਾ ਪੱਧਰ 'ਤੇ ਮਨਾਇਆ ਜਾਣਾ ਹੈ | ਆਗੂਆਂ ਨੇ ਕਿਹਾ ਕਿ ਸ੍ਰੀ ਗੁਰੂ ਤੇਗ ਬਹਾਦਰ ਜੀ ਦੀ ਸ਼ਹਾਦਤ ਤੋਂ ਬਾਅਦ ਉਨ੍ਹਾਂ ਦੇ ਪਵਿੱਤਰ ਸੀਸ ਦੀ ਸੰਭਾਲ ਲਈ ਸਿੱਖ ਪੰਥ ਦੇ ਸ਼੍ਰੋਮਣੀ ਜਰਨੈਲ ਅਮਰ ਸ਼ਹੀਦ ਬਾਬਾ ਜੀਵਨ ਸਿੰਘ ਨੇ ਆਪਣੇ ਪਿਤਾ ਭਾਈ ਸਦਾ ਨੰਦ ਦੀ ਕੁਰਬਾਨੀ ਦੇਣ ਉਪਰੰਤ ਬੇਹੱਦ ਖ਼ਰਾਬ ਮੌਸਮ, ਹਨ੍ਹੇਰੀ ਝੱਖੜ, ਅਣਜਾਣ ਰਾਹਾਂ ਤੇ ਪੈਦਲ ਚੱਲਦਿਆਂ ਹੋਇਆਂ ਹਕੂਮਤ ਦੇ ਡਰ ਤੋਂ ਬੇਖ਼ੌਫ ਲਗਭਗ 326 ਕਿੱਲੋਮੀਟਰ ਰਸਤਾ ਤੈਅ ਕਰਕੇ ਸ੍ਰੀ ਕੀਰਤਪੁਰ ਸਾਹਿਬ ਪਹੁੰਚ ਕੇ ਪਵਿੱਤਰ ਸੀਸ ਨੂੰ ਗੁਰੂ ਸਾਹਿਬ ਜੀ ਦੇ ਪਰਿਵਾਰ ਦੇ ਹਵਾਲੇ ਕੀਤਾ ਸੀ | ਉਸ ਸਮੇਂ ਬਾਲ ਗੁਰੂ ਗੋਬਿੰਦ ਰਾਏ ਜੀ ਨੇ ਬਾਬਾ ਜੈਤਾ ਜੀ ਦੀ ਸੇਵਾ ਭਾਵਨਾ ਤੋਂ ਖ਼ੁਸ਼ ਹੋ ਕੇ ਬਾਬਾ ਜੀਵਨ ਸਿੰਘ ਨੂੰ ਆਪਣੀ ਛਾਤੀ ਨਾਲ ਲਾਇਆ ਤੇ ਸਨਮਾਨ ਵਿੱਚ ਰੰਘਰੇਟੇ ਗੁਰੂ ਕੇ ਬੇਟੇ ਦੇ ਬਚਨ ਕੀਤੇ ਸਨ | ਇਸ ਲਈ ਪੰਜਾਬ ਸਰਕਾਰ ਤੋਂ ਮੰਗ ਕਰਦੇ ਹਾਂ ਕੇ ਬਾਬਾ ਜੀਵਨ ਸਿੰਘ ਦੇ ਜਨਮ ਦਿਹਾੜੇ ਮੌਕੇ 5 ਸਤੰਬਰ ਨੂੰ ਗਜ਼ਟਿਡ ਛੁੱਟੀ ਦਾ ਐਲਾਨ ਕੀਤਾ ਜਾਵੇ ਤਾਂ ਜੋ ਨੌਕਰੀ ਪੇਸ਼ਾ ਲੋਕ ਵੀ ਇਸ ਸਮਾਗਮ ਵਿੱਚ ਸ਼ਮੂਲੀਅਤ ਕਰ ਸਕਣ |
ਪਿਛਲੀ ਖ਼ਬਰ ਸਪਾਰਕਲਿੰਗ ਸਕੂਲ 'ਚ ਅਕਾਦਮਿਕ ਸੈਸ਼ਨ ਸਨਮਾਨ ਸਮਾਰੋਹ ਕਰਵਾਇਆ ਅਗਲੀ ਖ਼ਬਰ ਸ੍ਰੀ ਦਰਬਾਰ ਸਾਹਿਬ ਨੂੰ ਬੰਬ ਨਾਲ ਉਡਾਉਣ ਦੀਆਂ ਧਮਕੀਆਂ ਪ੍ਰਤੀ ਕੇਂਦਰ ਤੇ ਪੰਜਾਬ ਸਰਕਾਰ ਗੰਭੀਰ ਨਹੀਂ- ਚੰਦੂਮਾਜਰਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।